ਨਵੀਂ ਦਿੱਲੀ (ਬਿਊਰੋ) - ਅਮਰੀਕਾ ’ਚ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਕੋਸ਼ਿਸ਼ ਸਬੰਧੀ ਭਾਰਤ ਨੇ ਅਮਰੀਕਾ ਦੇ ਬਿਆਨਾਂ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਉੱਚ ਪੱਧਰੀ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੂ. ਏ. ਈ. ਫੇਰੀ ਸਬੰਧੀ ਇਕ ਵਿਸ਼ੇਸ਼ ਬ੍ਰੀਫਿੰਗ ਵਿਚ ਅਮਰੀਕਾ ਅਤੇ ਪੰਨੂ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿਚ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਮਰੀਕਾ ਨਾਲ ਦੁਵੱਲੇ ਸੁਰੱਖਿਆ ਸਹਿਯੋਗ ’ਤੇ ਚਰਚਾ ਦੌਰਾਨ ਅਮਰੀਕੀ ਪੱਖ ਨੇ ਸੰਗਠਿਤ ਅਪਰਾਧੀਆਂ, ਬੰਦੂਕਧਾਰੀਆਂ, ਅੱਤਵਾਦੀਆਂ ਅਤੇ ਹੋਰ ਕੱਟੜਪੰਥੀਆਂ ਵਿਚਕਾਰ ਗੱਠਜੋੜ ਨਾਲ ਸਬੰਧਤ ਕੁਝ ਜਾਣਕਾਰੀਆਂ ਸਾਂਝੀਆਂ ਕੀਤੀਆਂ ਹਨ।
ਅਸੀਂ ਅਜਿਹੇ ਇਨਪੁਟਸ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਮਾਮਲੇ ਦੇ ਸਾਰੇ ਸਬੰਧਤ ਪਹਿਲੂਆਂ ਦੀ ਘੋਖ ਕਰਨ ਲਈ ਇਕ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਾਂਚ ਕਮੇਟੀ ਦੇ ਨਤੀਜਿਆਂ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਬਾਗਚੀ ਨੇ ਕਿਹਾ ਕਿ ਜਿੱਥੋਂ ਤੱਕ ਅਮਰੀਕੀ ਅਦਾਲਤ ਵਿਚ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਵਿਚ ਕਥਿਤ ਤੌਰ ’ਤੇ ਉਸ ਨੂੰ ਭਾਰਤੀ ਅਧਿਕਾਰੀ ਨਾਲ ਜੋੜਨ ਦਾ ਮਾਮਲਾ ਦਰਜ ਕੀਤਾ ਗਿਆ ਹੈ, ਇਹ ਚਿੰਤਾ ਦਾ ਵਿਸ਼ਾ ਹੈ। ਅਸੀਂ ਕਿਹਾ ਹੈ ਕਿ ਇਹ ਭਾਰਤ ਦੀ ਸਰਕਾਰੀ ਨੀਤੀ ਦੇ ਵੀ ਉਲਟ ਹੈ। ਕਮੇਟੀ ਦੇ ਗਠਨ, ਭਾਰਤੀ ਅਧਿਕਾਰੀ ਦੀ ਪਛਾਣ ਆਦਿ ਮਾਮਲਿਆਂ ’ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਹੋਰ ਜੋ ਵੀ ਹੈ, ਸੁਰੱਖਿਆ ਕਾਰਨਾਂ ਕਰ ਕੇ ਇਸ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ।
ਕੈਨੇਡਾ ਬਾਰੇ ਬੁਲਾਰੇ ਨੇ ਕਿਹਾ ਕਿ ਜਿੱਥੋਂ ਤੱਕ ਕੈਨੇਡਾ ਦਾ ਸਵਾਲ ਹੈ, ਅਸੀਂ ਕਿਹਾ ਹੈ ਕਿ ਉਨ੍ਹਾਂ ਨੇ ਲਗਾਤਾਰ ਭਾਰਤ ਵਿਰੋਧੀ ਕੱਟੜਪੰਥੀਆਂ ਨੂੰ ਥਾਂ ਦਿੱਤੀ ਹੈ ਅਤੇ ਅਸਲ ਵਿਚ ਇਹੀ ਮੁੱਦੇ ਦੀ ਜੜ੍ਹ ਹੈ। ਕੈਨੇਡਾ ਵਿਚ ਸਾਡੇ ਕੂਟਨੀਤਕ ਨੁਮਾਇੰਦਿਆਂ ਨੂੰ ਇਸ ਕਾਰਨ ਨੁਕਸਾਨ ਝੱਲਣਾ ਪਿਆ ਹੈ, ਇਸ ਲਈ ਅਸੀਂ ਕੈਨੇਡਾ ਸਰਕਾਰ ਤੋਂ ਡਿਪਲੋਮੈਟਿਕ ਰਿਲੇਸ਼ਨਜ਼ ’ਤੇ ਵਿਆਨਾ ਕਨਵੈਨਸ਼ਨ ਸਬੰਧੀ ਆਪਣੇ ਜ਼ਿੰਮੇਵਾਰੀਆਂ ਨੂੰ ਪੂਰਾ ਕਰੇਗੀ। ਅਸੀਂ ਆਪਣੇ ਅੰਦਰੂਨੀ ਮਾਮਲਿਆਂ ਵਿਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ ਦੇਖੀ ਹੈ ਅਤੇ ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।
ਹਰਦੀਪ ਨਿੱਝਰ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਭਾਰਤ : ਟਰੂਡੋ
ਅਮਰੀਕਾ ’ਚ ਭਾਰਤੀ ਨਾਗਰਿਕ ਖਿਲਾਫ ਦੋਸ਼ ਦਾਇਰ ਹੋਣ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ਨੂੰ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ’ਚ ਕੈਨੇਡਾ ਨੂੰ ਸਹਿਯੋਗ ਦੇਣ ਲਈ ਕਿਹਾ ਹੈ। ਟਰੂਡੋ ਨੇ ਕਿਹਾ ਕਿ ਅਮਰੀਕਾ ਤੋਂ ਆ ਰਹੀਆਂ ਖਬਰਾਂ ਇਸ ਤੱਥ ਨੂੰ ਰੇਖਾਂਕਿਤ ਕਰਦੀਆਂ ਹਨ ਕਿ ਅਸੀਂ ਸ਼ੁਰੂ ਤੋਂ ਹੀ ਇਸ ਬਾਰੇ ਗੱਲ ਕਰਦੇ ਆ ਰਹੇ ਹਾਂ, ਇਸ ਲਈ ਭਾਰਤ ਨੂੰ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਸਾਡੇ ਨਾਲ ਕੰਮ ਕਰਨ ਦੀ ਲੋੜ ਹੈ ਕਿ ਅਸੀਂ ਇਸ ਦੀ ਤਹਿ ਤੱਕ ਪਹੁੰਚ ਸਕੀਏ। ਇਹ ਅਜਿਹੀ ਕੋਈ ਚੀਜ਼ ਨਹੀਂ ਹੈ ਜਿਸ ਨੂੰ ਕੋਈ ਹਲਕੇ ਨਾਲ ਲੈ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਦੁਬਈ ਪਹੁੰਚੇ PM ਮੋਦੀ ਦਾ ਨਿੱਘਾ ਸਵਾਗਤ, ਕਾਪ-28 'ਤੇ ਭਾਰਤ ਮੰਡਪ ਦਾ ਉਦਘਾਟਨ
NEXT STORY