ਇਸਲਾਮਾਬਾਦ - ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਆਖਿਆ ਕਿ ਉਨ੍ਹਾਂ ਦਾ ਦੇਸ਼ ਭਾਰਤ ਵੱਲੋਂ ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਾ ਦਰਜਾ ਖੋਹਣ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਕਿਸੇ ਤਰ੍ਹਾਂ ਦੀ ਫੌਜੀ ਕਾਰਵਾਈ ਕਰਨ ਦੀ ਬਜਾਏ ਸਿਆਸੀ ਅਤੇ ਕਾਨੂੰਨੀ ਵਿਕਲਪਾਂ 'ਤੇ ਵਿਚਾਰ ਕਰ ਰਿਹਾ ਹੈ। ਕੁਰੈਸ਼ੀ ਨੇ ਇਹ ਗੱਲ ਇਸਲਾਮਾਬਾਦ 'ਚ ਵੀਰਵਾਰ ਨੂੰ ਇਕ ਸੰਮੇਲਨ 'ਚ ਆਖੀ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਚੀਨ ਦੀ ਯਾਤਰਾ ਕਰਨਗੇ ਅਤੇ ਉਨ੍ਹਾਂ ਨੂੰ ਭਾਰਤ ਵੱਲੋਂ ਕਸ਼ਮੀਰ ਦੇ ਵਿਸ਼ੇਸ਼ ਰਾਜ ਦੇ ਦਰਜੇ ਨੂੰ ਘੱਟ ਕਰਨ ਤੋਂ ਬਾਅਦ ਦੇ ਹਾਲਾਤਾਂ ਦੀ ਜਾਣਕਾਰੀ ਦੇਣਗੇ।
J&K : ਸਾਂਬਾ 'ਚ ਕੱਲ ਤੋਂ ਖੁੱਲ੍ਹਣਗੇ ਸਾਰੇ ਸਕੂਲ ਕਾਲਜ, ਆਦੇਸ਼ ਜਾਰੀ
NEXT STORY