ਇੰਟਰਨੈਸ਼ਨਲ ਡੈਸਕ: ਹਰਦੀਪ ਸਿੰਘ ਨਿੱਝਰ ਕਤਲ ਕੇਸ 'ਚ ਕੈਨੇਡਾ ਦੀ ਤਾਜ਼ਾ ਕਾਰਵਾਈ 'ਤੇ ਭਾਰਤ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਹੀ ਕੈਨੇਡੀਅਨ ਡਿਪਲੋਮੈਟਾਂ ਨੂੰ ਤਲਬ ਕੀਤਾ ਸੀ। ਇਸ ਮੀਟਿੰਗ ਤੋਂ ਬਾਅਦ ਭਾਰਤ ਨੇ ਕੈਨੇਡਾ ਤੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਟਰੂਡੋ ਸ਼ਾਸਨ ਨੇ ਆਪਣੀ ਤਾਜ਼ਾ ਜਾਂਚ 'ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ‘ਪਰਸਨ ਆਫ ਇੰਟਰਸਟ’ ਨਾਲ ਲਿੰਕ ਕੀਤਾ ਸੀ, ਜਿਸ 'ਤੇ ਭਾਰਤ ਨੇ ਸਖ਼ਤ ਕਾਰਵਾਈ ਕੀਤੀ ਹੈ।
ਪਿਛਲੇ ਸਾਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਬਿਨਾਂ ਕਿਸੇ ਸਬੂਤ ਦੇ ਨਿੱਝਰ ਨੂੰ ਮਾਰਨ ਦਾ ਦੋਸ਼ ਲਗਾਇਆ ਸੀ ਅਤੇ ਦਾਅਵਾ ਕੀਤਾ ਸੀ ਕਿ ਭਾਰਤ ਨੇ ਨਿੱਝਰ ਨੂੰ ਮਰਵਾਇਆ ਸੀ। ਭਾਰਤ ਲਗਾਤਾਰ ਇਸ ਦੇ ਸਬੂਤ ਮੰਗ ਰਿਹਾ ਹੈ ਪਰ ਟਰੂਡੋ ਸਰਕਾਰ ਨੇ ਹੁਣ ਤੱਕ ਕੋਈ ਸਬੂਤ ਪੇਸ਼ ਨਹੀਂ ਕੀਤਾ ਹੈ।
ਇਸ ਮਾਮਲੇ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਨੇ ਸੋਮਵਾਰ ਸ਼ਾਮ ਨੂੰ ਕੈਨੇਡੀਅਨ ਕਾਰਜਕਾਰੀ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਉਨ੍ਹਾਂ ਨੂੰ ਦੱਸਿਆ ਕਿ ਭਾਰਤੀ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ 'ਤੇ ਬਿਨਾਂ ਕਿਸੇ ਸਬੂਤ ਦੇ ਦੋਸ਼ ਲਗਾਉਣਾ ਅਸਵੀਕਾਰਨਯੋਗ ਹੈ। ਭਾਰਤ ਸਰਕਾਰ ਨੇ ਸਪੱਸ਼ਟ ਕੀਤਾ ਕਿ ਅਜਿਹੇ ਦੋਸ਼ਾਂ ਨੇ ਕੱਟੜਵਾਦ ਅਤੇ ਹਿੰਸਾ ਦਾ ਮਾਹੌਲ ਪੈਦਾ ਕੀਤਾ ਹੈ, ਜਿਸ ਕਾਰਨ ਸਾਡੇ ਡਿਪਲੋਮੈਟਾਂ ਦੀ ਸੁਰੱਖਿਆ ਖ਼ਤਰੇ ਵਿੱਚ ਹੈ।
ਭਾਰਤ ਸਰਕਾਰ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਨੂੰ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ਲਈ ਮੌਜੂਦਾ ਕੈਨੇਡੀਅਨ ਸਰਕਾਰ ਦੀ ਵਚਨਬੱਧਤਾ ਵਿੱਚ ਕੋਈ ਭਰੋਸਾ ਨਹੀਂ ਹੈ। ਇਸ ਲਈ, ਭਾਰਤ ਸਰਕਾਰ ਨੇ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ ਅਤੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ।
ਤੈਅ ਸਮੇਂ 'ਤੇ ਹੋਣਗੀਆਂ ਪੰਚਾਇਤੀ ਚੋਣਾਂ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ
NEXT STORY