ਨਵੀਂ ਦਿੱਲੀ- 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਪੂਰੀ ਦੁਨੀਆ 'ਚ ਮਨਾਇਆ ਗਿਆ। ਯੋਗ ਸਾਰੇ ਭਾਰਤ ਦੀ ਪਛਾਣ ਹੈ, ਜੋ ਕਈ ਸਦੀਆਂ ਤੋ ਭਾਰਤ 'ਚ ਕੀਤਾ ਜਾਂਦਾ ਹੈ, ਭਾਰਤ ਦੀ ਪਹਿਲ ਤੋਂ ਬਾਅਦ ਯੋਗ ਨੂੰ ਕੌਮਾਂਤਰੀ ਦਰਜਾ ਮਿਲਿਆ ਅਤੇ ਇਸ ਨੂੰ ਪੂਰੀ ਦੁਨੀਆ ਨੇ ਅਪਨਾਇਆ।
21 ਜੂਨ ਨੂੰ ਪੂਰੇ ਭਾਰਤ 'ਚ ਵੱਖ-ਵੱਖ ਥਾਵਾਂ 'ਤੇ ਯੋਗ ਦਿਵਸ ਮਨਾਇਆ ਗਿਆ। ਸੂਰਤ 'ਚ ਕੌਮਾਂਤਰੀ ਯੋਗ ਦਿਵਸ 'ਤੇ ਇਕੱਠੇ ਯੋਗ ਕਰਦੇ ਵੱਡੀ ਗਿਣਤੀ 'ਚ ਲੋਕਾਂ ਨੇ ਗਿਨੀਜ਼ ਵਰਲਡ ਰਿਕਾਰਡ ਬਣਾ ਦਿੱਤਾ।
ਕੋਚੀ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਮੁੰਦਰੀ ਫੌਜ ਦੇ ਮੁਖੀ ਐਡਮਿਰਲ ਆਰ. ਹਰੀ ਕੁਮਾਰ ਦੇ ਨਾਲ ਆਈ.ਐੱਨ.ਐੱਸ. ਵਿਕਰਾਂਤ 'ਤੇ ਯੋਗ ਕੀਤਾ।
ਸਿਆਚਿਨ ਗਲੇਸ਼ੀਅਰ 'ਤੇ ਯੋਗ ਕਰਦੇ ਫੌਜ ਦੇ ਜਵਾਨ।
ਮਨਾਲੀ- ਰੋਹਤਾਂਗ ਦਰੇ 'ਚ ਯੋਗ ਕਰਦੇ ਲੋਕ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨਿਊਯਾਰਕ 'ਚ ਸੰਯੁਕਤ ਰਾਸ਼ਟਰ (ਯੂ.ਐੱਮ.) ਦੇ ਲਾਅਨ 'ਚ ਬੁੱਧਵਾਰ ਨੂੰ ਵਿਸ਼ੇਸ਼ ਯੋਗਾ ਸੈਸ਼ਨ ਨੇ ਯੋਗ ਦਾ ਅਭਿਆਸ ਕਰਨ ਵਾਲੇ ਵਧੇਦੇ ਦੇਸ਼ਾਂ ਦੇ ਲੋਕਾਂ ਨੂੰ ਇਕੱਠੇ ਕਰਨ ਦਾ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਬਣਾਇਆ। ਇਹ ਵਿਸ਼ੇਸ਼ ਯੋਗਾ ਸੈਸ਼ਨ 9ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਆਯੋਜਿਤ ਕੀਤਾ ਗਿਆ।
ਦੱਸ ਦੇਈਏ ਕਿ 2014 ਵਿੱਚ ਸੰਯੁਕਤ ਰਾਸ਼ਟਰ ਮਹਾਸਭਾ 'ਚ ਭਾਸ਼ਣ ਦਿੰਦਿਆਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ ਸੀ। ਇਸ ਤੋਂ ਬਾਅਦ 11 ਦਸੰਬਰ 2014 ਨੂੰ ਸਿਰਫ 3 ਮਹੀਨਿਆਂ ਦੇ ਅੰਦਰ ਪ੍ਰਧਾਨ ਮੰਤਰੀ ਮੋਦੀ ਦੇ ਯੋਗ ਦਿਵਸ ਪ੍ਰਸਤਾਵ ਨੂੰ ਬਹੁਮਤ ਨਾਲ ਸਵੀਕਾਰ ਕਰ ਲਿਆ ਗਿਆ ਅਤੇ 21 ਜੂਨ 2015 ਨੂੰ ਪਹਿਲਾ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਯੋਗ ਦਿਵਸ ਦੀ ਸ਼ੁਰੂਆਤ 2015 ਵਿੱਚ ਕੀਤੀ ਗਈ ਸੀ, ਜਿਸ ਤੋਂ ਬਾਅਦ ਹਰ ਸਾਲ 21 ਜੂਨ ਨੂੰ ਪੂਰੀ ਦੁਨੀਆ 'ਚ ਯੋਗ ਦਿਵਸ ਮਨਾਇਆ ਜਾਂਦਾ ਹੈ। ਯੋਗ ਸਾਡੀ ਸੰਸਕ੍ਰਿਤੀ ਅਤੇ ਜੜ੍ਹਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਸਿਹਤਮੰਦ ਅਤੇ ਖੁਸ਼ ਰਹਿਣ ਲਈ ਯੋਗਾ ਬਹੁਤ ਪ੍ਰਭਾਵਸ਼ਾਲੀ ਹੈ। ਭਾਰਤ ਦੇ ਨਾਲ ਅੱਜ ਪੂਰੀ ਦੁਨੀਆ ਯੋਗ ਦੀ ਸ਼ਕਤੀ ਨੂੰ ਮਾਨਤਾ ਦਿੰਦੀ ਹੈ।
ਪ੍ਰਧਾਨ ਮੰਤਰੀ ਮੋਦੀ ਦੀ ਕਈ ਪਹਿਲਾਂ ’ਚ ਸਭ ਤੋਂ ਵੱਧ ਕੌਮਾਂਤਰੀ ਯੋਗ ਦਿਵਸ ਨੇ ਛਾਪ ਛੱਡੀ
NEXT STORY