ਨਵੀਂ ਦਿੱਲੀ- ਹਿੰਸਾ ਪ੍ਰਭਾਵਿਤ ਮਣੀਪੁਰ 'ਚ ਭੀੜ ਵਲੋਂ ਔਰਤਾਂ ਨੂੰ ਨਗਨ ਕਰ ਕੇ ਘੁੰਮਾਉਣ ਦੀ ਘਟਨਾ ਦਾ ਸੇਕ ਸੰਸਦ ਤੱਕ ਪਹੁੰਚ ਗਿਆ ਹੈ। ਇਸ ਘਟਨਾ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਅੱਜ ਸੰਸਦ ਕੰਪਲੈਕਸ ਅੰਦਰ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ। ਮਣੀਪੁਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋਹਾਂ ਸਦਨਾਂ 'ਚ ਬਿਆਨ ਦੇਣ ਦੀ ਮੰਗ ਨੂੰ ਲੈ ਕੇ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (I.N.D.I.A) ਨੇ ਸੰਸਦ ਕੰਪਲੈਕਸ 'ਚ ਵਿਰੋਧ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ- ਮਣੀਪੁਰ ਦੀ ਘਟਨਾ 'ਤੇ PM ਮੋਦੀ ਬੋਲੇ- ਗੁੱਸੇ ਨਾਲ ਭਰਿਆ ਮੇਰਾ ਦਿਲ, ਦੇਸ਼ ਵਾਸੀਆਂ ਨੂੰ ਸ਼ਰਮਸਾਰ ਹੋਣਾ ਪਿਆ
ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਕਿਹਾ ਕਿ ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਤੀਜਾ ਦਿਨ ਹੈ। I.N.D.I.A ਦੀ ਮੰਗ ਸਪੱਸ਼ਟ ਹੈ। ਮਣੀਪੁਰ 'ਚ 3 ਮਈ ਮਗਰੋਂ ਵਾਪਰੇ ਭਿਆਨਕ ਘਟਨਾਕ੍ਰਮ 'ਤੇ ਪ੍ਰਧਾਨ ਮੰਤਰੀ ਨੂੰ ਸਦਨ 'ਚ ਵਿਸਥਾਰਪੂਰਵਕ ਬਿਆਨ ਦੇਣਾ ਚਾਹੀਦਾ ਹੈ। ਉਸ ਤੋਂ ਬਾਅਦ ਸਾਡੇ ਦੁੱਖ ਅਤੇ ਹੱਲ ਦੀ ਸਮੂਹਿਕ ਇੱਛਾ ਨੂੰ ਜ਼ਾਹਰ ਕਰਨ ਲਈ ਚਰਚਾ ਹੋਵੇ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੱਥਾਂ 'ਚ ਇਕ ਵੱਡਾ ਬੈਨਰ ਫੜਿਆ ਹੋਇਆ ਸੀ, ਜਿਸ 'ਤੇ ਲਿਖਿਆ ਸੀ ਕਿ 'ਇੰਡੀਆ ਡਿਮਾਂਡਸ ਪੀਐੱਮ ਸਟੇਟਮੈਂਟ ਇਨ ਬੋਥ ਹਾਊਸੇਜ਼'। ਉਨ੍ਹਾਂ ਨੇ 'ਪ੍ਰਧਾਨ ਮੰਤਰੀ ਸਦਨ ਵਿਚ ਆਓ' ਦੇ ਨਾਅਰੇ ਵੀ ਲਾਏ।
ਇਹ ਵੀ ਪੜ੍ਹੋ- ਮਣੀਪੁਰ: ਔਰਤਾਂ ਨੂੰ ਨਗਨ ਕਰ ਕੇ ਘੁੰਮਾਉਣ ਦੇ ਮਾਮਲੇ 'ਚ 5ਵਾਂ ਦੋਸ਼ੀ ਗ੍ਰਿਫ਼ਤਾਰ
ਦੱਸ ਦੇਈਏ ਕਿ ਮਣੀਪੁਰ 'ਚ ਦੋ ਔਰਤਾਂ ਨੂੰ ਨਗਨ ਕਰ ਕੇ ਘੁੰਮਾਏ ਜਾਣ ਦਾ ਵੀਡੀਓ ਬੀਤੇ ਬੁੱਧਵਾਰ ਨੂੰ ਸਾਹਮਣੇ ਆਉਣ ਮਗਰੋਂ ਸੂਬੇ ਦੇ ਪਹਾੜੀ ਖੇਤਰ ਵਿਚ ਤਣਾਅ ਵਾਲੀ ਸਥਿਤੀ ਬਣ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਵੀਡੀਓ 4 ਮਈ ਦਾ ਹੈ। ਦੱਸ ਦੇਈਏ ਕਿ ਮਣੀਪੁਰ ਵਿਚ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਬਹੁ-ਗਿਣਤੀ ਮੇਇਤੀ ਭਾਈਚਾਰੇ ਦੀ ਮੰਗ ਦੇ ਵਿਰੋਧ 'ਚ ਪਹਾੜੀ ਜ਼ਿਲ੍ਹਿਆਂ ਵਿਚ 3 ਮਈ ਨੂੰ ਆਦਿਵਾਸੀ ਇਕਜੁਟਤਾ ਮਾਰਚ ਦੇ ਆਯੋਜਨ ਮਗਰੋਂ ਸੂਬੇ ਵਿਚ ਭੜਕੀ ਜਾਤੀ ਹਿੰਸਾ 'ਚ ਹੁਣ ਤੱਕ 160 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੱਧ ਪ੍ਰਦੇਸ਼ 'ਚ ਦਰਦਨਾਕ ਹਾਦਸਾ; ਤਾਲਾਬ 'ਚ ਡੁੱਬਣ ਨਾਲ 8 ਬੱਚਿਆਂ ਦੀ ਮੌਤ
NEXT STORY