ਨੈਸ਼ਨਲ ਡੈਸਕ - ਰੋਹਿਤ ਸ਼ਰਮਾ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਇਸ ਟੀਮ ਨੇ ਇਤਿਹਾਸ ਵਿੱਚ ਚੌਥੀ ਵਾਰ ਵਿਸ਼ਵ ਕੱਪ (ODI, T20) ਖਿਤਾਬ ਜਿੱਤਿਆ ਹੈ। ਭਾਰਤੀ ਟੀਮ ਨੇ ਸ਼ਨੀਵਾਰ (29 ਜੂਨ) ਨੂੰ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ 140 ਕਰੋੜ ਭਾਰਤੀਆਂ ਨੂੰ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ ਮਿਲਿਆ ਹੈ।
ਇਹ ਵੀ ਪੜ੍ਹੋ- ਲਾਡੋਵਾਲ ਟੋਲ ਪਲਾਜ਼ਾ 'ਤੇ 13ਵੇਂ ਦਿਨ ਵੀ ਧਰਨਾ ਜਾਰੀ, ਕਿਸਾਨ ਜਥੇਬੰਦੀ ਨੇ ਜਿੰਦੇ ਲਾਉਣ ਦੀ ਸ਼ੁਰੂ ਕੀਤੀ ਤਿਆਰੀ
ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ 'ਤੇ ਵੀਡੀਓ ਸ਼ੇਅਰ ਕਰ ਟੀਮ ਇੰਡੀਆਂ ਨੂੰ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਵੀਡੀਓ ਵਿੱਚ ਕਿਹਾ, ਟੀਮ ਇੰਡੀਆ ਨੂੰ ਇਸ ਸ਼ਾਨਦਾਨ ਜਿੱਤ ਲਈ ਪੂਰੇ ਦੇਸ਼ ਵਾਸੀਆਂ ਵੱਲੋਂ ਬਹੁਤ-ਬਹੁਤ ਵਧਾਈ। ਅੱਜ 140 ਕਰੋੜ ਦੇਸ਼ਵਾਸੀ ਤੁਹਾਡੇ ਇਸ ਸ਼ਾਨਦਾਨ ਪ੍ਰਦਰਸ਼ਨ ਲਈ ਮਾਣ ਮਹਿਸੂਸ ਕਰ ਰਹੇ ਹਨ। ਖੇਡ ਦੇ ਮੈਦਾਨ ਵਿੱਚ ਤੁਸੀਂ ਵਰਲਡ ਕੱਪ ਜਿੱਤਿਆ, ਇਸ ਤੋਂ ਇਲਾਵਾ ਤੁਸੀਂ ਪੂਰੇ ਦੇਸ਼ ਦੇ ਪਿੰਡ, ਗਲੀ, ਮੁਹੱਲੇ, ਸ਼ਹਿਰ ਦੇ ਲੋਕਾਂ ਦਾ ਦਿੱਲ ਜਿੱਤ ਲਿਆ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਇਕ ਵਿਸ਼ੇਸ ਕਾਰਨ ਕਰਕੇ ਵੀ ਯਾਦ ਰੱਖਿਆ ਜਾਵੇਗਾ ਕਿ ਭਾਰਤ ਨੇ ਇਸ ਟੂਰਨਾਮੈਂਟ ਵਿੱਚ ਇੱਕ ਵੀ ਮੈਚ ਨਹੀਂ ਹਾਰਿਆ, ਇਹ ਇੱਕ ਬਹੁਤ ਵੱਡੀ ਉਪਲੱਬਧੀ ਹੈ।
ਇਹ ਵੀ ਪੜ੍ਹੋ- ਹਥਿਆਰਾਂ ਨਾਲ ਲੈਸ ਹੋ ਕੇ ਸ਼ਰੇਆਮ ਲਲਕਾਰੇ ਮਾਰਨ ਵਾਲੇ ਨੌਜਵਾਨਾਂ ਖਿਲਾਫ ਪਰਚਾ ਦਰਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਧਾਨ ਮੰਤਰੀ ਭਲਕੇ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ 'ਤੇ ਆਧਾਰਿਤ 3 ਕਿਤਾਬਾਂ ਕਰਨਗੇ ਰਿਲੀਜ਼
NEXT STORY