ਨੈਸ਼ਨਲ ਡੈਸਕ- ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (PMGKAY) ਦੇ ਤਹਿਤ, ਗਰੀਬਾਂ ਅਤੇ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾਂਦਾ ਹੈ ਪਰ ਹੁਣ ਇਸ ਯੋਜਨਾ ਦੇ ਤਹਿਤ ਅਯੋਗ ਲਾਭਪਾਤਰੀਆਂ ਵਿਰੁੱਧ ਕਾਰਵਾਈ ਹੋਣ ਜਾ ਰਹੀ ਹੈ। ਇਨਕਮ ਟੈਕਸ ਵਿਭਾਗ ਨੇ ਇਕ ਵੱਡਾ ਕਦਮ ਚੁੱਕਦੇ ਹੋਏ ਐਲਾਨ ਕੀਤਾ ਹੈ ਕਿ ਉਹ ਖੁਰਾਕ ਮੰਤਰਾਲਾ ਨਾਲ ਅੰਕੜੇ ਸਾਂਝੇ ਕਰੇਗਾ ਤਾਂ ਕਿ ਯੋਜਨਾ ਨਾਲ ਜੁੜੇ ਲਾਭਪਾਤਰੀਆਂ ਦੀ ਯੋਗਤਾ ਦੀ ਜਾਂਚ ਕੀਤੀ ਜਾ ਸਕੇ। ਇਸ ਦਾ ਉਦੇਸ਼ ਉਨ੍ਹਾਂ ਵਿਅਕਤੀਆਂ ਨੂੰ ਸੂਚੀ 'ਚੋਂ ਬਾਹਰ ਕੱਢਣਾ ਹੈ ਜੋ ਕਿਸੇ ਕਾਰਨ ਕਰ ਕੇ ਯੋਗ ਨਹੀਂ ਹਨ ਪਰ ਫਿਰ ਵੀ ਮੁਫ਼ਤ ਰਾਸ਼ਨ ਦਾ ਲਾਭ ਲੈ ਰਹੇ ਹਨ। ਇਕਨਮ ਟੈਕਸ ਵਿਭਾਗ ਨੇ ਹਾਲ ਹੀ 'ਚ ਇਸ ਯੋਜਨਾ ਦੇ ਤਹਿਤ ਅਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਇਕ ਸਖ਼ਤ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਸ ਤਹਿਤ ਆਧਾਰ ਅਤੇ ਪੈਨ ਨੰਬਰ ਦੀ ਵਰਤੋਂ ਕਰਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਲਾਭਪਾਤਰੀ ਇਨਕਮ ਟੈਕਸ ਦਾਤਾ ਹੈ ਜਾਂ ਨਹੀਂ। ਜੇਕਰ ਕਿਸੇ ਲਾਭਪਾਤਰੀ ਦਾ ਆਧਾਰ ਨੰਬਰ ਇਨਕਮ ਟੈਕਸ ਡਾਟਾਬੇਸ ਨਾਲ ਲਿੰਕ ਨਹੀਂ ਪਾਇਆ ਜਾਂਦਾ ਹੈ ਤਾਂ ਉਸ ਨੂੰ PMGKAY ਤੋਂ ਹਟਾ ਦਿੱਤਾ ਜਾਵੇਗਾ। ਇਸ ਲਈ ਇਨਕਮ ਟੈਕਸ ਵਿਭਾਗ ਅਤੇ ਖੁਰਾਕ ਅਤੇ ਜਨਤਕ ਵੰਡ ਵਿਭਾਗ (DFPD) ਵਿਚਕਾਰ ਅੰਕੜੇ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਇਸ ਹੋਟਲ 'ਚ ਸਿਰਫ਼ ਮਰਨ ਆਉਂਦੇ ਹਨ ਲੋਕ, ਇੱਥੇ Check In ਤੋਂ ਬਾਅਦ ਨਹੀਂ ਹੁੰਦਾ ਕਦੇ Check Out
ਇਹ ਕਦਮ ਸਰਕਾਰ ਵੱਲੋਂ ਵਿੱਤੀ ਧੋਖਾਧੜੀ ਅਤੇ ਨਕਲੀ ਲਾਭਪਾਤਰੀਆਂ ਨੂੰ ਰੋਕਣ ਲਈ ਚੁੱਕਿਆ ਗਿਆ ਹੈ। ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (PMGKAY) ਕੋਵਿਡ-19 ਮਹਾਮਾਰੀ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ ਤਾਂ ਜੋ ਗਰੀਬ ਅਤੇ ਮਜ਼ਦੂਰ ਵਰਗ ਨੂੰ ਅਨਾਜ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ। ਹਾਲਾਂਕਿ ਯੋਜਨਾ ਤਹਿਤ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਦਾ ਲਾਭ ਕੁਝ ਅਯੋਗ ਲੋਕ ਵੀ ਚੁੱਕ ਰਹੇ ਹਨ, ਜਿਨ੍ਹਾਂ ਨੂੰ ਆਪਣੀ ਇਨਕਮ ਟੈਕਸ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਸੀ।
