ਜੈਸਲਮੇਰ- ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਇਲਾਕਿਆਂ 'ਚ ਸਰਕਾਰੀ ਜ਼ਮੀਨ 'ਤੇ ਬਣੀਆਂ 6 ਗੈਰ-ਕਾਨੂੰਨੀ ਮਸਜਿਦਾਂ ਅਤੇ ਇਮਾਰਤਾਂ ਨੂੰ ਕਬਜ਼ਾ ਵਿਰੋਧੀ ਮੁਹਿੰਮ ਦੇ ਅਧੀਨ ਢਾਹ ਦਿੱਤਾ। ਇਹ ਕਾਰਵਾਈ ਵੀਰਵਾਰ ਨੂੰ ਪ੍ਰਸ਼ਾਸਨ ਦੇ 'ਆਪਰੇਸ਼ਨ ਕਲੀਨ' ਦੇ ਅਧੀਨ ਨਾਚਨਾ, ਤਨੋਟ ਅਤੇ ਸ਼ਾਹਗੜ੍ਹ ਇਲਾਕਿਆਂ 'ਚ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਹਿੰਮ ਮੀਰਪੁਰ, ਹਿੰਦੋਲੋਂ ਦੀ ਢਾਣੀ, ਅਹਿਮਦਪੁਰਾ ਅਤੇ ਧਾਨਾਨਾ ਵਰਗੇ ਪਿੰਡਾਂ 'ਚ ਚਲਾਈ ਗਈ। ਮਾਲੀਆ, ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ 'ਚ ਜੇਸੀਬੀ ਦਾ ਇਸਤੇਮਾਲ ਕਰ ਕੇ ਇਨ੍ਹਾਂ ਢਾਂਚਿਆਂ ਨੂੰ ਹਟਾ ਦਿੱਤਾ ਗਿਆ।
ਪ੍ਰਸ਼ਾਸਨ ਅਨੁਸਾਰ, ਜਿਨ੍ਹਾਂ ਨਿਰਮਾਣ ਅਤੇ ਢਾਂਚਿਆਂ ਨੂੰ ਢਾਹਿਆ ਗਿਆ, ਉਹ ਸਰਕਾਰੀ ਜ਼ਮੀਨ 'ਤੇ ਬਣਾਏ ਗਏ ਸਨ, ਜਿਸ 'ਚ ਪੋਂਗ ਬੰਨ੍ਹ ਪ੍ਰਾਜੈਕਟ ਤੋਂ ਬੇਘਰ ਪਰਿਵਾਰਾਂ ਲਈ ਰਾਖਵੀਆਂ ਜ਼ਮੀਨਾਂ ਵੀ ਸ਼ਾਮਲ ਹਨ। ਉਸ ਨੇ ਕਿਹਾ ਕਿ ਜਿਹੜੇ ਪਿੰਡਾਂ ਜਾਂ ਢਾਣੀਆਂ 'ਚ ਮੁਹਿੰਮ ਚਲਾਈ ਗਈ ਉਹ ਅੰਤਰਰਾਸ਼ਟਰੀ ਸਰਹੱਦ ਦੇ ਲਗਭਗ 50 ਕਿਲੋਮੀਟਰ ਦੇ ਦਾਇਰੇ 'ਚ ਆਉਂਦੇ ਹਨ। ਸਰਹੱਦੀ ਖੇਤਰ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ 'ਆਪਰੇਸ਼ਨ' ਦੌਰਾਨ ਪੁਲਸ ਅਤੇ ਸੁਰੱਖਿਆ ਏਜੰਸੀਆਂ ਦੀ ਭਾਰੀ ਤਾਇਨਾਤੀ ਰਹੀ। ਪ੍ਰਸ਼ਾਸਨ ਨੇ ਦੱਸਿਆ ਕਿ ਇਹ ਮੁਹਿੰਮ ਰਾਜਸਥਾਨ ਹਾਈ ਕੋਰਟ ਦੀ ਜੋਧਪੁਰ ਬੈਂਚ ਦੇ 13 ਜੁਲਾਈ ਦੇ ਆਦੇਸ਼ ਤੋਂ ਬਾਅਦ ਮੁੜ ਸ਼ੁਰੂ ਹੋਇਆ। ਅਦਾਲਤ ਨੇ ਸਰਹੱਦੀ ਖੇਤਰ 'ਚ ਧਾਰਮਿਕ ਸੰਸਥਾਵਾਂ ਨੂੰ ਜਾਰੀ ਬੇਦਖਲੀ ਅਤੇ ਕਾਰਨ ਦੱਸੋ ਨੋਟਿਸ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਸੁਰੱਖਿਆ ਸਭ ਤੋਂ ਉੱਪਰ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਲੰਬੇ ਸਮੇਂ ਤੋਂ ਪੈਂਡਿੰਗ ਮੁਹਿੰਮ ਨੂੰ ਮੁੜ ਸ਼ੁਰੂ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਆਮ ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ : ਟਾਟਾ ਲੂਣ 'ਚ ਚਾਕ ਮਿਲਾ ਕੇ ਕੀਤੀ ਜਾ ਰਹੀ ਵਿਕਰੀ
NEXT STORY