ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਪੀੜਤਾਂ ਅਤੇ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਇਹ ਉਨ੍ਹਾਂ ਕਾਇਰਾਨਾ ਹਮਲਿਆਂ 'ਚੋਂ ਇਕ ਸੀ, ਜਿਸ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਅਤੇ ਇਸ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਭਾਰਤ ਦਾ ਸਾਹਸ ਅਤੇ ਤਾਕਤ ਹੈ ਕਿ ਅਸੀਂ ਹੁਣ ਅੱਤਵਾਦੀ ਗਤੀਵਿਧੀਆਂ ਦਾ ਮੂੰਹ ਤੋੜ ਜਵਾਬ ਦੇ ਰਹੇ ਹਾਂ। ਪ੍ਰਧਾਨ ਮੰਤਰੀ ਨੇ ਆਪਣੇ ਮਹੀਨਾਵਾਰ ਪ੍ਰਸਾਰਨ ਪ੍ਰੋਗਰਾਮ 'ਮਨ ਕੀ ਬਾਤ' ਦੇ 107ਵੇਂ ਐਪੀਸੋਡ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਅਸੀਂ ਇਸ ਦਿਨ ਨੂੰ ਕਦੇ ਨਹੀਂ ਭੁੱਲ ਸਕਦੇ, ਜਦੋਂ ਭਾਰਤ ਨੂੰ ਸਭ ਤੋਂ ਭਿਆਨਕ ਅੱਤਵਾਦੀ ਹਮਲੇ ਦਾ ਸਾਹਮਣਾ ਕਰਨਾ ਪਿਆ ਸੀ।'' ਉਨ੍ਹਾਂ ਨੇ ਯਾਦ ਦਿਵਾਇਆ ਕਿ ਅੱਜ ਹੀ ਦੇ ਦਿਨ ਦੇਸ਼ 'ਤੇ ਸਭ ਤੋਂ ਕਾਇਰਾਨਾ ਅੱਤਵਾਦੀ ਹਮਲਾ ਹੋਇਆ ਸੀ। ਪ੍ਰਧਾਨ ਮੰਤਰੀ ਨੇ ਕਿਹਾ,''ਇਹ ਭਾਰਤ ਦਾ ਸਾਹਸ ਅਤੇ ਤਾਕਤ ਹੈ, ਜਿਸ ਨੇ ਇਸ 'ਤੇ ਕਾਬੂ ਪਾ ਲਿਆ ਅਤੇ ਹੁਣ ਕਰਾਰਾ ਜਵਾਬ ਦੇ ਰਿਹਾ ਹੈ।''
ਇਹ ਵੀ ਪੜ੍ਹੋ : ਥਾਈਲੈਂਡ ਦੇ ਯਾਤਰੀਆਂ ਲਈ ਏਅਰ ਇੰਡੀਆ ਦਾ ਵੱਡਾ ਐਲਾਨ, 15 ਦਸੰਬਰ ਤੋਂ ਮਿਲੇਗੀ ਇਹ ਖ਼ਾਸ ਸਹੂਲਤ
ਪੀ.ਐੱਮ. ਮੋਦੀ ਨੇ ਕਿਹਾ,''ਮੈਂ ਉਨ੍ਹਾਂ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਆਪਣੀ ਜਾਨ ਗੁਆਈ ਅਤੇ ਉਨ੍ਹਾਂ ਬਹਾਦਰਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਦੇ ਦਿੱਤੀ।'' 2008 ਦੇ ਮੁੰਬਈ ਅੱਤਵਾਦੀ ਹਮਲਿਆਂ 'ਚ 6 ਅਮਰੀਕੀਆਂ ਸਮੇਤ ਕੁੱਲ 166 ਲੋਕ ਮਾਰੇ ਗਏ ਸਨ। ਇਹ ਹਮਲਾ 10 ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਪਾਕਿਸਤਾਨੀ ਅੱਤਵਾਦੀਆਂ ਵਲੋਂ ਕੀਤਾ ਗਿਆ ਸੀ, ਜਿਨ੍ਹਾਂ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਟਰਮਿਨਸ, ਹੋਟਲ ਤਾਜ, ਟ੍ਰਾਈਡੇਂਟ ਹੋਟਲ, ਨਰੀਮਨ ਹਾਊਸ ਸਮੇਤ ਮੁੰਬਈ ਦੇ ਕਈ ਮਸ਼ਹੂਰ ਅਤੇ ਮਹੱਤਵਪੂਰਨ ਥਾਵਾਂ 'ਤੇ 60 ਘੰਟਿਆਂ ਤੋਂ ਵੱਧ ਸਮੇਂ ਤੱਕ ਘੇਰਾਬੰਦੀ ਕੀਤੀ, ਹਮਲਾ ਕੀਤਾ ਅਤੇ ਲੋਕਾਂ ਦਾ ਕਤਲ ਕੀਤਾ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਨਤਾ ਦੇ ਆਸ਼ੀਰਵਾਦ ਨਾਲ 'ਆਪ' ਬਣੀ ਰਾਸ਼ਟਰੀ ਪਾਰਟੀ : ਕੇਜਰੀਵਾਲ
NEXT STORY