ਨਵੀਂ ਦਿੱਲੀ- ਭਾਰਤ 'ਚ ਇਕ ਦਿਨ 'ਚ ਕੋਵਿਡ-19 ਦੇ 38,073 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਇਨਫੈਕਸ਼ਨ ਦੇ ਮਾਮਲੇ 85,91,730 ਹੋ ਗਏ। ਉੱਥੇ ਹੀ 79,59,406 ਲੋਕਾਂ ਦੇ ਸਿਹਤਯਾਬ ਹੋਣ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 92.64 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ 448 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,27,059 ਹੋ ਗਈ ਹੈ। ਦੇਸ਼ 'ਚ ਕੋਵਿਡ-19 ਨਾਲ ਮੌਤ ਦਰ 1.48 ਫੀਸਦੀ ਹੈ।
ਇਹ ਵੀ ਪੜ੍ਹੋ : ਫ਼ੌਜ ਦਾ ਵੱਡਾ ਖ਼ੁਲਾਸਾ, ਭਾਰਤ 'ਚ ਘੁਸਪੈਠ ਕਰਨ ਦੀ ਫਿਰਾਕ 'ਚ ਹਨ 300 ਅੱਤਵਾਦੀ
ਉੱਥੇ ਹੀ ਲਗਾਤਾਰ 12 ਦਿਨਾਂ ਤੋਂ ਇਲਾਜ ਅਧੀਨ ਲੋਕਾਂ ਦੀ ਗਿਣਤੀ 6 ਲੱਖ ਤੋਂ ਘੱਟ ਹੈ। ਅੰਕੜਿਆਂ ਅਨੁਸਾਰ ਦੇਸ਼ 'ਚ ਹੁਣ 5,05,265 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 5.88 ਫੀਸਦੀ ਹੈ। ਭਾਰਤ 'ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਦੇ ਪਾਰ ਚੱਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ ਅਤੇ 29 ਅਕਤੂਬਰ ਨੂੰ 80 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਾਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ 9 ਨਵੰਬਰ ਤੱਕ ਕੁੱਲ 11,96,15,587 ਨਮੂਨਿਆਂ ਦੀ ਕੋਵਿਡ-19 ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 10,43,665 ਨਮੂਨਿਆਂ ਦਾ ਪ੍ਰੀਖਣ ਸੋਮਵਾਰ ਨੂੰ ਹੋ ਕੀਤਾ ਗਿਆ।
ਇਹ ਵੀ ਪੜ੍ਹੋ : ਦਿੱਲੀ-NCR 'ਚ ਪ੍ਰਦੂਸ਼ਣ ਦਾ ਕਹਿਰ, ਹਵਾ ਗੁਣਵੱਤਾ 'ਐਮਰਜੈਂਸੀ' ਸ਼੍ਰੇਣੀ ਦੇ ਕਰੀਬ ਪਹੁੰਚੀ
ਫ਼ੌਜ ਦਾ ਵੱਡਾ ਖ਼ੁਲਾਸਾ, ਭਾਰਤ 'ਚ ਘੁਸਪੈਠ ਕਰਨ ਦੀ ਫਿਰਾਕ 'ਚ ਹਨ 300 ਅੱਤਵਾਦੀ
NEXT STORY