ਨੈਸ਼ਨਲ ਡੈਸਕ- ਅਮਰੀਕਾ-ਕੈਨੇਡਾ ਤੋਂ ਬਾਅਦ ਹੁਣ ਭਾਰਤ ਨੇ ਵੀ ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਤਾਜ਼ਾ ਖਬਰ ਉੱਤਰ ਪ੍ਰਦੇਸ਼ ਤੋਂ ਮਿਲੀ ਹੈ, ਜਿੱਥੇ ਆਗਰਾ ਪੁਲਸ ਅਨੁਸਾਰ ਸ਼ਨੀਵਾਰ ਨੂੰ ਆਗਰਾ ਤੋਂ 38 ਬੰਗਲਾਦੇਸ਼ੀ ਨਾਗਰਿਕਾਂ, ਜਿਨ੍ਹਾਂ ਵਿੱਚ 8 ਬੱਚੇ ਵੀ ਸ਼ਾਮਲ ਹਨ, ਨੂੰ ਡਿਪੋਰਟ ਕਰ ਦਿੱਤਾ ਗਿਆ ਹੈ।
ਸਹਾਇਕ ਪੁਲਸ ਕਮਿਸ਼ਨਰ (ਇੰਟੈਲੀਜੈਂਸ) ਦਿਨੇਸ਼ ਸਿੰਘ ਨੇ ਦੱਸਿਆ ਕਿ 5 ਫਰਵਰੀ, 2022 ਨੂੰ ਇਹ 38 ਨਾਗਰਿਕ ਸਿਕੰਦਰਾ ਥਾਣਾ ਖੇਤਰ ਦੇ ਸੈਕਟਰ 15 ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿੰਦੇ ਹੋਏ ਪਾਏ ਗਏ ਸਨ। ਫੜੇ ਗਏ ਲੋਕਾਂ ਵਿੱਚ 30 ਬਾਲਗ (ਮਰਦ ਅਤੇ ਔਰਤਾਂ) ਅਤੇ 8 ਨਾਬਾਲਗ ਸ਼ਾਮਲ ਸਨ। ਇਨ੍ਹਾਂ ਵਿੱਚੋਂ ਕਿਸੇ ਕੋਲ ਵੀ ਕੋਈ ਵੈਲਿਡ ਦਸਤਾਵੇਜ਼ ਨਹੀਂ ਸੀ। ਅਦਾਲਤ ਨੇ ਉਨ੍ਹਾਂ ਨੂੰ ਵਿਦੇਸ਼ੀ ਐਕਟ ਤਹਿਤ ਗੈਰ-ਕਾਨੂੰਨੀ ਤੌਰ 'ਤੇ ਭਾਰਤ 'ਚ ਰਹਿਣ ਦੇ ਦੋਸ਼ ਵਿੱਚ ਸਜ਼ਾ ਸੁਣਾਈ ਸੀ।
ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ, ਇਨ੍ਹਾਂ ਸਾਰਿਆਂ ਨੂੰ ਸ਼ਨੀਵਾਰ ਨੂੰ ਵਾਹਨਾਂ ਰਾਹੀਂ ਬੰਗਲਾਦੇਸ਼ ਸਰਹੱਦ ਵੱਲ ਰਵਾਨਾ ਕਰ ਦਿੱਤਾ ਗਿਆ ਹੈ। ਏ.ਸੀ.ਪੀ. ਸਿੰਘ ਨੇ ਦੱਸਿਆ ਕਿ ਇਨ੍ਹਾਂ ਨਾਗਰਿਕਾਂ ਨੂੰ 13 ਜਨਵਰੀ ਨੂੰ ਸੀਮਾ ਸੁਰੱਖਿਆ ਬਲ (BSF) ਦੇ ਹਵਾਲੇ ਕਰ ਦਿੱਤਾ ਜਾਵੇਗਾ। ਇਹ ਕਾਰਵਾਈ ਖੇਤਰ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਵਿਰੁੱਧ ਪ੍ਰਸ਼ਾਸਨ ਦੀ ਸਖ਼ਤ ਨੀਤੀ ਨੂੰ ਦਰਸਾਉਂਦੀ ਹੈ
'ਇਕ ਦਿਨ ਹਿਜਾਬ ਪਹਿਨਣ ਵਾਲੀ ਮਹਿਲਾ ਬਣੇਗੀ ਭਾਰਤ ਦੀ PM...', ਅਸਦੁਦੀਨ ਓਵੈਸੀ ਨੇ ਦਿੱਤਾ ਵੱਡਾ ਬਿਆਨ
NEXT STORY