ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਅਤੇ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਹੋਰ ਸਹਿਯੋਗੀ ਪਾਰਟੀਆਂ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਿਚ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂ. ਜੀ. ਨਾਲ ਸਬੰਧਤ ਕਥਿਤ ਬੇਨਿਯਮੀਆਂ ਦਾ ਮੁੱਦਾ ਉਠਾਉਣ ਦਾ ਫੈਸਲਾ ਕੀਤਾ ਹੈ।
ਸੂਤਰਾਂ ਨੇ ਦੱਸਿਆ ਕਿ ਵਿਰੋਧੀ ਪਾਰਟੀਆਂ ਦੇ ਮੈਂਬਰ ਰਾਜ ਸਭਾ ਵਿਚ ਨਿਯਮ 267 ਦੇ ਤਹਿਤ ਅਤੇ ਲੋਕ ਸਭਾ ਵਿਚ ਕੰਮ ਮੁਲਤਵੀ ਹੋਣ ਦਾ ਨੋਟਿਸ ਦੇ ਕੇ ਨੀਟ ਦੇ ਮਾਮਲੇ ’ਤੇ ਚਰਚਾ ਅਤੇ ਸਰਕਾਰ ਤੋਂ ਜਵਾਬ ਦੀ ਮੰਗ ਕਰਨਗੇ। ਸੂਤਰਾਂ ਨੇ ਇਹ ਵੀ ਦੱਸਿਆ ਕਿ ਵਿਰੋਧੀ ਧਿਰ ਸੰਸਦ ’ਚ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਦੇ ਭਾਸ਼ਣ ’ਤੇ ਲਿਆਏ ਗਏ ਧੰਨਵਾਦ ਮਤੇ ’ਤੇ ਸ਼ੁਰੂ ਹੋ ਰਹੀ ਚਰਚਾ ’ਚ ਵੀ ਹਿੱਸਾ ਲਵੇਗੀ।
ਕਾਂਗਰਸ ਪ੍ਰਧਾਨ ਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਨਿਵਾਸ ’ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ’ਚ ਇਹ ਫੈਸਲਾ ਕੀਤਾ ਗਿਆ। ਬੈਠਕ ’ਚ ਖੜਗੇ ਤੋਂ ਇਲਾਵਾ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਸਪਾ) ਦੇ ਮੁਖੀ ਸ਼ਰਦ ਪਵਾਰ, ਤ੍ਰਿਣਮੂਲ ਕਾਂਗਰਸ ਦੇ ਕਾਕੋਲੀ ਘੋਸ਼ ਦਸਤੀਦਾਰ, ਡੀ. ਐੱਮ. ਕੇ. ਦੀ ਕਨੀਮੋਝੀ, ਸ਼ਿਵ ਸੈਨਾ (ਯੂ. ਬੀ. ਟੀ.) ਦੇ ਸੰਜੇ ਰਾਉਤ ਅਤੇ ਕਈ ਹੋਰ ਪਾਰਟੀਆਂ ਦੇ ਨੇਤਾ ਸ਼ਾਮਲ ਹੋਏ।
24 ਵਰ੍ਹਿਆਂ ਦੇ ਕਾਰਜਕਾਲ ’ਚ ਕਦੇ ਵੀ ਨਹੀਂ ਝੱਲਿਆ ਸਿਆਸੀ ਦਬਾਅ : ਸੀ. ਜੇ. ਆਈ.
NEXT STORY