ਵਾਸ਼ਿੰਗਟਨ/ਨਵੀਂ ਦਿੱਲੀ (ਇੰਟ.)— ਭਾਰਤੀ ਰੱਖਿਆ ਮੰਤਰਾਲਾ ਨੇ ਸ਼ਨੀਵਾਰ ਦੱਸਿਆ ਕਿ ਭਾਰਤ ਸਰਕਾਰ ਅਮਰੀਕਾ ਤੋਂ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ ਖਰੀਦੇਗੀ। ਇਸ ਸਬੰਧੀ ਸੌਦੇ 'ਤੇ ਯੋਜਨਾ ਤਿਆਰ ਹੋ ਰਹੀ ਹੈ। ਸੂਤਰਾਂ ਮੁਤਾਬਕ 24 ਐਂਟੀ ਸਬਮੈਰੀਨ ਹੈਲੀਕਾਪਟਰ (ਰੋਮੀਓ) ਦੀ ਕੀਮਤ 2 ਬਿਲੀਅਨ ਅਮਰੀਕੀ ਡਾਲਰ ਦੱਸੀ ਗਈ ਹੈ।
ਭਾਰਤ ਪਿਛਲੇ 10 ਸਾਲਾਂ ਤੋਂ ਅਜਿਹੇ ਹੈਲੀਕਾਪਟਰਾਂ ਦੀ ਲੋੜ ਮਹਿਸੂਸ ਕਰ ਰਿਹਾ ਹੈ। ਸੂਤਰ ਦੱਸਦੇ ਹਨ ਕਿ ਡੀਲ ਨੂੰ ਲੈ ਕੇ ਆਉਣ ਵਾਲੇ ਕੁਝ ਮਹੀਨਿਆਂ ਦੌਰਾਨ ਸਮਝੌਤਾ ਹੋ ਜਾਏਗਾ। ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਨੇ 2 ਦਿਨ ਪਹਿਲਾਂ ਸਿੰਗਾਪੁਰ 'ਚ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਭਾਰਤ ਨੇ ਇਨ੍ਹਾਂ ਹੈਲੀਕਾਪਟਰਾਂ ਦੀ ਲੋੜ ਨੂੰ ਵੇਖਦਿਆਂ ਅਮਰੀਕਾ ਨੂੰ ਇਕ ਚਿੱਠੀ ਲਿਖੀ ਸੀ। ਮਾਈਕ ਨਾਲ ਮੁਲਾਕਾਤ ਦੌਰਾਨ ਵੀ ਮੋਦੀ ਨੇ ਇਸ ਮੁੱਦੇ 'ਤੇ ਚਰਚਾ ਕੀਤੀ ਸੀ।
ਸੂਤਰਾਂ ਦੀ ਮੰਨੀਏ ਤਾਂ ਭਾਰਤ ਅਜਿਹੇ 123 ਹੈਲੀਕਾਪਟਰ ਆਪਣੇ ਦੇਸ਼ 'ਚ ਬਣਾਉਣ ਦੀ ਯੋਜਨਾ ਵੀ ਤਿਆਰ ਕਰ ਰਿਹਾ ਹੈ। ਅਜੇ ਦੁਨੀਆ ਦੇ ਇਹ ਸਭ ਤੋਂ ਘਾਤਕ ਹੈਲੀਕਾਪਟਰ ਸਿਰਫ ਅਮਰੀਕਾ ਕੋਲ ਹੀ ਹਨ। ਇਨ੍ਹਾਂ ਨੂੰ ਦੁਨੀਆ ਦੇ ਸਭ ਤੋਂ ਐਡਵਾਂਸਡ ਐਂਟ ਸਬਮੈਰੀਨ ਹੈਲੀਕਾਪਟਰ ਮੰਨਿਆ ਜਾਂਦਾ ਹੈ। ਇਹ ਕਿਸੇ ਵੀ ਪਣਡੁੱਬੀ ਨੂੰ ਤਬਾਹ ਕਰਨ ਦੀ ਸਮਰੱਥਾ ਰੱਖਦਾ ਹੈ।
ਕਸ਼ਮੀਰ 'ਚ ਅੱਤਵਾਦੀਆਂ ਨੇ ਕੀਤਾ 3 ਲੋਕਾਂ ਨੂੰ ਅਗਵਾ
NEXT STORY