ਨਵੀਂ ਦਿੱਲੀ- ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਖਿਲਾਫ਼ ਇਕ ਹੋਰ ਕਦਮ ਚੁੱਕਿਆ ਹੈ। ਭਾਰਤ ਨੇ ਸ਼ਨੀਵਾਰ ਨੂੰ ਅਧਿਕਾਰਤ ਤੌਰ 'ਤੇ ਪਾਕਿਸਤਾਨੀ ਝੰਡੇ ਵਾਲੇ ਜਹਾਜ਼ਾਂ ਨੂ ਭਾਰਤ ਦੇ ਕਿਸੇ ਵੀ ਬੰਦਰਗਾਹ 'ਚ ਦਾਖਲ ਹੋਣ 'ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਈ ਹੈ। ਸਰਕਾਰ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਇਕ ਅਧਿਕਾਰਤ ਨਿਰਦੇਸ਼ ਮੁਤਾਬਕ ਪਾਕਿਸਤਾਨੀ ਝੰਡੇ ਵਾਲੇ ਕਿਸੇ ਵੀ ਜਹਾਜ਼ ਨੂੰ ਭਾਰਤੀ ਬੰਦਰਗਾਹਾਂ 'ਤੇ ਜਾਣ ਤੋਂ ਰੋਕ ਦਿੱਤਾ ਗਿਆ ਹੈ, ਜਦੋਂ ਕਿ ਭਾਰਤੀ ਝੰਡੇ ਵਾਲੇ ਜਹਾਜ਼ਾਂ ਨੂੰ ਵੀ ਪਾਕਿਸਤਾਨੀ ਬੰਦਰਗਾਹਾਂ 'ਤੇ ਠਹਿਰਣ ਤੋਂ ਰੋਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਵੱਡਾ ਝਟਕਾ ! ਵਪਾਰ ਪੂਰੀ ਤਰ੍ਹਾਂ ਕੀਤਾ ਬੰਦ
ਸਰਕਾਰ ਨੇ ਰਾਸ਼ਟਰੀ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਹੁਕਮ ਜਨਤਕ ਹਿੱਤ ਵਿਚ ਅਤੇ ਭਾਰਤੀ ਜਹਾਜ਼ਰਾਨੀ ਦੇ ਹਿੱਤ ਵਿਚ ਭਾਰਤੀ ਸੰਪਤੀਆਂ, ਮਾਲ ਅਤੇ ਸਬੰਧਤ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਾਗੂ ਕੀਤਾ ਗਿਆ ਹੈ। ਇਹ ਨਿਰਦੇਸ਼ ਤੁਰੰਤ ਲਾਗੂ ਹੋ ਗਿਆ ਹੈ ਅਤੇ ਅਗਲੇ ਨੋਟਿਸ ਤੱਕ ਲਾਗੂ ਰਹੇਗਾ। ਭਾਰਤ ਨੇ 22 ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਪਾਕਿਸਤਾਨ ਵਿਰੁੱਧ ਕਈ ਪਾਬੰਦੀਆਂ ਲਗਾਈਆਂ ਹਨ।
ਇਹ ਵੀ ਪੜ੍ਹੋ- 'ਮੋਦੀ ਸਾਬ੍ਹ ਮੈਨੂੰ ਭੇਜੋ, ਮੈਂ ਬੰਬ ਬੰਨ੍ਹ ਕੇ ਜਾਵਾਂਗਾ ਪਾਕਿਸਤਾਨ...', ਕਾਂਗਰਸੀ ਮੰਤਰੀ ਨੇ ਦਿਖਾਇਆ ਜੋਸ਼
ਸਰਕਾਰ ਨੇ ਪਾਕਿਸਤਾਨ ਤੋਂ ਹਰ ਤਰ੍ਹਾਂ ਦੇ ਮਾਲ ਦੇ ਸਿੱਧੇ ਜਾਂ ਕਿਸੇ ਹੋਰ ਦੇਸ਼ ਤੋਂ ਆਯਾਤ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਪਾਕਿਸਤਾਨ ਦੇ ਕਿਸੇ ਮਾਲ ਨੂੰ ਭਾਰਤ ਦੇ ਰਸਤਿਓਂ ਕਿਸੇ ਦੂਜੀ ਥਾਂ ਭੇਜਣ 'ਤੇ ਰੋਕ ਲਾ ਦਿੱਤੀ ਗਈ ਹੈ। ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਵਿਚ ਘੱਟੋ-ਘੱਟ 26 ਲੋਕ ਮਾਰੇ ਗਏ ਸਨ, ਜਿਨ੍ਹਾਂ 'ਚੋਂ ਜ਼ਿਆਦਾਤਰ ਸੈਲਾਨੀ ਸਨ। ਅੱਤਵਾਦੀਆਂ ਨੇ ਉੱਥੇ ਨਿਸ਼ਾਨਾ ਬਣਾ ਕੇ ਕਤਲੇਆਮ ਕੀਤਾ। ਭਾਰਤ ਨੇ ਇਸ ਹਮਲੇ ਲਈ ਪਾਕਿਸਤਾਨ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਅੱਤਵਾਦੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਇਹ ਵੀ ਪੜ੍ਹੋ- ਅਮਰੀਕਾ ਖਿੱਚ ਕੇ ਲੈ ਗਈ ਮੌਤ, ਟਰੱਕ 'ਚ ਜਿਊਂਦਾ ਸੜ ਗਿਆ 22 ਸਾਲਾ ਸੁਖਬੀਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਫ਼ੌਜ ਦੇ ਆਧੁਨਿਕੀਕਰਨ ਲਈ 20 ਕਰੋੜ ਡਾਲਰ ਦੇਣ ਦਾ ਕੀਤਾ ਐਲਾਨ
NEXT STORY