ਨਵੀਂ ਦਿੱਲੀ- ਭਾਰਤ-ਪਾਕਿਸਤਾਨ ਅੱਜ ਯਾਨੀ ਕਿ ਸੋਮਵਾਰ ਨੂੰ ਇਕ ਵਾਰ ਆਹਮੋ-ਸਾਹਮਣੇ ਹੋਣਗੇ। ਜੰਗਬੰਦੀ ਨੂੰ ਲੈ ਕੇ ਅੱਜ ਦੋਵੇਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਸ (DGMO) ਵਿਚਾਲੇ ਗੱਲਬਾਤ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਅੱਜ ਦੁਪਹਿਰ 12 ਵਜੇ ਦੋਹਾਂ ਦੇਸ਼ਾਂ ਦੇ DGMO ਫੋਨ 'ਤੇ ਗੱਲਬਾਤ ਕਰਨਗੇ। ਹੁਣ ਵੇਖਣਾ ਇਹ ਹੋਵੇਗਾ ਕਿ ਇਸ ਗੱਲਬਾਤ ਵਿਚ ਕੀ ਫ਼ੈਸਲਾ ਲਿਆ ਜਾਂਦਾ ਹੈ। ਦੱਸ ਦੇਈਏ ਕਿ 10 ਮਈ ਨੂੰ ਪਾਕਿਸਤਾਨ ਦੇ DGMO ਨੇ ਭਾਰਤ ਦੇ DGMO ਨੂੰ ਫ਼ੋਨ ਕੀਤਾ ਅਤੇ ਸ਼ਾਂਤੀ ਬਾਰੇ ਗੱਲ ਕੀਤੀ। ਇਸ ਤੋਂ ਬਾਅਦ ਹੀ ਜੰਗਬੰਦੀ ਅੱਗੇ ਵਧੀ ਅਤੇ ਬਾਅਦ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਦਾ ਐਲਾਨ ਕੀਤਾ।
ਦੱਸ ਦੇਈਏ ਕਿ ਪਹਿਲਗਾਮ ਵਿਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਵੱਧ ਗਿਆ ਸੀ। ਭਾਰਤ ਨੇ ਪਾਕਿਸਤਾਨ ਖਿਲਾਫ਼ 'ਆਪ੍ਰੇਸ਼ਨ ਸਿੰਦੂਰ' ਸ਼ੁਰੂ ਕੀਤਾ। ਜਿਸ ਤੋਂ ਬਾਅਦ ਗੁਆਂਢੀ ਦੇਸ਼ ਪਾਕਿਸਤਾਨ ਨੇ ਜਵਾਬੀ ਹਮਲੇ ਕੀਤੇ, ਜਿਸ ਨੂੰ ਭਾਰਤੀ ਫ਼ੌਜ ਨੇ ਨਾਕਾਮ ਕਰ ਦਿੱਤਾ। ਦੋਹਾਂ ਦੇਸ਼ਾਂ ਵਿਚ ਵੱਧਦੇ ਤਣਾਅ ਵਿਚਾਲੇ ਸ਼ਨੀਵਾਰ ਸ਼ਾਮ ਨੂੰ ਜੰਗਬੰਦੀ 'ਤੇ ਫ਼ੈਸਲਾ ਹੋਇਆ। ਜਿਸ ਤੋਂ ਬਾਅਦ ਹੁਣ ਹਾਲਾਤ ਆਮ ਹਨ।
ਭਾਰਤ ਅਤੇ ਪਾਕਿਸਤਾਨ ਦੇ ਜੰਗਬੰਦੀ ਦਾ ਅਸਰ ਜੰਮੂ-ਕਸ਼ਮੀਰ ਸਮੇਤ ਬਾਰਡਰ ਨਾਲ ਲੱਗਦੇ ਹੋਰ ਇਲਾਕਿਆਂ ਵਿਚ ਐਤਵਾਰ ਦੀ ਰਾਤ ਵੇਖਣ ਨੂੰ ਮਿਲਿਆ। ਭਾਰਤ-ਪਾਕਿਸਤਾਨ ਵਿਚਾਲੇ ਫ਼ੌਜੀ ਸੰਘਰਸ਼ ਅਤੇ ਜੰਗਬੰਦੀ ਦੇ ਐਲਾਨ ਮਗਰੋਂ ਐਤਵਾਰ ਰਾਤ ਗੋਲੀਬਾਰੀ ਦੀ ਕੋਈ ਘਟਨਾ ਨਹੀਂ ਹੋਈ। ਜਿਸ ਤੋਂ ਸਰਹੱਦੀ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੇ ਸੁੱਖ ਦਾ ਸਾਹ ਲਿਆ। ਭਾਰਤੀ ਫ਼ੌਜ ਨੇ ਸੋਮਵਾਰ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਅਤੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਹੋਰ ਇਲਾਕਿਆਂ ਵਿਚ ਬੀਤੀ ਰਾਤ ਕਾਫੀ ਹੱਦ ਤੱਕ ਸ਼ਾਂਤੀਪੂਰਨ ਰਹੀ। ਕਿਸੇ ਅਣਹੋਣੀ ਘਟਨਾ ਦੀ ਕੋਈ ਖ਼ਬਰ ਨਹੀਂ ਹੈ।
ਜੰਗਬੰਦੀ ਮਗਰੋਂ ISRO ਦੇ ਚੇਅਰਮੈਨ ਦਾ ਐਲਾਨ ; 'ਸਾਡੇ ਸੈਟੇਲਾਈਟ 24 ਘੰਟੇ ਦੇਸ਼ ਦੀ ਸੁਰੱਖਿਆ...'
NEXT STORY