ਨਵੀਂ ਦਿੱਲੀ (ਭਾਸ਼ਾ)— ਭਾਰਤ ’ਚ 50 ਦਿਨਾਂ ’ਚ ਕੋਰੋਨਾ ਵਾਇਰਸ ਦੇ ਇਕ ਕਰੋੜ ਮਾਮਲੇ ਸਾਹਮਣੇ ਆਉਣ ਨਾਲ ਹੀ ਮਹਾਮਾਰੀ ਦੇ ਮਾਮਲਿਆਂ ਦੀ ਗਿਣਤੀ ਹੁਣ ਤਿੰਨ ਕਰੋੜ ਪਾਰ ਕਰ ਗਈ ਹੈ। ਇਕ ਦਿਨ ’ਚ 50,848 ਨਵੇਂ ਮਰੀਜ਼ਾਂ ਦਾ ਪਤਾ ਚੱਲਣ ਨਾਲ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 3,00,28,709 ’ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਦੇ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਵਾਇਰਸ ਨਾਲ 1,358 ਲੋਕਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 3,90,660 ਹੋ ਗਈ ਹੈ। ਭਾਰਤ ’ਚ ਕੋਵਿਡ-19 ਦੇ ਮਾਮਲੇ 19 ਦਸੰਬਰ ਨੂੰ ਇਕ ਕਰੋੜ ਦਾ ਅੰਕੜਾ ਪਾਰ ਕਰ ਗਏ ਸਨ ਅਤੇ 4 ਮਈ ਨੂੰ 2 ਕਰੋੜ ਦਾ ਅੰਕੜਾ ਪਾਰ ਕਰਨ ’ਚ ਕਰੀਬ 136 ਦਿਨ ਲੱਗੇ।
ਇਹ ਵੀ ਪੜ੍ਹੋ : ਰਾਹਤ ਦੀ ਖ਼ਬਰ: ਭਾਰਤ ’ਚ ਪਿਛਲੇ 91 ਦਿਨਾਂ ’ਚ ਆਏ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ
ਭਾਰਤ ’ਚ ਪਿਛਲੇ 24 ਘੰਟਿਆਂ ’ਚ 54,24,374 ਕੋਵਿਡ-19 ਰੋਕੂ ਟੀਕੇ ਲੱਗਣ ਨਾਲ ਹੀ ਹੁਣ ਤੱਕ ਟੀਕਿਆਂ ਦੀ ਕੁੱਲ 29.46 ਕਰੋੜ ਖ਼ੁਰਾਕਾਂ ਲਾਈਆਂ ਜਾ ਚੁੱਕੀਆਂ ਹਨ। ਅੰਕੜਿਆਂ ਮੁਤਾਬਕ ਦੇਸ਼ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 6,43,194 ’ਤੇ ਪਹੁੰਚ ਗਈ ਹੈ, ਜੋ ਕਿ ਵਾਇਰਸ ਦੇ ਕੁੱਲ ਮਾਮਲਿਆਂ ਦਾ 2.14 ਫ਼ੀਸਦੀ ਹੈ ਜਦਕਿ ਕੋਵਿਡ-19 ਤੋਂ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਰਾਸ਼ਟਰੀ ਦਰ 96.56 ਫ਼ੀਸਦੀ ’ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਤੀਜੀ ਲਹਿਰ ਲਈ ਹੁਣ ਤੋਂ ਹੀ ਤਿਆਰੀ ਖਿੱਚੇ ਸਰਕਾਰ, ਕੋਵਿਡ ਮੁਆਵਜ਼ਾ ਫੰਡ ਬਣਾਏ: ਰਾਹੁਲ
ਪਿਛਲੇ 24 ਘੰਟਿਆਂ ਵਿਚ 19,327 ਮਰੀਜ਼ ਵਾਇਰਸ ਤੋਂ ਮੁਕਤ ਹੋਏ ਹਨ। ਇਸ ਮਹਾਮਾਰੀ ਤੋਂ ਉਭਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 2,89,94,855 ਹੋ ਗਈ ਹੈ। ਜਦਕਿ ਮੌਤ ਦਰ 1.30 ਫ਼ੀਸਦੀ ਹੈ। ਮੰਤਰਾਲਾ ਨੇ ਦੱਸਿਆ ਕਿ ਮੰਗਲਵਾਰ ਨੂੰ ਕੋਵਿਡ-19 ਲਈ 19,01,056 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਦੇਸ਼ ’ਚ ਹੁਣ ਤੱਕ 39,59,73,198 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਚੱਕਰਵਾਤ ’ਚ ਕਾਂਗਰਸ-ਭਾਜਪਾ, ਅੰਦਰੂਨੀ ਵਿਵਾਦਾਂ ਕਾਰਨ ਕਈ ਸੂਬਿਆਂ 'ਚ ਮਚਿਆ ਤਹਿਲਕਾ
NEXT STORY