ਨਵੀਂ ਦਿੱਲੀ- ਅੱਜ ਅਮਰੀਕਾ ਦੇ ਵਾਸ਼ਿੰਗਟਨ ਸਥਿਤ ਇਕ ਯਹੂਦੀ ਮਿਊਜ਼ੀਅਮ ਦੇ ਨੇੜੇ ਇਜ਼ਰਾਈਲੀ ਅੰਬੈਸੀ ਦੇ 2 ਅਧਿਕਾਰੀਆਂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਨ੍ਹਾਂ 'ਚ ਇਕ ਔਰਤ ਤੇ ਇਕ ਮਰਦ ਸ਼ਾਮਲ ਸੀ। ਇਸ ਘਟਨਾ 'ਤੇ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਡੂੰਘਾ ਦੁੱਖ ਜਤਾਉਂਦੇ ਹੋਏ ਕਿਹਾ ਕਿ ਭਾਰਤ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਾ ਹੈ ਤੇ ਕਿਹਾ ਕਿ ਮੁਲਜ਼ਮ ਨੂੰ ਸਹੀ ਸਜ਼ਾ ਮਿਲਣੀ ਚਾਹੀਦੀ ਹੈ।
ਆਪਣੇ 'ਐਕਸ' ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਜੈਸ਼ੰਕਰ ਨੇ ਕਿਹਾ, ''ਵਾਸ਼ਿੰਗਟਨ ਡੀ.ਸੀ. 'ਚ ਇਜ਼ਰਾਈਲੀ ਡਿਪਲੋਮੈਟਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹਾਂ। ਸਾਡੀਆਂ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰਾਂ ਤੇ ਸਾਥੀਆਂ ਦੇ ਨਾਲ ਹਨ। ਦੋਸ਼ੀਆਂ ਨੂੰ ਕਟਹਿਰੇ 'ਚ ਲਿਆ ਕੇ ਉਨ੍ਹਾਂ ਨੂੰ ਬਣਦੀ ਸਜ਼ਾ ਦਿਵਾਉਣੀ ਚਾਹੀਦੀ ਹੈ।''
ਜ਼ਿਕਰਯੋਗ ਹੈ ਕਿ ਅੱਜ ਸਵੇਰੇ ਵਾਸ਼ਿੰਗਟਨ ਡੀ.ਸੀ. ਵਿਖੇ ਯਾਰੋਨ ਲਿਸ਼ਿੰਸਕੀ ਤੇ ਸਾਰਾ ਲਿਨ ਮਿਲਗ੍ਰਿਮ ਨੂੰ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਹਮਲਾਵਰ ਇਲਾਇਸ ਰੋਡਰਿਗਜ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜੋ ਕਿ ਗ੍ਰਿਫ਼ਤਾਰੀ ਮਗਰੋਂ 'ਫਲਸਤੀਨ ਨੂੰ ਆਜ਼ਾਦ ਕਰੋ' ਦੇ ਨਾਅਰੇ ਲਗਾ ਰਿਹਾ ਸੀ।
ਇਹ ਵੀ ਪੜ੍ਹੋ- IPL 2025 ; SRH ਨੂੰ ਹਰਾ ਕੇ ਟਾਪ-2 'ਚ ਰਹਿਣ ਦੇ ਇਰਾਦੇ ਨਾਲ ਮੈਦਾਨ 'ਤੇ ਉਤਰੇਗੀ Kohli ਐਂਡ ਕੰਪਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਚਾਨਕ ਬੰਦ ਹੋਈ ਕਰਿਆਨਾ-ਸਬਜ਼ੀ ਦੀ ਡਿਲੀਵਰੀ ਕਰਨ ਵਾਲੀ app, ਲੋਕਾਂ ਨੇ RBI ਤੋਂ ਮੰਗਿਆ ਜਵਾਬ
NEXT STORY