ਨੈਸ਼ਨਲ ਡੈਸਕ: 'ਆਪ੍ਰੇਸ਼ਨ ਸਿੰਦੂਰ' ਤੋਂ ਬਾਅਦ ਪਾਕਿਸਤਾਨ ਦੇ ਹਮਲਿਆਂ ਨੂੰ ਨਾਕਾਮ ਕਰਨ ਲਈ ਭਾਰਤ ਨੇ S-400 ਟ੍ਰਾਇੰਫ ਮਿਜ਼ਾਈਲ ਸਿਸਟਮ, ਬਰਾਕ-8 ਮਿਜ਼ਾਈਲ, ਸਤ੍ਹਾ ਤੋਂ ਹਵਾ 'ਚ ਮਾਰ ਕਰਨ ਵਾਲੀ ਆਕਾਸ਼ ਮਿਜ਼ਾਈਲ ਤੇ DRDO ਦੀ ਐਂਟੀ-ਡਰੋਨ ਤਕਨਾਲੋਜੀਆਂ ਦੀ ਵਰਤੋਂ ਕੀਤੀ। ਉੱਚ ਪੱਧਰੀ ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ...ਕਰਮਚਾਰੀਆਂ ਲਈ GOOD NEWS, ਸਰਕਾਰ ਨੇ ਡੀਏ 'ਚ 2% ਕੀਤਾ ਵਾਧਾ
22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਜਵਾਬ 'ਚ ਭਾਰਤੀ ਹਥਿਆਰਬੰਦ ਬਲਾਂ ਨੇ 7 ਮਈ ਨੂੰ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਨੌਂ ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ। ਸੂਤਰਾਂ ਨੇ ਦੱਸਿਆ ਕਿ ਭਾਰਤ ਵੱਲੋਂ 'ਆਪ੍ਰੇਸ਼ਨ ਸਿੰਦੂਰ' ਸ਼ੁਰੂ ਕਰਨ ਤੋਂ ਬਾਅਦ ਪਾਕਿਸਤਾਨ ਨੇ ਭਾਰਤੀ ਫੌਜੀ ਟਿਕਾਣਿਆਂ 'ਤੇ ਮਿਜ਼ਾਈਲਾਂ ਦਾਗੀਆਂ ਕਰ ਕੇ ਤਣਾਅ ਵਧਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਦੀਆਂ ਸਾਰੀਆਂ ਮਿਜ਼ਾਈਲਾਂ ਨੂੰ ਬੇਅਸਰ ਕਰ ਦਿੱਤਾ ਗਿਆ।
'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਬਹਾਵਲਪੁਰ, ਜਿਸ ਨੂੰ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਗੜ੍ਹ ਮੰਨਿਆ ਜਾਂਦਾ ਹੈ, ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਰੱਖਿਆ ਮੰਤਰਾਲੇ ਨੇ ਕਿਹਾ ਕਿ 7-8 ਮਈ ਦੀ ਵਿਚਕਾਰਲੀ ਰਾਤ ਨੂੰ, ਪਾਕਿਸਤਾਨ ਨੇ ਉੱਤਰੀ ਅਤੇ ਪੱਛਮੀ ਭਾਰਤ ਵਿੱਚ ਕਈ ਥਾਵਾਂ 'ਤੇ ਫੌਜੀ ਟਿਕਾਣਿਆਂ 'ਤੇ ਹਮਲਾ ਕਰਨ ਲਈ ਡਰੋਨ ਅਤੇ ਮਿਜ਼ਾਈਲਾਂ ਦੀ ਵਰਤੋਂ ਕੀਤੀ, ਜਿਨ੍ਹਾਂ ਵਿੱਚ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ, ਉਤਰਲਾਈ ਅਤੇ ਭੁਜ ਸ਼ਾਮਲ ਹਨ।
ਇਹ ਵੀ ਪੜ੍ਹੋ...ਹਾਈ ਅਲਰਟ: ਇਸ ਮੈਡੀਕਲ ਕਾਲਜ 'ਚ ਵਾਰਡ reserved, ਕਰਮਚਾਰੀਆਂ ਤੇ ਡਾਕਟਰਾਂ ਦੀਆਂ ਛੁੱਟੀਆਂ ਰੱਦ
ਸੂਤਰਾਂ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਵੱਲੋਂ ਭਾਰਤੀ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਦਾ ਤੇਜ਼ੀ ਅਤੇ ਸ਼ੁੱਧਤਾ ਨਾਲ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਹਮਲੇ ਪ੍ਰਤੀ ਭਾਰਤ ਦੇ ਤੁਰੰਤ ਅਤੇ ਤਾਲਮੇਲ ਵਾਲੇ ਜਵਾਬ ਨੇ ਭਾਰਤੀ ਹਵਾਈ ਰੱਖਿਆ ਪ੍ਰਣਾਲੀ ਦੀ ਤਾਕਤ ਨੂੰ ਦਰਸਾਇਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਮੂੰਹ ਤੋੜ ਜਵਾਬ, ਇਨ੍ਹਾਂ ਮਿਜ਼ਾਈਲਾਂ ਨੇ ਹਮਲਿਆਂ ਨੂੰ ਕੀਤਾ ਨਾਕਾਮ
NEXT STORY