ਨਵੀਂ ਦਿੱਲੀ- ਭਾਰਤ ਦੇ ਆਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਨੇ ਬੁੱਧਵਾਰ ਰਾਤ ਨੂੰ ਜੰਮੂ-ਕਸ਼ਮੀਰ ਤੋਂ ਗੁਜਰਾਤ ਤੱਕ ਘੱਟੋ-ਘੱਟ 15 ਸ਼ਹਿਰਾਂ 'ਚ ਫੌਜੀ ਟਿਕਾਣਿਆਂ ਨੂੰ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਭਾਰਤ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਅਤੇ ਜਵਾਬੀ ਕਾਰਵਾਈ 'ਚ ਲਾਹੌਰ ਦੇ ਹਵਾਈ ਰੱਖਿਆ ਪ੍ਰਣਾਲੀ (ਏਅਰ ਡਿਫੈਂਸ ਸਿਸਟਮ) ਨੂੰ ਤਬਾਹ ਕਰ ਦਿੱਤਾ ਗਿਆ। ਰੱਖਿਆ ਮੰਤਰਾਲਾ ਨੇ ਵੀਰਵਾਰ ਨੂੰ ਇੱਥੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ 7 ਅਤੇ 8 ਮਈ ਦੀ ਵਿਚਕਾਰਲੀ ਰਾਤ ਨੂੰ, ਪਾਕਿਸਤਾਨ ਨੇ ਉੱਤਰੀ ਅਤੇ ਪੱਛਮੀ ਭਾਰਤ 'ਚ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਕਈ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ 'ਚ ਅਵੰਤੀਪੁਰਾ, ਸ਼੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਾਲ ਫਲੋਦੀ, ਉਤਰਲਾਈ ਅਤੇ ਭੁਜ ਸ਼ਾਮਲ ਹਨ। ਪਾਕਿਸਤਾਨੀ ਮਿਜ਼ਾਈਲ ਅਤੇ ਡਰੋਨ ਨੂੰ ਭਾਰਤ ਦੇ ਏਕੀਕ੍ਰਿਤ ਹਵਾਈ ਰੱਖਿਆ ਪ੍ਰਣਾਲੀਆਂ ਦੁਆਰਾ ਤਬਾਹ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਸਕੂਲ ਬੰਦ ਤੇ ਉਡਾਣਾਂ ਰੱਦ, 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਹਾਈ ਅਲਰਟ
ਮੰਤਰਾਲਾ ਨੇ ਕਿਹਾ ਕਿ ਅੱਜ ਸਵੇਰੇ ਇਕ ਜਵਾਬੀ ਕਾਰਵਾਈ 'ਚ ਭਾਰਤੀ ਸੁਰੱਖਿਆ ਫ਼ੋਰਸਾਂ ਨੇ ਪਾਕਿਸਤਾਨ 'ਚ ਕਈ ਥਾਵਾਂ 'ਤੇ ਹਵਾਈ ਰੱਖਿਆ ਪ੍ਰਣਾਲੀਆਂ ਅਤੇ ਰਡਾਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਮਲੇ ਕੀਤੇ। ਭਰੋਸੇਯੋਗ ਜਾਣਕਾਰੀ ਅਨੁਸਾਰ, ਇਨ੍ਹਾਂ ਹਮਲਿਆਂ 'ਚ ਲਾਹੌਰ ਦਾ ਹਵਾਈ ਰੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਮੰਤਰਾਲਾ ਨੇ ਕਿਹਾ ਕਿ ਤਬਾਹ ਹੋਈਆਂ ਪਾਕਿਸਤਾਨੀ ਮਿਜ਼ਾਈਲਾਂ ਅਤੇ ਡਰੋਨਾਂ ਦਾ ਮਲਬਾ ਬਰਾਮਦ ਕੀਤਾ ਜਾ ਰਿਹਾ ਹੈ, ਜੋ ਕਿ ਪਾਕਿਸਤਾਨੀ ਹਮਲਿਆਂ ਦੇ ਸਬੂਤ ਹਨ। ਬਿਆਨ 'ਚ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਕੁਪਵਾੜਾ, ਬਾਰਾਮੂਲਾ, ਉੜੀ, ਪੁੰਛ, ਮੇਂਢਰ ਅਤੇ ਰਾਜੌਰੀ ਸੈਕਟਰਾਂ 'ਚ ਕੰਟਰੋਲ ਰੇਖਾ ਪਾਰ ਤੋਂ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਤੇਜ਼ ਕਰ ਦਿੱਤੀ ਹੈ, ਜਿਸ 'ਚ ਮੋਰਟਾਰ ਅਤੇ ਭਾਰੀ ਤੋਪਖਾਨੇ ਦੀ ਵਰਤੋਂ ਕੀਤੀ ਗਈ ਹੈ। ਇਸ ਗੋਲੀਬਾਰੀ 'ਚ 16 ਬੇਕਸੂਰ ਲੋਕਾਂ ਦੀ ਜਾਨ ਚਲੀ ਗਈ ਹੈ, ਜਿਨ੍ਹਾਂ 'ਚ ਤਿੰਨ ਔਰਤਾਂ ਅਤੇ ਪੰਜ ਬੱਚੇ ਸ਼ਾਮਲ ਹਨ। ਪਾਕਿਸਤਾਨੀ ਗੋਲੀਬਾਰੀ ਨੂੰ ਰੋਕਣ ਲਈ ਭਾਰਤ ਨੂੰ ਮੋਰਟਾਰ ਅਤੇ ਤੋਪਖਾਨੇ ਨਾਲ ਜਵਾਬੀ ਕਾਰਵਾਈ ਕਰਨ ਲਈ ਮਜ਼ਬੂਰ ਹੋਣਾ ਪਿਆ। ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਭਾਰਤੀ ਹਥਿਆਰਬੰਦ ਫ਼ੌਜਾਂ ਦੀਆਂ ਕਾਰਵਾਈਆਂ ਤਣਾਅ ਨਹੀਂ ਵਧਾਉਣਗੀਆਂ ਬਸ਼ਰਤੇ ਪਾਕਿਸਤਾਨੀ ਫੌਜ ਵੀ ਸੰਜਮ ਵਰਤੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਕਿਸਾਨਾਂ ਦੀ ਬਦਲੇਗੀ ਕਿਸਮਤ! ਸਰਕਾਰ ਨੇ ਤਿਆਰ ਕਰ 'ਤਾ ਮਾਸਟਰ ਪਲਾਨ
NEXT STORY