ਇਸਲਾਮਾਬਾਦ— ਚੀਨ-ਪਾਕਿਸਤਾਨ ਆਰਥਿਕ ਗਲਿਆਰਾ (ਸੀਪੇਕ) ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਤਹਿਤ ਭਾਰਤ ਇਸ ਪਰਿਯੋਜਨਾ ਨਾਲ ਜੁੜੇ ਅਦਾਰਿਆਂ ਨੂੰ ਨਿਸ਼ਾਨਾ ਬਣਾ ਸਕਦਾ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਦੇ ਹਵਾਲੇ ਤੋਂ ਮੀਡੀਆ 'ਚ ਚੱਲ ਰਹੀਆਂ ਖਬਰਾਂ 'ਚ ਇਹ ਕਿਹਾ ਗਿਆ ਹੈ।
ਪਾਕਿਸਤਾਨ ਦੇ ਪ੍ਰਮੁੱਖ ਅਖਬਾਰ ਦੀ ਖਬਰ 'ਚ ਕਿਹਾ ਗਿਆ ਹੈ ਕਿ ਮੰਤਰਾਲੇ ਨੇ ਗਿਲਗਿਤ-ਬਾਲਟਿਸਤਾਨ ਦੇ ਗ੍ਰਹਿ ਵਿਭਾਗ ਨੂੰ ਸੂਚਿਤ ਕੀਤਾ ਹੈ ਕਿ ਭਾਰਤ ਨੇ ਕਾਰਾਕੋਰਮ ਹਾਈਵੇਅ ਨਾਲ ਜੁੜੇ ਅਦਾਰਿਆਂ 'ਤੇ ਹਮਲਾ ਕਰਨ ਦੀ ਯੋਜਨਾ ਬਣਾਈ ਹੈ। ਮੰਤਰਾਲੇ ਨੇ ਕਿਸੇ ਦੀ ਦੁਖਦ ਘਟਨਾ ਨੂੰ ਟਾਲਣ ਦੇ ਲਈ ਸੁਰੱਖਿਆ ਦੇ ਸਖਤ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ ਹਨ।
ਗ੍ਰਹਿ ਵਿਭਾਗ ਦੇ ਇਕ ਅਧਿਕਾਰੀ ਨੇ ਨਾਂ ਜ਼ਾਹਿਰ ਨਾ ਕੀਤੇ ਜਾਣ ਦੀ ਸ਼ਰਤ ਤੇ ਕਿਹਾ ਕਿ ਵਿਭਾਗ ਨੂੰ ਹਾਲ 'ਚ ਸੰਘੀ ਗ੍ਰਹਿ ਮੰਤਰਾਲੇ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਖੇਤਰੀ ਸਰਕਾਰ ਨੇ ਸੀਪੇਕ ਰਸਤੇ 'ਤੇ ਸੁਰੱਖਿਆ ਸਖਤ ਕਰ ਦਿੱਤੀ ਹੈ। ਭਾਰਤ ਇਸ ਪਰਿਯੋਜਨਾ ਦਾ ਵਿਰੋਧ ਕਰਦਾ ਰਿਹਾ ਹੈ ਕਿਉਂਕਿ ਇਹ ਪਰਿਯੋਜਨਾ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ 'ਚੋਂ ਲੰਘਦੀ ਹੈ।
ਹਾਦਸਿਆਂ ਨੂੰ ਰੋਕਣ ਲਈ ਹੁਣ ਰੇਲਵੇ ਵਰਤੇਗਾ ਇਹ ਤਰੀਕਾ
NEXT STORY