ਨਵੀਂ ਦਿੱਲੀ- ਭਾਰਤ ਨੇ ਚਾਲੂ ਵਿੱਤੀ ਸਾਲ 2024-25 'ਚ ਇਕ ਅਰਬ ਟਨ ਕੋਲਾ ਉਤਪਾਦਨ ਦੇ ਰਿਕਾਰਡ ਅੰਕੜੇ ਨੂੰ ਪਾਰ ਕਰ ਲਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਪ੍ਰਾਪਤੀ ਨੂੰ ਦੇਸ਼ ਲਈ ਮਾਣ ਦਾ ਪਲ ਕਰਾਰ ਦਿੰਦਿਆਂ ਕਿਹਾ ਕਿ ਇਹ ਊਰਜਾ ਸੁਰੱਖਿਆ ਅਤੇ ਆਤਮ-ਨਿਰਭਰਤਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕੋਲੇ ਦੀ ਵਰਤੋਂ ਮੁੱਖ ਤੌਰ 'ਤੇ ਬਿਜਲੀ ਉਤਪਾਦਨ ਦੇ ਨਾਲ-ਨਾਲ ਕਈ ਉਦਯੋਗਾਂ 'ਚ ਬਾਲਣ ਲਈ ਕੀਤੀ ਜਾਂਦੀ ਹੈ। ਇਹ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਲਈ ਊਰਜਾ ਦਾ ਮੁੱਖ ਸਰੋਤ ਹੈ। ਭਾਰਤ ਨੇ 2023-24 (ਅਪ੍ਰੈਲ 2023 ਤੋਂ ਮਾਰਚ 2024) 'ਚ 997.83 ਕਰੋੜ ਟਨ ਕੋਲੇ ਦਾ ਉਤਪਾਦਨ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਕਿ ਮੌਜੂਦਾ ਵਿੱਤੀ ਸਾਲ 'ਚ ਇਕ ਅਰਬ ਟਨ ਕੋਲੇ ਦਾ ਉਤਪਾਦਨ 'ਭਾਰਤ ਲਈ ਮਾਣ ਵਾਲਾ ਪਲ' ਹੈ। ਇਕ ਅਰਬ ਟਨ ਕੋਲਾ ਉਤਪਾਦਨ ਦੇ ਇਤਿਹਾਸਕ ਅੰਕੜੇ ਨੂੰ ਪਾਰ ਕਰਨਾ ਇਕ ਕਮਾਲ ਦੀ ਪ੍ਰਾਪਤੀ ਹੈ, ਜੋ ਊਰਜਾ ਸੁਰੱਖਿਆ, ਆਰਥਿਕ ਵਿਕਾਸ ਅਤੇ ਸਵੈ-ਨਿਰਭਰਤਾ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਨੇ ਕੇਂਦਰੀ ਕੋਲਾ ਅਤੇ ਖਾਨ ਮੰਤਰੀ ਜੀ ਕਿਸ਼ਨ ਰੈੱਡੀ ਦੀ ਸੋਸ਼ਲ ਮੀਡੀਆ ਪੋਸਟ 'ਤੇ ਟਿੱਪਣੀ ਕਰਦੇ ਹੋਏ ਇਹ ਗੱਲ ਆਖੀ।
ਮੰਤਰੀ ਜੀ. ਕਿਸ਼ਨ ਰੈੱਡੀ ਇਸ ਉਪਲਬਧੀ ਦਾ ਐਲਾਨ ਕਰਦਿਆਂ ਰੈੱਡੀ ਨੇ ਖੁਦ ਲਿਖਿਆ ਕਿ ਇਹ ਪ੍ਰਾਪਤੀ ਸਾਡੀ ਵਧਦੀ ਬਿਜਲੀ ਦੀ ਮੰਗ ਨੂੰ ਪੂਰਾ ਕਰੇਗੀ, ਆਰਥਿਕ ਵਿਕਾਸ ਨੂੰ ਤੇਜ਼ ਕਰੇਗੀ ਅਤੇ ਹਰ ਭਾਰਤੀ ਲਈ ਉੱਜਵਲ ਭਵਿੱਖ ਯਕੀਨੀ ਬਣਾਏਗੀ। ਵਿੱਤੀ ਸਾਲ 2024-25 ਲਈ ਕੋਲਾ ਮੰਤਰਾਲੇ ਦੀ ਕਾਰਜ ਯੋਜਨਾ ਮੁਤਾਬਕ ਮੌਜੂਦਾ ਵਿੱਤੀ ਸਾਲ ਲਈ ਕੋਲਾ ਉਤਪਾਦਨ/ਲਿਫਟ ਦਾ ਟੀਚਾ 108 ਕਰੋੜ ਟਨ ਹੈ।
ਨੌਜਵਾਨ ਦੀ ਸਿਰ ਕੱਟੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
NEXT STORY