ਨੈਸ਼ਨਲ ਡੈਸਕ- ਅਫਗਾਨਿਸਤਾਨ ਅਤੇ ਪਾਕਿਸਤਾਨ ਦਰਮਿਆਨ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤ ਨੇ ਸਖ਼ਤ ਰੁਖ ਅਪਣਾਇਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਅਫ਼ਗਾਨਿਸਤਾਨ ਵਿੱਚ ਦਖਲਅੰਦਾਜ਼ੀ ਨਾ ਕਰੇ। ਭਾਰਤ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਫਗਾਨਿਸਤਾਨ ਦੀ ਪ੍ਰਭੂਸੱਤਾ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਭਾਰਤ ਸਥਿਤੀ 'ਤੇ ਪੂਰੀ ਤਰ੍ਹਾਂ ਅਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਨੇ ਪਾਕਿਸਤਾਨ ਖਿਲਾਫ ਤਿੰਨ ਮੁੱਖ ਨੁਕਤੇ ਸਾਫ਼ ਕੀਤੇ:
1. ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸ਼ਰਨ ਦਿੰਦਾ ਹੈ ਅਤੇ ਉਨ੍ਹਾਂ ਖਿਲਾਫ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕਰਦਾ।
2. ਆਪਣੀਆਂ ਅੰਦਰੂਨੀ ਅਸਫਲਤਾਵਾਂ ਲਈ ਗੁਆਂਢੀਆਂ ਨੂੰ ਦੋਸ਼ ਦੇਣਾ ਪਾਕਿਸਤਾਨ ਦੀ ਪੁਰਾਣੀ ਆਦਤ ਹੈ।
3. ਪਾਕਿਸਤਾਨ ਇਸ ਗੱਲ ਤੋਂ ਨਾਰਾਜ਼ ਹੈ ਕਿ ਅਫਗਾਨਿਸਤਾਨ ਆਪਣੇ ਖੇਤਰਾਂ 'ਤੇ ਪ੍ਰਭੂਸੱਤਾ ਅਧਿਕਾਰ ਦੀ ਵਰਤੋਂ ਕਰ ਰਿਹਾ ਹੈ।
ਅਫਗਾਨਿਸਤਾਨ ਦੀ ਪ੍ਰਭੂਸੱਤਾ ਦਾ ਸਮਰਥਨ
ਰਣਧੀਰ ਜੈਸਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਅਫਗਾਨਿਸਤਾਨ ਦੀ ਪ੍ਰਭੂਸੱਤਾ, ਖੇਤਰੀ ਅਖੰਡਤਾ ਅਤੇ ਸੁਤੰਤਰਤਾ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਭਾਰਤ ਨੇ ਕਿਸੇ ਵੀ ਬਾਹਰੀ ਦਖਲਅੰਦਾਜ਼ੀ ਨੂੰ ਨਕਾਰਿਆ ਹੈ ਅਤੇ ਸਪੱਸ਼ਟ ਕੀਤਾ ਹੈ ਕਿ ਅਫਗਾਨਿਸਤਾਨ ਵਿੱਚ ਕੋਈ ਵੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਾਰਤ ਦਾ ਰੁਖ਼ ਹਮੇਸ਼ਾ ਇਹ ਰਿਹਾ ਹੈ ਕਿ ਖੇਤਰੀ ਪ੍ਰਭੂਸੱਤਾ ਅਤੇ ਸਰਹੱਦੀ ਅਖੰਡਤਾ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।
ਵਿਦੇਸ਼ ਮੰਤਰਾਲੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਿਛਲੇ ਕਈ ਸਾਲਾਂ ਤੋਂ ਪਾਕਿਸਤਾਨ ਅਫਗਾਨਿਸਤਾਨ ਵਿੱਚ ਅਸਥਿਰਤਾ ਪੈਦਾ ਕਰਨ ਵਾਲੇ ਅੱਤਵਾਦੀ ਸਮੂਹਾਂ ਨੂੰ ਸਮਰਥਨ ਦਿੰਦਾ ਰਿਹਾ ਹੈ। ਭਾਰਤ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਪਾਕਿਸਤਾਨ ਦੇ ਅੱਤਵਾਦੀ ਸਮੂਹਾਂ ਨੂੰ ਸਮਰਥਨ ਦੇਣਾ ਖੇਤਰੀ ਸ਼ਾਂਤੀ ਲਈ ਹੀ ਨਹੀਂ, ਸਗੋਂ ਅੰਤਰਰਾਸ਼ਟਰੀ ਸੁਰੱਖਿਆ ਲਈ ਵੀ ਚੁਣੌਤੀ ਹੈ। ਭਾਰਤ ਅੱਤਵਾਦੀ ਗਤੀਵਿਧੀਆਂ ਦੇ ਖਿਲਾਫ ਆਪਣੇ ਗੁਆਂਢੀ ਅਫਗਾਨਿਸਤਾਨ ਨੂੰ ਸਮਰਥਨ ਦੇਣ ਲਈ ਤਿਆਰ ਹੈ, ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਰਗਰਮ ਭੂਮਿਕਾ ਨਿਭਾਏਗਾ।
ਇਸ ਦੌਰਾਨ, ਭਾਰਤ ਨੇ ਕਾਬੁਲ ਵਿੱਚ ਆਪਣੇ ਤਕਨੀਕੀ ਮਿਸ਼ਨ ਨੂੰ ਜਲਦੀ ਹੀ ਪੂਰਨ ਰੂਪ ਵਿੱਚ ਦੂਤਾਵਾਸ (ਐਂਬੈਸੀ) ਵਿੱਚ ਅਪਗ੍ਰੇਡ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ। ਰਣਧੀਰ ਜੈਸਵਾਲ ਨੇ ਦੱਸਿਆ ਕਿ ਇਹ ਤਕਨੀਕੀ ਮਿਸ਼ਨ ਜੂਨ 2022 ਤੋਂ ਕਾਬੁਲ ਵਿੱਚ ਕੰਮ ਕਰ ਰਿਹਾ ਹੈ। ਇਸ ਕਦਮ ਨੂੰ ਅਫਗਾਨਿਸਤਾਨ ਨਾਲ ਭਾਰਤ ਦੇ ਵਧਦੇ ਰਾਜਨੀਤਿਕ ਅਤੇ ਕੂਟਨੀਤਕ ਸਬੰਧਾਂ ਦੇ ਪ੍ਰਤੀਕ ਵਜੋਂ ਦੇਖਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਵਿਦੇਸ਼ ਮੰਤਰਾਲੇ ਦਾ ਇਹ ਸਖ਼ਤ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਸਰਹੱਦ 'ਤੇ ਹਾਲਾਤ ਕਾਫੀ ਤਣਾਅਪੂਰਨ ਬਣੇ ਹੋਏ ਹਨ। ਅਫਗਾਨਿਸਤਾਨ ਦੀ ਫੌਜ ਨੇ ਪਾਕਿਸਤਾਨ ਦੇ ਸੈਂਕੜੇ ਫੌਜੀਆਂ ਨੂੰ ਮਾਰ ਗਿਰਾਇਆ ਹੈ।
ਪ੍ਰਿਅੰਕ ਖੜਗੇ ਨੂੰ ਧਮਕੀ ਦੇਣ ਦਾ ਮੁਲਜ਼ਮ ਗ੍ਰਿਫਤਾਰ
NEXT STORY