ਨਵੀਂ ਦਿੱਲੀ- ਭਾਰਤ 'ਚ ਕੋਰੋਨਾ ਵਾਇਰਸ ਦੇ ਨਵੇਂ ਸਟਰੇਨ (ਪ੍ਰਕਾਰ) ਦੇ ਨਵੇਂ ਮਾਮਲੇ ਵੱਧਦੇ ਜਾ ਰਹੇ ਹਨ। ਯੂਨਾਈਟੇਡ ਕਿੰਗਡਮ (ਯੂ.ਕੇ.) ਤੋਂ ਆਏ 20 ਯਾਤਰੀਆਂ 'ਚ ਹੁਣ ਤੱਕ ਕੋਰੋਨਾ ਵਾਇਰਸ ਦਾ ਨਵਾਂ ਸਟਰੇਨ ਪਾਇਆ ਗਿਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਵੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ 6 ਅਜਿਹੇ ਹੀ ਮਾਮਲੇ ਸਾਹਮਣੇ ਆਏ ਸਨ। ਬ੍ਰਿਟੇਨ 'ਚ ਕੋਰੋਨਾ ਵਾਇਰਸ ਦੇ ਨਵੇਂ ਸਟਰੇਨ ਨੇ ਕਹਿਰ ਪਾਇਆ ਹੋਇਆ ਹੈ। ਜਿਸ ਤੋਂ ਬਾਅਦ ਭਾਰਤ ਨੇ ਯੂ.ਕੇ. ਤੋਂ ਆਉਣ ਵਾਲੀਆਂ ਫਲਾਈਟਸ 'ਤੇ ਰੋਕ ਲਗਾ ਦਿੱਤੀ ਹੈ। ਹਾਲਾਂਕਿ ਬੀਤੇ ਕੁਝ ਸਮੇਂ 'ਚ ਯੂ.ਕੇ. ਤੋਂ ਜਿੰਨੇ ਵੀ ਲੋਕ ਆਏ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਲੋਕ ਕੋਰੋਨਾ ਪਾਜ਼ੇਟਿਵ ਪਾਏ ਜਾ ਰਹੇ ਹਨ, ਉਨ੍ਹਾਂ ਦੀ ਜੀਨੋ ਸਿਕਵੇਂਸਿੰਗ ਕੋਰੋਨਾ ਦੇ ਨਵੇਂ ਸਟਰੇਨ ਦਾ ਪਤਾ ਲਗਾਇਆ ਜਾ ਰਿਹਾ ਹੈ। ਮੰਗਲਵਾਰ ਨੂੰ ਹੀ ਉੱਤਰ ਪ੍ਰਦੇਸ਼ ਦੇ ਮੇਰਠ 'ਚ 2 ਸਾਲਾ ਬੱਚੀ 'ਚ ਕੋਰੋਨਾ ਵਾਇਰਸ ਦਾ ਨਵਾਂ ਸਟਰੇਨ ਮਿਲਿਆ ਸੀ। ਬੱਚੀ ਦਾ ਪਰਿਵਾਰ ਬ੍ਰਿਟੇਨ ਤੋਂ ਆਇਆ ਸੀ, ਜਿਸ ਤੋਂ ਬਾਅਦ ਬੱਚੀ ਸਮੇਤ ਉਸ ਦੇ ਮਾਤਾ-ਪਿਤਾ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਹਾਲਾਂਕਿ ਨਵਾਂ ਸਟਰੇਨ ਸਿਰਫ਼ 2 ਸਾਲ ਦੀ ਬੱਚੀ 'ਚ ਹੀ ਮਿਲਿਆ ਹੈ।
ਇਹ ਵੀ ਪੜ੍ਹੋ : ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਗੱਲਬਾਤ, ਕਿਸਾਨ ਆਗੂ ਬੋਲੇ- ਸੋਧ ਮਨਜ਼ੂਰ ਨਹੀਂ
ਬੁੱਧਵਾਰ ਨੂੰ ਬੈਂਗਲੁਰੂ, ਪੁਣੇ ਅਤੇ ਹੈਦਰਾਬਾਦ ਦੀ ਲੈਬ 'ਚ ਕੋਰੋਨਾ ਦੇ ਨਵੇਂ ਸਟਰੇਨ ਦੇ ਮਾਮਲੇ ਸਾਹਮਣੇ ਆਏ ਹਨ। ਦੱਸਣਯੋਗ ਹੈ ਕਿ ਬ੍ਰਿਟੇਨ ਤੋਂ ਸ਼ੁਰੂ ਹੋਇਆ ਕੋਰੋਨਾ ਦਾ ਇਹ ਨਵਾਂ ਸਟਰੇਨ ਮੌਜੂਦਾ ਵਾਇਰਸ ਤੋਂ 70 ਫੀਸਦੀ ਵੱਧ ਖ਼ਤਰਨਾਕ ਹੈ। ਹਾਲਾਂਕਿ ਬੀਤੇ ਦਿਨ ਹੀ ਸਿਹਤ ਮੰਤਰਾਲਾ ਵਲੋਂ ਇਸ ਗੱਲ ਦਾ ਭਰੋਸਾ ਦਿੱਤਾ ਗਿਆ ਹੈ ਕਿ ਕੋਰੋਨਾ ਵੈਕਸੀਨ ਇਸ ਸਟਰੇਨ 'ਤੇ ਵੀ ਕਾਰਗਰ ਹੈ, ਅਜਿਹੇ 'ਚ ਘਬਰਾਉਣ ਦੀ ਜ਼ਰੂਰਤ ਨਹੀਂ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਹੋਰ ਵੱਡਾ ਬਣਿਆ ਮੰਚ, ਲੰਬੀ ਲੜਾਈ ਦੀ ਤਿਆਰੀ
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਗੱਲਬਾਤ, ਕਿਸਾਨ ਆਗੂ ਬੋਲੇ- ਸੋਧ ਮਨਜ਼ੂਰ ਨਹੀਂ
NEXT STORY