ਨਵੀਂ ਦਿੱਲੀ (ਏਜੰਸੀ)- ਭਾਰਤ ਨੇ ਸਾਊਦੀ ਅਰਬ ਦੇ ਅਭਾ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਰਿਆਦ ਦੇ ਕਿੰਗ ਖਾਲਿਦ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਸ਼ਾਨਾ ਬਣਾ ਕੇ ਪਿਛਲੇ ਕੁਝ ਦਿਨਾਂ 'ਚ ਕੀਤੇ ਗਏ ਹਮਲਿਆਂ ਦੀ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਇਨ੍ਹਾਂ ਹਮਲਿਆਂ 'ਚ ਨਾਗਰਿਕਾਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।
ਭਾਰਤ ਨੇ ਕਿਹਾ ਕਿ ਨਾਗਰਿਕ ਢਾਂਚੇ ਨੂੰ ਨਿਸ਼ਾਨਾ ਬਣਾਉਣਾ ਪੂਰੀ ਤਰ੍ਹਾਂ ਅਸਵੀਕਾਰਯੋਗ ਹੈ। ਭਾਰਤ ਨੇ ਹਮਲਿਆਂ 'ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਪ੍ਰਤੀ ਡੂੰਘੀ ਹਮਦਰਦੀ ਜਤਾਈ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਭਾਰਤ ਨੇ ਸਾਊਦੀ ਅਰਬ ਦੀ ਜਨਤਾ ਅਤੇ ਸਰਕਾਰ ਨਾਲ ਇਕਜੁਟਤਾ ਜਤਾਉਂਦੇ ਹੋਏ ਉਨ੍ਹਾਂ ਨਾਲ ਖੜ੍ਹੇ ਰਹਿਣ ਦੀ ਗੱਲ ਕਹੀ। ਦੱਸਣਯੋਗ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਹੂਤੀ ਵਿਦਰੋਹੀਆਂ ਦੇ ਹਮਲਿਆਂ 'ਚ ਜਾਨ-ਮਾਲ ਦਾ ਕਾਫ਼ੀ ਨੁਕਸਾਨ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼੍ਰੀਨਗਰ 'ਚ ਫੌਜੀਆਂ ਦੇ ਵਾਹਨ ਨਾਲ ਵਾਪਰਿਆ ਹਾਦਸਾ, ਟਰੱਕ ਨੇ ਮਾਰੀ ਟੱਕਰ
NEXT STORY