ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਅੱਜ ਇਨਫੈਕਸ਼ਨ ਦੇ ਹੁਣ ਤੱਕ ਦੇ ਸਭ ਤੋਂ ਜ਼ਿਆਦਾ 1,68,912 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਟਿਡ ਮਰੀਜ਼ਾਂ ਦੀ ਕੁਲ ਗਿਣਤੀ ਵੱਧਕੇ 1,35,27,717 ਹੋ ਗਈ ਹੈ। ਪੀੜਤ ਲੋਕਾਂ ਦੀ ਗਿਣਤੀ ਦੇ ਲਿਹਾਜ਼ ਨਾਲ ਬ੍ਰਾਜ਼ੀਲ ਨੂੰ ਪਿੱਛੇ ਛੱਡ ਕੇ ਭਾਰਤ ਦੂਜੇ ਸਥਾਨ 'ਤੇ ਪਹੁੰਚ ਗਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਦੇ ਮੁਤਾਬਕ ਦੇਸ਼ ਵਿੱਚ ਇਲਾਜ਼ ਅਧੀਨ ਮਰੀਜ਼ਾਂ ਦੀ ਗਿਣਤੀ 12 ਲੱਖ ਤੋਂ ਜ਼ਿਆਦਾ ਹੋ ਗਈ ਹੈ ਅਤੇ 904 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ ਇਨਫੈਕਸ਼ਨ ਨਾਲ ਹੁਣ ਤੱਕ ਮਾਰੇ ਗਏ ਲੋਕਾਂ ਦੀ ਕੁਲ ਗਿਣਤੀ ਵੱਧਕੇ 1,70,179 ਹੋ ਗਈ ਹੈ। ਦੇਸ਼ ਵਿੱਚ ਪੀੜਤ ਲੋਕਾਂ ਦੇ ਤੰਦਰੁਸਤ ਹੋਣ ਦੀ ਦਰ 90 ਫ਼ੀਸਦੀ ਤੋਂ ਵੀ ਘੱਟ ਰਹਿ ਗਈ ਹੈ।
ਇਹ ਵੀ ਪੜ੍ਹੋ- ਕੋਰੋਨਾ: ਇਸ ਸ਼ਹਿਰ 'ਚ 24 ਘੰਟੇ ਸੜ ਰਹੀਆਂ ਹਨ ਲਾਸ਼ਾਂ, ਪਿਘਲੀ ਸ਼ਮਸ਼ਾਨ ਦੀ ਭੱਠੀ
ਅਮਰੀਕਾ ਦੇ ਜਾਨ ਹਾਪਕਿੰਸ ਯੂਨੀਵਰਸਿਟੀ (ਜੇ.ਐੱਚ.ਯੂ.) ਦੇ ਅੰਕੜਿਆਂ ਮੁਤਾਬਕ ਇਨਫੈਕਟਿਡ ਮਰੀਜ਼ਾਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤ ਬ੍ਰਾਜ਼ੀਲ ਤੋਂ ਅੱਗੇ ਨਿਕਲ ਗਿਆ ਹੈ। ਬ੍ਰਾਜ਼ੀਲ ਵਿੱਚ ਕੋਵਿਡ-19 ਦੇ ਹੁਣ ਤੱਕ 1,34,82,023 ਮਾਮਲੇ ਆਏ ਹਨ। ਅਮਰੀਕਾ ਵਿੱਚ ਸਭ ਤੋਂ ਜ਼ਿਆਦਾ 3,11,98,055 ਮਾਮਲੇ ਆਏ ਹਨ ਜਦੋਂ ਕਿ ਦੁਨੀਆ ਭਰ ਤੋਂ ਹੁਣ ਤੱਕ ਇਨਫੈਕਟਿਡ ਮਰੀਜ਼ਾਂ ਦੇ 13,61,36,954 ਮਾਮਲੇ ਆਏ ਹਨ। ਵਾਇਰਸ ਦੇ ਰੋਜ਼ਾਨਾ ਮਾਮਲਿਆਂ ਵਿੱਚ ਲਗਾਤਾਰ 33ਵੇਂ ਦਿਨ ਹੋਏ ਵਾਧੇ ਦੇ ਵਿੱਚ ਦੇਸ਼ ਵਿੱਚ ਇਲਾਜ਼ ਅਧੀਨ ਲੋਕਾਂ ਦੀ ਗਿਣਤੀ ਵੱਧਕੇ 12,01,009 ਹੋ ਗਈ ਹੈ, ਜੋ ਇਨਫੈਕਸ਼ਨ ਦੇ ਕੁਲ ਮਾਮਲਿਆਂ ਦਾ 8.88 ਫ਼ੀਸਦੀ ਹੈ, ਜਦੋਂ ਕਿ ਲੋਕਾਂ ਦੇ ਤੰਦਰੁਸਤ ਹੋਣ ਦੀ ਦਰ ਡਿੱਗ ਕੇ 89.86 ਫ਼ੀਸਦੀ ਰਹਿ ਗਈ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
UPPCS ਦੇ ਨਤੀਜੇ ਦੀ ਹੋਇਆ ਐਲਾਨ, ਦਿੱਲੀ ਦੀ ਸੰਚਿਤਾ ਨੇ ਕੀਤਾ ਟਾਪ
NEXT STORY