ਇੰਟਰਨੈਸ਼ਨਲ ਡੈਸਕ- ਸਾਊਦੀ ਅਰਬ ਦੀ ਰਾਜਧਾਨੀ ਰਿਆਧ ਸਥਿਤ ਕਿੰਗ ਖਾਲਿਦ ਇੰਟਰਨੈਸ਼ਨਲ ਏਅਰਪੋਰਟ 'ਤੇ ਯਮਨ ਦੇ ਹੂਤੀ ਬਾਗੀਆਂ ਦੁਆਰਾ ਕੀਤੇ ਗਏ ਭਿਆਨਕ ਹਮਲੇ 'ਤੇ ਭਾਰਤ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਇਸ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ ਅਤੇ ਸਾਊਦੀ ਅਰਬ ਦੀ ਸੰਪ੍ਰਭੂਤਾ ਦੀ ਰੱਖਿਆ ਲਈ ਉਸ ਨਾਲ ਦ੍ਰਿੜ੍ਹ ਇਕਜੁੱਟਤਾ ਪ੍ਰਗਟਾਈ ਹੈ। 10 ਅਕਤੂਬਰ ਨੂੰ ਹੋਏ ਇਸ ਕਾਇਰਾਨਾ ਹਮਲੇ 'ਚ 12 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 300 ਤੋਂ ਵੱਧ ਆਮ ਨਾਗਰਿਕ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ।
ਭਾਰਤੀ ਵਿਦੇਸ਼ ਮੰਤਰਾਲੇ ਨੇ ਐਕਸ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, "ਅਸੀਂ ਬੀਤੇ ਕੁਝ ਦਿਨਾਂ ਤੋਂ ਰਿਆਧ ਦੇ ਕਿੰਗ ਖਾਲਿਦ ਇੰਟਰਨੈਸ਼ਨਲ ਏਅਰਪੋਰਟ 'ਤੇ ਹੋ ਰਹੇ ਲਗਾਤਾਰ ਹਮਲਿਆਂ, ਖਾਸ ਕਰਕੇ 10 ਅਕਤੂਬਰ ਦੇ ਕਾਇਰਾਨਾ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ 'ਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹਾਂ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।"
ਭਾਰਤ ਨੇ ਸਪੱਸ਼ਟ ਕੀਤਾ ਕਿ ਆਮ ਨਾਗਰਿਕਾਂ ਅਤੇ ਮਹੱਤਵਪੂਰਨ ਨਾਗਰਿਕ ਬੁਨਿਆਦੀ ਢਾਂਚੇ 'ਤੇ ਅਜਿਹੇ ਹਮਲੇ ਪੂਰੀ ਤਰ੍ਹਾਂ ਅਸਵੀਕਾਰਯੋਗ ਹਨ ਅਤੇ ਇਹ ਤੁਰੰਤ ਬੰਦ ਹੋਣੇ ਚਾਹੀਦੇ ਹਨ। ਭਾਰਤ ਨੇ ਆਸ ਪ੍ਰਗਟਾਈ ਕਿ ਖੇਤਰ 'ਚ ਜਲਦੀ ਹੀ ਸ਼ਾਂਤੀ ਅਤੇ ਆਮ ਸਥਿਤੀ ਬਹਾਲ ਹੋਵੇਗੀ।
ਇਹ ਵੀ ਪੜ੍ਹੋ- 'ਹੁਣ ਬੰਦ ਕਰ ਦਿਓ ਹਮਲੇ..!' ਅਮਰੀਕੀ ਨਾਗਰਿਕ ਦੀ ਜਾਨ ਜਾਣ ਮਗਰੋਂ US ਨੂੰ ਵੀ ਲੱਗਾ ਜੰਗ ਦਾ ਸੇਕ

ਇਹ ਵੀ ਪੜ੍ਹੋ- ਭਾਰਤ ਸਣੇ ਪੂਰੀ ਦੁਨੀਆ 'ਤੇ ਪਾਬੰਦੀਆਂ ਲਾ ਕੇ ਹੁਣ ਖ਼ੁਦ ਰੂਸ ਤੋਂ ਤੇਲ ਖਰੀਦੇਗਾ ਅਮਰੀਕਾ ! ਹਰ ਪਾਸੇ ਛਿੜੀ ਚਰਚਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਯੂਟਿਊਬਰ ਧਰੁਵ ਰਾਠੀ ਹੋਏ ਰਿਹਾਅ, CJP ਪ੍ਰਦਰਸ਼ਨ ਨੂੰ ਲੈ ਕੇ ਪੁਲਸ ਨੇ ਦਿੱਤੀ ਚਿਤਾਵਨੀ
NEXT STORY