ਨਵੀਂ ਦਿੱਲੀ- ਭਾਜਪਾ ਖਿਲਾਫ ਇਕਜੁਟ ਹੋਏ ਵਿਰੋਧੀ ਦਲਾਂ ਦੇ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਫਲੂਸਿਵ ਅਲਾਇੰਸ (ਇੰਡੀਆ) ਦੀ 6 ਦਸੰਬਰ ਨੂੰ ਹੋਣ ਵਾਲੀ ਬੈਠਕ ਟਲ ਗਈ ਹੈ। ਦੱਸਿਆ ਗਿਆ ਹੈ ਕਿ ਗਠਜੋੜ ਦੀਆਂ ਕੁਝ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਦੇ ਬੈਠਕ 'ਚ ਨਾ ਆ ਸਕਣ ਦੇ ਚਲਦੇ ਬੈਠਕ ਨੂੰ ਫਿਲਹਾਲ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਕਾਂਗਰਸ ਦੇ ਸੂਤਰਾਂ ਮੁਤਾਬਕ, ਹੁਣ 6 ਦਸੰਬਰ ਨੂੰ ਸ਼ਾਮ ਦੇ 6 ਵਜੇ 'ਇੰਡੀਆ' ਗਠਜੋੜ 'ਚ ਸ਼ਾਮਲ ਪਾਰਟੀਆਂ ਦੇ ਸੰਸਦ ਮੈਂਬਰਾਂ ਦੀ ਬੈਠਕ ਆਯੋਜਿਤ ਕੀਤੀ ਜਾਵੇਗੀ। ਬਾਅਦ 'ਚ ਦਸੰਬਰ ਦੇ ਤੀਜੇ ਹਫਤੇ 'ਚ ਇਸ ਗਠਜੋੜ ਦੇ ਪ੍ਰਮੁੱਖ ਨੇਤਾਵਾਂ ਦੀ ਰਸਮੀ ਤਾਲਮੇਲ ਬੈਠਕ ਮਲਿਕਾਰਜੁਨ ਖੜਗੇ ਦੇ ਨਿਵਾਸ 'ਤੇ ਹੋਵੇਗੀ।
ਇਹ ਵੀ ਪੜ੍ਹੋ- 'ਮਿਚੌਂਗ' ਤੂਫ਼ਾਨ ਕਾਰਨ ਤਾਮਿਲਨਾਡੂ 'ਚ 8 ਲੋਕਾਂ ਦੀ ਮੌਤ, ਪਾਣੀ 'ਚ ਡੁੱਬਿਆ ਪੂਰਾ ਚੇਨਈ, ਰੈੱਡ ਅਲਰਟ ਜਾਰੀ
ਜ਼ਿਕਰਯੋਗ ਹੈ ਕਿ ਸਪਾ ਨੇਤਾ ਅਖਿਲੇਸ਼ ਯਾਦਵ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਪਹਿਲਾਂ ਹੀ 'ਇੰਡੀਆ' ਗਠਜੋੜ ਦੀ ਬੈਠਕ 'ਚ ਅਸਮਰੱਥਾ ਪ੍ਰਗਟ ਕੀਤੀ ਸੀ। ਇਸਤੋਂ ਬਾਅਦ ਤਾਮਿਲਨਾਡੂ ਦੇ ਮੁੱਖ ਮੰਤਰੀ ਅਤੇ ਦ੍ਰਮੁਕ ਦੇ ਨੇਤਾ ਐੱਮ.ਕੇ. ਸਟਾਲਿਨ ਨੇ ਚੱਕਰਵਾਤ ਕਾਰਨ ਪੈਦਾ ਹੋਏ ਹਾਲਾਤ ਦੇ ਚਲਦੇ ਬੈਠਕ 'ਚ ਸ਼ਾਮਲ ਨਹੀਂ ਹੋ ਸਕੇ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਬੀਮਾਰ ਹਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪਰਿਵਾਰ 'ਚ ਵਿਆਹ ਦਾ ਪ੍ਰੋਗਰਾਮ ਹੈ। ਅਜਿਹੇ 'ਚ ਅੱਗੇ ਦੀ ਤਾਰੀਖ ਲਈ ਬੈਠਕ ਨੂੰ ਮੁਲਤਵੀ ਕੀਤਾ ਗਿਆ ਹੈ।
ਇਹ ਬੈਠਕ ਅਜਿਹੇ ਸਮੇਂ ਹੋਣ ਵਾਲੀ ਸੀ ਜਦੋਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੀਆਂ ਹਾਲੀਆ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਨੇ ਤੇਲੰਗਾਨਾ 'ਚ ਜਿੱਤ ਦਰਜ ਕੀਤੀ ਹੈ।
ਇਹ ਵੀ ਪੜ੍ਹੋ- ਵਿਆਹ 'ਚ ਗਰਭਵਤੀ ਨਿਕਲੀ ਲਾੜੀ, ਮੰਗਣੀ ਤੋਂ ਬਾਅਦ ਹੋ ਗਿਆ ਸੀ ਇਹ ਕਾਂਡ
ਬਿਨਾਂ ਹੱਥਾਂ ਦੇ ਜਨਮੀ 32 ਸਾਲ ਦੀ ਥਾਮਸ ਦਾ ਸੁਫ਼ਨਾ ਹੋਇਆ ਪੂਰਾ, ਨਹੀਂ ਸੰਭਾਲੀ ਜਾਂਦੀ ਖ਼ੁਸ਼ੀ
NEXT STORY