ਕਰਕਟ (ਬਿਹਾਰ) : ਬਿਹਾਰ ਦੇ ਦੋ ਦਿਨਾਂ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੀ ਫੌਜੀ ਕਾਰਵਾਈ ਦਾ ਜ਼ਿਕਰ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਦੀ ਅੱਤਵਾਦ ਦੇ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਮੋਦੀ ਨੇ ਕਰਾਕਟ ਵਿੱਚ ਇੱਕ ਰੈਲੀ ਵਿੱਚ ਕਿਹਾ ਕਿ ਪਹਿਲਗਾਮ ਹਮਲੇ ਦੇ ਇਕ ਦਿਨ ਬਾਅਦ ਮੈਂ ਬਿਹਾਰ ਦਾ ਦੌਰਾ ਕੀਤਾ ਸੀ ਅਤੇ ਕਿਹਾ ਸੀ ਕਿ ਅੱਤਵਾਦੀ ਕੈਂਪ ਤਬਾਹ ਕਰ ਦਿੱਤੇ ਜਾਣਗੇ। ਮੈਂ ਉਹ ਵਾਅਦਾ ਪੂਰਾ ਕੀਤਾ।
ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ, ਟਰੱਕ 'ਚ ਵੱਜੀ ਬਰਾਤੀਆਂ ਨਾਲ ਭਰੀ ਬੱਸ, 4 ਦੀ ਮੌਤ
ਉਹਨਾਂ ਕਿਹਾ ਕਿ ਸਾਡੀਆਂ ਸੁਰੱਖਿਆਂ ਬਲਾਂ ਨੇ ਪਾਕਿਸਤਾਨ ਵਿਚ ਅੱਤਵਾਦੀ ਬੁਨਿਆਦੀ ਢਾਂਚੇ 'ਤੇ ਹਮਲਾ ਕੀਤਾ। ਉਹਨਾਂ ਨੇ ਕਦੇ ਨਹੀਂ ਸੋਚਿਆ ਹੋਣਾ ਕਿ ਭਾਰਤ ਇੰਨੇ ਵੱਡੇ ਫ਼ੈਸਲੇ ਲੈ ਸਕਦਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅੱਤਵਾਦ ਵਿਰੁੱਧ ਭਾਰਤ ਦੀ ਲੜਾਈ ਜਾਰੀ ਰਹੇਗੀ। ਬਿਹਾਰ ਦੇ ਨੌਜਵਾਨ ਹਮੇਸ਼ਾ ਭਾਰਤੀ ਹਥਿਆਰਬੰਦ ਸੈਨਾਵਾਂ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪੀਐੱਮ ਮੋਦੀ ਨੇ ਕਰਾਕਾਟ ਰੈਲੀ ਵਿਚ ਦੋ ਲਗਾਇਆ ਕਿ ਬਿਹਾਰ ਵਿਚ ਰਾਸ਼ਟਰੀ ਜਨਤਾ ਜਲ ਦੇ ਪਿਛਲੇ ਸ਼ਾਸਨ ਦੌਰਾਨ ਲਾਲੂ ਪ੍ਰਸਾਦ ਅਤੇ ਉਹਨਾਂ ਦੇ ਪਰਿਵਾਰ ਨੇ ਗਰੀਬ ਲੋਕਾਂ ਤੋਂ ਜ਼ਮੀਨਾਂ ਖੋਹ ਲਈਆਂ ਸਨ।
ਇਹ ਵੀ ਪੜ੍ਹੋ : ਸ਼ਰਾਬ ਦੇ ਸ਼ੌਕੀਨਾਂ ਲਈ Good News! ਹੁਣ ਸਸਤੀ ਮਿਲੇਗੀ Beer ਅਤੇ Scotch
ਉਹਨਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸਮਾਜਿਕ ਨਿਆਂ ਦੇ ਨਾਮ 'ਤੇ ਬਿਹਾਰ ਵਿਚ ਗਰੀਬਾਂ ਅਤੇ ਦਲਿਤਾਂ ਨੂੰ ਧੋਖਾ ਦਿੱਤਾ, ਉਹ ਹੁਣ ਸੱਤਾ ਹਥਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੀਐੱਮ ਮੋਦੀ ਨੇ ਕਿਹਾ ਕਿ ਜਦੋਂ ਸਾਲ 2014 ਵਿਚ ਰਾਸ਼ਟਰੀ ਲੋਕਤੰਤਰੀ ਗੱਠਜੋੜ ਦੀ ਸਰਕਾਰ ਸੱਤਾ ਵਿਚ ਆਈ ਸੀ ਤਾਂ ਭਾਰਤ ਵਿਚ 125 ਮਾਓਵਾਦੀ ਪ੍ਰਭਾਵਿਤ ਜ਼ਿਲ੍ਹੇ ਸਨ। ਹੁਣ ਇਹਨਾਂ ਦੀ ਗਿਣਤੀ 18 ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਭਗਵੇਂ ਰੰਗ ਵਿਚ ਰੰਗੇ ਅਤੇ ਫੁੱਲਾਂ ਨਾਲ ਸਜੇ ਇਕ ਵਾਹਨ ਵਿਚ ਸਵਾਰ ਹੋ ਕੇ ਬਿਹਾਰ ਵਿਚ ਆਪਣੇ ਪ੍ਰੋਗਰਾਮ ਵਾਲੀ ਥਾਂ 'ਤੇ ਪਹੁੰਚੇ। ਮੋਦੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਕਰਾਕਾਟ ਵਿਚ 48,520 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।
ਇਹ ਵੀ ਪੜ੍ਹੋ : ਬਾਈਕ ਸਾਫ਼ ਕਰ ਰਹੇ ਮਕੈਨਿਕ ਨੂੰ ਦਿਖਾਈ ਦਿੱਤੀ ਅਜਿਹੀ ਚੀਜ਼, ਉੱਡ ਗਏ ਹੋਸ਼, ਤੇ ਫਿਰ...(ਵੀਡੀਓ)
Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਭਾਰਤ 'ਦੁਨੀਆ ਦੀ ਡੇਟਾ ਰਾਜਧਾਨੀ' ਬਣਨ ਵੱਲ ਵਧ ਰਿਹਾ ਹੈ: ਜਯੋਤੀਰਾਦਿੱਤਿਆ ਸਿੰਧੀਆ
NEXT STORY