ਇਹ ਵੀ ਪੜ੍ਹੋ : ਸੜਕਾਂ 'ਤੇ ਭੀਖ ਮੰਗਦੀ ਸੀ ਔਰਤ, ਪੁਲਸ ਨੇ ਘਰ 'ਚ ਮਾਰਿਆ ਛਾਪਾ ਤਾਂ ਅੰਦਰ ਦਾ ਨਜ਼ਾਰਾ ਦੇਖ ਉਡੇ ਹੋਸ਼
ਇਨਕਮ ਟੈਕਸ ਵਿਭਾਗ ਨੇ ਕੇਂਦਰੀ ਸਿੱਧੇ ਟੈਕਸ ਬੋਰਡ (CBDT) ਦੇ ਤਹਿਤ ਇਕ ਆਦੇਸ਼ ਜਾਰੀ ਕੀਤਾ ਹੈ। ਇਸ 'ਚ ਕਿਹਾ ਗਿਆ ਹੈ ਕਿ ਆਧਾਰ ਅਤੇ ਪੈਨ ਨੰਬਰਾਂ ਨੂੰ ਮਿਲਾ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਲਾਭਪਾਤਰੀ ਟੈਕਸਦਾਤਾ ਹੈ ਜਾਂ ਨਹੀਂ। ਜੇਕਰ ਲਾਭਪਾਤਰੀ ਦਾ ਪੈਨ ਨੰਬਰ ਸੰਬੰਧਿਤ ਡਾਟਾਬੇਸ 'ਚੋਂ ਗੁੰਮ ਪਾਇਆ ਜਾਂਦਾ ਹੈ ਤਾਂ ਇਸ ਨੂੰ PMGKAY ਤੋਂ ਹਟਾ ਦਿੱਤਾ ਜਾਵੇਗਾ। ਇਸ ਲਈ ਇਨਕਮ ਟੈਕਸ ਵਿਭਾਗ ਅਤੇ ਖੁਰਾਕ ਮੰਤਰਾਲਾ ਵਿਚਕਾਰ ਇਕ ਸਮਝੌਤਾ ਪੱਤਰ (MOU) 'ਤੇ ਹਸਤਾਖਰ ਕੀਤੇ ਜਾਣਗੇ, ਜਿਸ 'ਚ ਸੁਰੱਖਿਆ, ਡਾਟਾ ਦੀ ਪ੍ਰਾਇਵੈਸੀ ਅਤੇ ਇਸ ਦੇ ਸਹੀ ਆਦਾਨ-ਪ੍ਰਦਾਨ ਦੀ ਪ੍ਰਕਿਰਿਆ ਦਾ ਫੈਸਲਾ ਕੀਤਾ ਜਾਵੇਗਾ। ਇਸ ਕਦਮ ਦਾ ਮੁੱਖ ਉਦੇਸ਼ ਇਸ ਯੋਜਨਾ ਤੋਂ ਨਕਲੀ ਲਾਭਪਾਤਰੀਆਂ ਨੂੰ ਬਾਹਰ ਕੱਢਦੇ ਹੋਏ ਅਸਲੀ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਪ੍ਰਦਾਨ ਕਰਨਾ ਹੈ। ਇਸ ਤੋਂ ਇਲਾਵਾ, ਇਹ ਸਰਕਾਰੀ ਯੋਜਨਾਵਾਂ 'ਚ ਪਾਰਦਰਸ਼ਤਾ ਅਤੇ ਨਿਆਂ ਨੂੰ ਵੀ ਯਕੀਨੀ ਬਣਾਏਗਾ। ਜੇਕਰ ਤੁਸੀਂ ਵੀ ਇਸ ਸਕੀਮ ਦਾ ਲਾਭ ਲੈ ਰਹੇ ਹੋ, ਤਾਂ ਯਕੀਨੀ ਬਣਾਓ ਕਿ ਤੁਸੀਂ ਯੋਗ ਹੋ, ਕਿਉਂਕਿ ਜੇਕਰ ਤੁਸੀਂ ਅਯੋਗ ਪਾਏ ਜਾਂਦੇ ਹੋ ਤਾਂ ਤੁਹਾਡਾ ਰਾਸ਼ਨ ਲੈਣ ਦਾ ਅਧਿਕਾਰ ਖਤਮ ਹੋ ਸਕਦਾ ਹੈ। ਇਸ ਪ੍ਰਕਿਰਿਆ ਤੋਂ ਬਾਅਦ ਇਹ ਉਮੀਦ ਕੀਤੀ ਜਾਂਦੀ ਹੈ ਕਿ ਸਰਕਾਰੀ ਰਾਸ਼ਨ ਦੀ ਵੰਡ 'ਚ ਸੁਧਾਰ ਹੋਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਸਹੀ ਢੰਗ ਨਾਲ ਲਾਭ ਚੁੱਕ ਸਕਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੰਡੇ ਨੂੰ ਟਰੱਕ ਨੇ ਦਰੜਿਆ, ਹੋਈ ਦਰਦਨਾਕ ਮੌਤ
NEXT STORY