ਨਵੀਂ ਦਿੱਲੀ (ਏ.ਐੱਨ.ਆਈ.)– ਪਾਕਿਸਤਾਨ ਨਾਲ ਰਿਸ਼ਤੇ ਸੁਧਾਰਨ ਬਾਰੇ ਬੋਲਦਿਆਂ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਮਦਦ ਦੀ ਆਫਰ ਦਿੱਤੀ ਹੈ। ਇਕ ਇੰਟਰਵਿਊ ਵਿਚ ਰਾਜਨਾਥ ਨੇ ਕਿਹਾ ਕਿ ਪਾਕਿਸਤਾਨ ਨੂੰ ਆਪਣੀ ਜ਼ਮੀਨ ਉੱਪਰੋਂ ਅੱਤਵਾਦ ਦਾ ਸਫਾਇਆ ਕਰਨਾ ਚਾਹੀਦਾ ਹੈ। ਜੇ ਉਸ ਨੂੰ ਲੱਗਦਾ ਹੈ ਕਿ ਉਹ ਇਸ ਕੰਮ ਵਿਚ ਸਮਰੱਥ ਨਹੀਂ ਤਾਂ ਭਾਰਤ ਗੁਆਂਢੀ ਹੋਣ ਦੇ ਨਾਤੇ ਉਸ ਦੀ ਮਦਦ ਕਰ ਸਕਦਾ ਹੈ। ਇਸ ਦੇ ਲਈ ਕਾਲ ਪਾਕਿਸਤਾਨ ਨੂੰ ਹੀ ਲੈਣਾ ਪਵੇਗਾ।
ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਅੱਤਵਾਦ ਦੇ ਮਾਧਿਅਮ ਰਾਹੀਂ ਭਾਰਤ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਨਤੀਜੇ ਭੁਗਤਣੇ ਪੈਣਗੇ। ਅਸੀਂ ਕਿਸੇ ਵੀ ਕੀਮਤ ’ਤੇ ਸਰਹੱਦ ਪਾਰ ਤੋਂ ਅੱਤਵਾਦ ਨੂੰ ਬਰਦਾਸ਼ਤ ਨਹੀਂ ਕਰਾਂਗੇ। ਅੱਤਵਾਦ ਨੂੰ ਖ਼ਤਮ ਕੀਤੇ ਬਿਨਾਂ ਪਾਕਿਸਤਾਨ ਨਾਲ ਰਿਸ਼ਤੇ ਨਹੀਂ ਸੁਧਾਰੇ ਜਾ ਸਕਦੇ।
ਇਹ ਵੀ ਪੜ੍ਹੋ- ਜਲੰਧਰ ਤੇ ਲੁਧਿਆਣਾ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਉਤਾਰਨ ਬਾਰੇ CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ
ਰਾਜਨਾਥ ਮੁਤਾਬਕ ਭਾਰਤ ਕਹਿ ਚੁੱਕਾ ਹੈ ਕਿ ਪਾਕਿਸਤਾਨ ਨੂੰ ਗੱਲਬਾਤ ਲਈ ਬਿਹਤਰ ਮਾਹੌਲ ਬਣਾਉਣਾ ਚਾਹੀਦਾ ਹੈ, ਜਿਸ ਵਿਚ ਅੱਤਵਾਦ, ਦੁਸ਼ਮਣੀ ਜਾਂ ਹਿੰਸਾ ਲਈ ਕੋਈ ਥਾਂ ਨਾ ਹੋਵੇ। ਰੱਖਿਆ ਮੰਤਰੀ ਨੇ ਉਨ੍ਹਾਂ ਰਿਪੋਰਟਾਂ ਨੂੰ ਵੀ ਖਾਰਜ ਕੀਤਾ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਚੀਨ ਨੇ ਭਾਰਤ ਦੀ ਕਾਫੀ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ- ਰਾਜਾ ਵੜਿੰਗ ਦਾ ਵੱਡਾ ਬਿਆਨ- ''ਬਹੁਤ ਸਾਵਧਾਨੀ ਨਾਲ ਕੀਤੀ ਗਈ ਹੈ ਉਮੀਦਵਾਰਾਂ ਦੀ ਚੋਣ, ਛੇਤੀ ਐਲਾਨੇ ਜਾਣਗੇ ਨਾਂ''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣ ਕਮਿਸ਼ਨ ਨੇ ਕਸ਼ਮੀਰੀ ਪ੍ਰਵਾਸੀਆਂ ਨੂੰ ਵੋਟਿੰਗ ਸਹੂਲਤ ਪ੍ਰਦਾਨ ਕਰਨ ਲਈ 21 ਖੇਤਰਾਂ 'ਚ ਕੀਤਾ ਪੋਲਿੰਗ ਕੇਂਦਰਾਂ ਦਾ ਐਲਾਨ
NEXT STORY