ਨੈਸ਼ਨਲ ਡੈਸਕ- ਭਾਰਤ ਨੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਵੱਲੋਂ ਪਾਕਿਸਤਾਨ ਨੂੰ ਪ੍ਰਸਤਾਵਿਤ 1.3 ਬਿਲੀਅਨ ਡਾਲਰ ਦੇ ਬੇਲਆਊਟ ਪੈਕੇਜ 'ਤੇ ਵੋਟਿੰਗ ਤੋਂ ਦੂਰ ਰਿਹਾ। ਭਾਰਤ ਨੇ ਇਸ ਪਿੱਛੇ ਇਸਲਾਮਾਬਾਦ ਦੇ 'ਵਿੱਤੀ ਸਹਾਇਤਾ ਦੀ ਵਰਤੋਂ ਦੇ ਮਾੜੇ ਰਿਕਾਰਡ' ਦਾ ਕਾਰਨ ਦੱਸਿਆ ਹੈ।
ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਆਪਣੇ ਸਿਖਰ 'ਤੇ ਹੈ। ਹਾਲ ਹੀ ਵਿੱਚ, ਭਾਰਤ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ 'ਆਪ੍ਰੇਸ਼ਨ ਸਿੰਦੂਰ' ਤਹਿਤ ਫੌਜੀ ਕਾਰਵਾਈ ਕੀਤੀ ਸੀ। ਇਹ ਕਾਰਵਾਈ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਕੀਤੀ ਗਈ ਸੀ, ਜਿਸ ਵਿੱਚ 26 ਨਾਗਰਿਕ ਮਾਰੇ ਗਏ ਸਨ।
9 ਮਈ ਨੂੰ ਵਾਸ਼ਿੰਗਟਨ ਵਿੱਚ ਆਈਐੱਮਐੱਫ ਬੋਰਡ ਦੀ ਮੀਟਿੰਗ ਵਿੱਚ ਭਾਰਤ ਨੇ ਪਾਕਿਸਤਾਨ ਵੱਲੋਂ ਆਈਐੱਮਐੱਫ ਦੀਆਂ ਸਹਾਇਤਾ ਸ਼ਰਤਾਂ ਨੂੰ ਪੂਰਾ ਕਰਨ ਵਿੱਚ ਵਾਰ-ਵਾਰ ਅਸਫਲ ਰਹਿਣ 'ਤੇ ਚਿੰਤਾ ਪ੍ਰਗਟ ਕੀਤੀ। ਭਾਰਤ ਨੇ IMF ਦੀ ਇੱਕ ਰਿਪੋਰਟ ਦਾ ਵੀ ਹਵਾਲਾ ਦਿੱਤਾ ਜਿਸ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੂੰ ਵਾਰ-ਵਾਰ ਬੇਲਆਉਟ ਦਿੱਤੇ ਜਾਣ ਕਾਰਨ ਉਹ IMF ਲਈ 'too-big-to-fail' ਕਰਜ਼ਦਾਰ ਬਣ ਗਿਆ ਹੈ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਨੂੰ ਆਈਐੱਮਐੱਫ ਸਹਾਇਤਾ ਪ੍ਰਦਾਨ ਕਰਨ ਵਿੱਚ ਰਾਜਨੀਤਿਕ ਕਾਰਕ ਵੀ ਭੂਮਿਕਾ ਨਿਭਾਉਂਦੇ ਹਨ।
ਭਾਰਤ ਨੇ ਇਹ ਵੀ ਦੁਹਰਾਇਆ ਕਿ ਪਾਕਿਸਤਾਨ ਨੂੰ ਵਿੱਤੀ ਸਹਾਇਤਾ ਅਸਿੱਧੇ ਤੌਰ 'ਤੇ ਉਸਦੀਆਂ ਖੁਫੀਆ ਏਜੰਸੀਆਂ ਅਤੇ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਵਰਗੇ ਅੱਤਵਾਦੀ ਸੰਗਠਨਾਂ ਦੀ ਮਦਦ ਕਰਦੀ ਹੈ, ਜੋ ਭਾਰਤ 'ਤੇ ਹਮਲੇ ਕਰ ਰਹੇ ਹਨ।
ਆਖਿਰ ਪਾਕਿਸਤਾਨ ਰਾਤ ਨੂੰ ਹੀ ਕਿਉਂ ਕਰ ਰਿਹੈ ਹਮਲਾ? ਸਾਹਮਣੇ ਆਇਆ ਵੱਡਾ ਕਾਰਨ
NEXT STORY