ਜੰਮੂ— ਪਾਕਿਸਤਾਨੀ ਫੌਜ ਨੇ ਇਕ ਵਾਰ ਫਿਰ ਜੰਗਬੰਦੀ ਦਾ ਉਲੰਘਣ ਕਰਦੇ ਹੋਏ ਜੰਮੂ ਕਸ਼ਮੀਰ ਦੇ ਪੁੰਛ ਜ਼ਿਲੇ 'ਚ ਕੰਟਰੋਲ ਲਾਈਨ 'ਤੇ ਬਿਨਾਂ ਕਿਸੇ ਉਕਸਾਵੇ ਦੇ ਐਤਵਾਰ ਨੂੰ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਨੇ ਮੂੰਹ-ਤੋੜ ਜਵਾਬ ਦਿੱਤਾ।
ਰੱਖਿਆ ਬੁਲਾਰੇ ਨੇ ਕਿਹਾ ਹੈ ਕਿ ਪਾਕਿਸਤਾਨੀ ਫੌਜ ਨੇ 1 ਵਜੇ ਦੇ ਕਰੀਬ ਰਾਜੌਰੀ ਦੇ ਨੌਸ਼ਹਿਰਾ ਸੈਕਟਰ 'ਚ ਬਿਨਾਂ ਕਿਸੇ ਉਕਸਾਵੇ ਦੇ ਭਾਰਤੀ ਸਰਹੱਦ 'ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਪਾਕਿਸਤਾਨ ਦੀ ਇਸ ਤਰ੍ਹਾਂ ਦੀਆਂ ਹਰਕਤਾਂ ਦਾ ਜਵਾਬ ਦਿੰਦੀ ਹੈ। ਸ਼ਨੀਵਾਰ ਨੂੰ ਗਣਤੰਤਰ ਦਿਵਸ ਮੌਕੇ ਕੰਟਰੋਲ ਲਾਈਨ 'ਤੇ ਭਾਰਤ ਤੇ ਪਾਕਿਸਤਾਨ ਦੀਆਂ ਫੌਜਾਂ ਵਿਚਾਲੇ ਮਠਿਆਈਆਂ ਵੰਡੀਆਂ ਗਈਆਂ ਸਨ।
ਪਾਕਿਸਤਾਨ ਨੇ 24 ਤੇ 25 ਜਨਵਰੀ ਨੂੰ ਐੱਲ.ਓ.ਸੀ. 'ਤੇ ਆਪਣੀਆਂ ਨਾਪਾਕ ਹਰਕਤਾਂ ਜਾਰੀ ਰੱਖਦੇ ਹੋਏ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਤੇ ਪੁੰਛ ਦੇ ਮੇਂਡਰ ਸੈਕਟਰ 'ਚ ਮੋਰਟਾਰ ਗੋਲੇ ਵੀ ਦਾਗੇ। ਇਸ ਤੋਂ ਪਹਿਲਾਂ 20 ਜਨਵਰੀ ਨੂੰ ਪਾਕਿਸਤਾਨੀ ਰੇਂਜਰਾਂ ਨੇ ਕਠੂਆ ਦੇ ਹੀਰਾਨਗਰ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਜੰਗਬੰਦੀ ਦਾ ਉਲੰਘਣ ਕੀਤਾ, ਜਿਸ ਦਾ ਬੀ.ਐੱਸ.ਐੱਫ ਨੇ ਕਰਾਰਾ ਜਵਾਬ ਦਿੱਤਾ।
ਸਬਰੀਮਾਲਾ ਮੁੱਦੇ 'ਤੇ ਮੋਦੀ ਨੇ ਕੇਰਲ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
NEXT STORY