ਨਵੀਂ ਦਿੱਲੀ- ਭਾਰਤ 'ਚ ਕੋਵਿਡ-19 ਇਨਫੈਕਸ਼ਨ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ ਇਕ ਲੱਖ ਦੇ ਪਾਰ ਪਹੁੰਚ ਗਈ ਹੈ ਅਤੇ ਹੁਣ ਤੱਕ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 64,73,544 ਹੋ ਗਈ ਹੈ। ਕੇਂਦਰੀ ਸਿਹਤ ਮਹਿਕਮੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੇਸ਼ 'ਚ 54 ਲੱਖ ਤੋਂ ਵੱਧ ਲੋਕ ਠੀਕ ਹੋਏ ਹਨ ਅਤੇ ਇਸ ਨਾਲ ਹੀ ਸਿਹਤਯਾਬ ਹੋਣ ਵਾਲਿਆਂ ਦੀ ਦਰ ਵੱਧ ਕੇ 83.84 ਫੀਸਦੀ ਹੋ ਗਈ ਹੈ। ਮਹਿਕਮੇ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਇਨਫੈਕਸ਼ਨ ਦੇ 79,476 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 64,73,544 ਹੋ ਚੁਕੀ ਹੈ। ਉੱਥੇ ਹੀ ਪਿਛਲੇ 24 ਘੰਟਿਆਂ 'ਚ 1,069 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,00,842 ਹੋ ਗਈ।
ਅੰਕੜਿਆਂ ਅਨੁਸਾਰ, ਹੁਣ ਤੱਕ ਕੁੱਲ 54,27,706 ਲੋਕ ਸਿਹਤਯਾਬ ਹੋ ਚੁਕੇ ਹਨ। ਉੱਥੇ ਹੀ ਦੇਸ਼ 'ਚ ਹੁਣ 9,44,996 ਮਰੀਜ਼ਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਜਾਰੀ ਹੈ, ਜੋ ਕੁੱਲ ਮਾਮਿਲਆਂ ਦਾ 14.60 ਫੀਸਦੀ ਹੈ। ਕੋਰੋਨਾ ਵਾਇਰਸ ਨਾਲ ਮੌਤ ਦਰ 1.56 ਫੀਸਦੀ ਹੈ। ਭਾਰਤ 'ਚ ਕੋਵਿਡ-19 ਦੇ ਮਾਮਲੇ 7 ਅਗਸਤ ਨੂੰ 20 ਲੱਖ ਦੇ ਪਾਰ, 23 ਅਗਸਤ ਨੂੰ 30 ਲੱਖ ਦੇ ਪਾਰ, 5 ਸਤੰਬਰ ਨੂੰ 40 ਲੱਖ ਦੇ ਪਾਰ, 16 ਸਤੰਬਰ ਨੂੰ 50 ਲੱਖ ਦੇ ਪਾਰ ਅਤੇ 28 ਸਤੰਬਰ ਨੂੰ 60 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ ਦੇਸ਼ 'ਚ 2 ਅਕਤੂਬਰ ਤੱਕ ਕੁੱਲ 7,78,50,403 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 11,32,675 ਨਮੂਨਿਆਂ ਦੀ ਜਾਂਚ ਸ਼ੁੱਕਰਵਾਰ ਨੂੰ ਕੀਤੀ ਗਈ।
ਕਾਂਗਰਸ ਵਫ਼ਦ ਨਾਲ ਹਾਥਰਸ ਜਾਣਗੇ ਰਾਹੁਲ, ਬੋਲੇ- ਕੋਈ ਤਾਕਤ ਦੁਖੀ ਪਰਿਵਾਰ ਨਾਲ ਮਿਲਣ ਤੋਂ ਨਹੀਂ ਰੋਕ ਸਕਦੀ
NEXT STORY