ਨਵੀਂ ਦਿੱਲੀ (ਏਜੰਸੀ)- ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਭਰੋਸਾ ਪ੍ਰਗਟਾਇਆ ਕਿ ਵਿਸ਼ਵਵਿਆਪੀ ਅਨਿਸ਼ਚਿਤਤਾਵਾਂ ਦੇ ਬਾਵਜੂਦ, ਭਾਰਤ ਦਾ ਆਰਥਿਕ ਵਿਕਾਸ ਚਾਲੂ ਵਿੱਤੀ ਸਾਲ 2024-25 ਦੇ ਅੰਤ ਤੱਕ ਪਟੜੀ ’ਤੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਭਾਰਤੀ ਅਰਥਵਿਵਸਥਾ, ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਅਰਥਵਿਵਸਥਾ ਹੋਵੇਗੀ।
ਇਹ ਵੀ ਪੜ੍ਹੋ: ਸੰਯੁਕਤ ਰਾਸ਼ਟਰ ਮਹਾਸਭਾ ਨੇ ਗਾਜ਼ਾ 'ਚ ਜੰਗਬੰਦੀ ਦੀ ਕੀਤੀ ਮੰਗ
ਗੋਇਲ ਨੇ ਕਿਹਾ ਕਿ ਪਹਿਲੀ ਤਿਮਾਹੀ ’ਚ ਚੋਣਾਂ ਹੋਈਆਂ ਤੇ ਚੋਣਾਂ ਦੌਰਾਨ ਜ਼ਾਹਿਰ ਹੈ ਕਿ ਨੀਤੀ ਨਿਰਮਾਣ ਤੇ ਵਿਕਾਸ ਦੇ ਅਗਲੇ ਪੜਾਵਾਂ ਤੇ ਬੁਨਿਆਦੀ ਢਾਂਚੇ ’ਤੇ ਖਰਚ ਦੇ ਫੈਸਲੇ ਹੋ ਜਾਂਦੇ ਹਨ ਤੇ ਇਸ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਭਾਰਤ ਦੀ ਜੀ. ਡੀ. ਪੀ. ਦੀ ਵਿਕਾਸ ਦਰ ਚਾਲੂ ਵਿੱਤੀ ਸਾਲ 2024-25 ਦੀ ਜੁਲਾਈ-ਸਤੰਬਰ ਤਿਮਾਹੀ ’ਚ 7 ਤਿਮਾਹੀਆਂ ਦੇ ਹੇਠਲੇ ਪੱਧਰ 5.4 ਫੀਸਦੀ ’ਤੇ ਆ ਗਈ ਸੀ, ਜਦਕਿ ਆਰ. ਬੀ. ਆਈ. ਨੇ ਖੁਦ ਇਸ ਦੇ 7 ਫੀਸਦੀ ’ਤੇ ਰਹਿਣ ਦਾ ਅੰਦਾਜ਼ਾ ਲਗਾਇਆ ਸੀ। ਬੀਤੇ ਵਿੱਤੀ ਸਾਲ 2023-24 ਦੀ ਜੁਲਾਈ-ਸਤੰਬਰ ਤਿਮਾਹੀ ’ਚ ਜੀ. ਡੀ. ਪੀ. ’ਚ 8.1 ਫੀਸਦੀ ਦਾ ਵਾਧਾ ਹੋਇਆ ਸੀ।
ਇਹ ਵੀ ਪੜ੍ਹੋ: ਦੋ ਸਾਲਾ ਪੁੱਤ ਤੋਂ ਦੱਬਿਆ ਗਿਆ ਬੰਦੂਕ ਦਾ ਟਰਿਗਰ, ਮਾਂ ਦੀ ਹੋ ਗਈ ਮੌਤ
ਗੋਇਲ ਨੇ ਕਿਹਾ ਕਿ ਭਵਿੱਖ ਵਿੱਚ ਆਧੁਨਿਕ ਤਕਨਾਲੋਜੀਆਂ ਅਤੇ ਨਵੀਨਤਾ ਨਾਲ ਭਾਰਤ ਦੀ ਸ਼ਮੂਲੀਅਤ ਦੇਸ਼ ਦੀ ਵਿਕਾਸ ਕਹਾਣੀ ਨੂੰ ਪਰਿਭਾਸ਼ਿਤ ਕਰੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨਕਾਰਾਤਮਕ ਅਤੇ ਝੂਠੇ ਬਿਆਨ ਦੇਸ਼ ਦੇ ਆਰਥਿਕ ਵਿਕਾਸ ਨੂੰ ਨਹੀਂ ਰੋਕ ਸਕਣਗੇ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨੇ ਦੋਸ਼ ਲਾਇਆ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਸਮੇਤ ਵਿਰੋਧੀ ਪਾਰਟੀਆਂ ਸੰਸਦ ਦੀ ਕਾਰਵਾਈ ਵਿੱਚ ਰੁਕਾਵਟ ਪਾ ਰਹੀਆਂ ਹਨ। ਉਹ ਝੂਠੇ ਬਿਰਤਾਂਤਾਂ ਅਤੇ ਝੂਠੀਆਂ ਕਹਾਣੀਆਂ ਉੱਤੇ ਅੜੇ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IAS 'ਚ 1,300 ਤੋਂ ਵੱਧ ਤੇ IPS 'ਚ 586 ਅਹੁਦੇ ਖ਼ਾਲੀ
NEXT STORY