ਨੈਸ਼ਨਲ ਡੈਸਕ- ਰੱਖਿਆ ਦੇ ਖੇਤਰ 'ਚ ਇਕ ਵੱਡੀ ਛਲਾਂਗ ਲਗਾਉਂਦੇ ਹੋਏ ਭਾਰਤ ਨੇ ਇਤਿਹਾਸਕ ਸਫ਼ਲਤਾ ਹਾਸਲ ਕੀਤੀ ਹੈ। ਰੱਖਿਆ ਖੋਜ ਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਇਕ ਰੇਲ ਬੇਸਡ ਮੋਬਾਈਲ ਲਾਂਚਰ ਸਿਸਟਮ ਰਾਹੀਂ ਅਗਨੀ ਪ੍ਰਾਈਮ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ ਹੈ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਆਪਣੀ ਪੋਸਟ 'ਚ ਦੱਸਿਆ ਕਿ ਰੇਲ ਬੇਸਡ ਮੋਬਾਈਲ ਲਾਂਚਰ ਆਪਣੇ ਆਪ 'ਚ ਇਸ ਤਰ੍ਹਾਂ ਦਾ ਪਹਿਲਾ ਪ੍ਰੀਖਣ ਹੈ, ਜੋ ਕਿ ਬਿਨਾਂ ਕਿਸੇ ਖ਼ਾਸ ਸ਼ਰਤ ਦੇ ਰੇਲ ਨੈੱਟਵਰਕ ਰਾਹੀਂ ਚੱਲਣ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਨੇ ਇਸ ਮੱਧਮ ਦੂਰੀ ਦੀ ਅਗਨੀ ਪ੍ਰਾਈਮ ਮਿਜ਼ਾਈਲ ਦੇ ਸਫ਼ਲ ਪ੍ਰੀਖਣ ਲਈ ਡੀ.ਆਰ.ਡੀ.ਓ. ਤੇ ਭਾਰਤੀ ਫੌਜ ਨੂੰ ਵੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੀਖਣ ਰਾਹੀਂ ਭਾਰਤ ਉਨ੍ਹਾਂ ਗਿਣੇ-ਚੁਣੇ ਦੇਸ਼ਾਂ 'ਚ ਸ਼ਾਮਲ ਹੋ ਗਿਆ ਹੈ, ਜਿਨ੍ਹਾਂ ਕੋਲ ਟਰੇਨ ਰਾਹੀਂ ਮਿਜ਼ਾਈਲ ਲਾਂਚ ਕਰਨ ਦੀ ਸਮਰੱਥਾ ਹੈ।
ਜ਼ਿਕਰਯੋਗ ਹੈ ਕਿ ਅਗਨੀ ਪ੍ਰਾਈਮ ਮਿਜ਼ਾਈਲ ਐਡਵਾਂਸਡ ਜਨਰੇਸ਼ਨ ਦੀ ਮਿਜ਼ਾਈਲ ਹੈ, ਜੋ ਕਿ 2000 ਕਿੱਲੋਮੀਟਰ ਤੱਕ ਦੀ ਦੂਰੀ ਤੱਕ ਮਾਰ ਕਰਨ ਲਈ ਤਿਆਰ ਕੀਤੀ ਗਈ ਹੈ। ਇਸ ਨੂੰ ਹੋਰ ਵੀ ਕਈ ਐਡਵਾਂਸਡ ਸੁਵਿਧਾਵਾਂ ਨਾਲ ਲੈਸ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
‘ਦੁਨੀਆ ਭਰ ’ਚ ਚੱਲ ਰਹੀਆਂ ਜੰਗਾਂ ਨੂੰ ਰੋਕ ਸਕਦੈ ਭਾਰਤ..!’ ਇਟਾਲੀਅਨ PM ਦਾ ਵੱਡਾ ਬਿਆਨ
NEXT STORY