ਨਵੀਂ ਦਿੱਲੀ— ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਹਰਸ਼ਵਰਧਨ ਨੇ ਮੰਗਲਵਾਰ ਨੂੰ ਰਾਜ ਸਭਾ ਵਿਚ ਕਿਹਾ ਕਿ ਦੇਸ਼ ਇਸ ਸਮੇਂ ਦੁਨੀਆ ਦੇ 72 ਦੇਸ਼ਾਂ ਨੂੰ ਕੋਰੋਨਾ ਵਾਇਰਸ ਵੈਕਸੀਨ ਸਪਲਾਈ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਘਰੇਲੂ ਜ਼ਰੂਰਤ ਲਈ ਵੀ ਇਸ ਦੀ ਉੱਚਿਤ ਉਪਲੱਬਧਤਾ ਯਕੀਨੀ ਕੀਤੀ ਜਾ ਰਹੀ ਹੈ। ਡਾ. ਹਰਸ਼ਵਰਧਨ ਨੇ ਪ੍ਰਸ਼ਨਕਾਲ ਦੌਰਾਨ ਉੱਤਰ ਵਿਚ ਦੱਸਿਆ ਕਿ ਦੁਨੀਆ ਦੇ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਉਪਲੱਬਧ ਕਰਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਭਾਰਤ ਦੀ ਚਹੁ-ਪਾਸਿਓਂ ਤਾਰੀਫ਼ ਕੀਤੀ ਜਾ ਰਹੀ ਹੈ। ਦੇਸ਼ ਆਪਣੀ ਜ਼ਰੂਰਤ ਦੀ ਵੈਕਸੀਨ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਉਪਲੱਬਧ ਕਰਾਉਣ ਦੇ ਨਾਲ-ਨਾਲ ਦੁਨੀਆ ਦੇ ਪ੍ਰਤੀ ਵੀ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ। ਇਸ ਲਈ ਦੁਨੀਆ ਭਰ ਵਿਚ ਭਾਰਤ ਦੀ ਪ੍ਰਸ਼ੰਸਾ ਹੋ ਰਹੀ ਹੈ।
ਇਹ ਵੀ ਪੜ੍ਹੋ: ਦੇਸ਼ 'ਚ ਆਉਣ ਵਾਲੇ ਹਨ 6 ਹੋਰ ਨਵੇਂ ਕੋਰੋਨਾ ਵਾਇਰਸ ਦੇ ਟੀਕੇ: ਹਰਸ਼ਵਰਧਨ
ਹਰਸ਼ਵਰਧਨ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ, ਵਿਗਿਆਨਕਾਂ ਅਤੇ ਪੇਸ਼ੇਵਰ ਲੋਕਾਂ ਵਲੋਂ ਤੈਅ ਮਾਪਦੰਡਾਂ ਮੁਤਾਬਕ ਦੇਸ਼ ਵਿਚ ਕੋਰੋਨਾ ਵੈਕਸੀਨ ਉਪਲੱਬਧ ਕਰਵਾਈ ਜਾ ਰਹੀ ਹੈ। ਇਸ ਦੀ ਸਪਲਾਈ ਵਧਾਉਣ ਲਈ ਅੱਗੇ ਮਿਲਣ ਵਾਲੇ ਨਿਰਦੇਸ਼ਾਂ ਮੁਤਾਬਕ ਜ਼ਰੂਰੀ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ’ਚ ਕੋਰੋਨਾ ਵੈਕਸੀਨ ਮੁਫ਼ਤ ਉਪਲੱਬਧ ਕਰਵਾਈ ਜਾ ਰਹੀ ਹੈ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਇਹ 250 ਰੁਪਏ ਵਿਚ ਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਕੋਰੋਨਾ ਵੈਕਸੀਨ ਨੂੰ ਲੈ ਕੇ ਸਿਹਤ ਮੰਤਰੀ ਹਰਸ਼ਵਰਧਨ ਨੇ ਦਿੱਤੀ ਅਹਿਮ ਜਾਣਕਾਰੀ
ਡਾ. ਹਰਸ਼ਵਰਧਨ ਨੇ ਦੱਸਿਆ ਕਿ 60 ਸਾਲ ਤੋਂ ਵੱਧ ਉਮਰ ਵਾਲੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰ ’ਚ ਹੀ ਵੈਕਸੀਨ ਲਗਵਾਉਣ ਦੀ ਸਹੂਲਤ ਉਪਲੱਬਧ ਕਰਾਉਣ ਦੇ ਸੁਝਾਅ ਨੂੰ ਮਾਹਰ ਸਮੂਹ ਦੇ ਸਾਹਮਣੇ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਇਸ ਮਾਮਲੇ ਵਿਚ ਕਾਫੀ ਚੌਕਸੀ ਦੀ ਜ਼ਰੂਰਤ ਹੈ, ਕਿਉਂਕਿ ਵੈਕਸੀਨ ਲਗਵਾਉਣ ਵਾਲੇ ਹਰੇਕ ਨਾਗਰਿਕ ਨੂੰ 30 ਮਿੰਟ ਤੱਕ ਨਿਗਰਾਨੀ ’ਚ ਰੱਖਿਆ ਜਾਂਦਾ ਹੈ, ਜਿਸ ਨਾਲ ਕੋਈ ਮਾੜਾ ਪ੍ਰਭਾਵ ਹੋਣ ’ਤੇ ਸਬੰਧਤ ਵਿਅਕਤੀ ਨੂੰ ਤੁਰੰਤ ਡਾਕਟਰੀ ਮਦਦ ਉਪਲੱਬਧ ਕਰਵਾਈ ਜਾ ਸਕੇ।
ਇਹ ਵੀ ਪੜ੍ਹੋ: ਸਿਹਤ ਮੰਤਰੀ ਹਰਸ਼ਵਰਧਨ ਨੇ ਵੀ ਲਗਵਾਈ ‘ਕੋਰੋਨਾ ਵੈਕਸੀਨ’, ਲੋਕਾਂ ਨੂੰ ਕੀਤੀ ਅਪੀਲ
ਗੁਜਰਾਤ ਦੰਗੇ: ਮੋਦੀ ਨੂੰ ਕਲੀਨ ਚਿੱਟ ਦੇਣ ਖ਼ਿਲਾਫ਼ ਜ਼ਕੀਆ ਜਾਫਰੀ ਦੀ ਪਟੀਸ਼ਨ ’ਤੇ SC ਕਰੇਗਾ ਸੁਣਵਾਈ
NEXT STORY