ਨੈਸ਼ਨਲ ਡੈਸਕ- 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਹੁਣ ਭਾਰਤ ਵਲੋਂ ਪਾਕਿਸਤਾਨ 'ਤੇ ਇਕ ਹੋਰ ਹਮਲਾ ਕਰ ਦਿੱਤਾ ਗਿਆ ਹੈ। ਭਾਰਤ ਨੇ ਬਗਲਿਹਾਰ, ਸਲਾਲ ਡੈਮ ਦੇ ਗੇਟ ਖੋਲ੍ਹ ਦਿੱਤੇ ਹਨ। ਪਾਕਿਸਤਾਨ ਨੂੰ ਪਾਣੀ ਛੱਡਣ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਚਿਨਾਬ ਨਦੀ 'ਤੇ ਬਣੇ ਬਗਲਿਹਾਰ ਤੇ ਸਲਾਲ ਡੈਮ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਸਨ ਪਰ ਹੁਣ ਭਾਰਤ ਨੇ ਦੋਵਾਂ ਡੈਮਾਂ ਦੇ ਸਾਰੇ ਗੇਟ ਇਕੱਠੇ ਖੋਲ੍ਹ ਦਿੱਤੇ ਹਨ। ਜਿਸ ਨਾਲ ਨਦੀ 'ਚ ਵੱਧ ਪਾਣੀ ਜਾਣ ਨਾਲ ਪਾਕਿਸਤਾਨ 'ਚ ਹੜ੍ਹ ਵਰਗੇ ਹਾਲਾਤ ਬਣ ਸਕਦੇ ਹਨ।
ਇਹ ਵੀ ਪੜ੍ਹੋ : ਭਾਰਤੀ ਸ਼ਹਿਰਾਂ 'ਤੇ ਹਮਲੇ ਦੀ ਕੋਸ਼ਿਸ਼ ਨਾਕਾਮ ; ਪਾਕਿ ਦਾ ਏਅਰ ਡਿਫੈਂਸ ਸਿਸਟਮ ਤਬਾਹ
ਦੱਸ ਦੇਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਬਦਲੇ ਵਿਚ ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ 9 ਅੱਤਵਾਦੀ ਕੈਂਪਾਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਨ੍ਹਾਂ 'ਚ ਜੈਸ਼-ਏ-ਮੁਹੰਮਦ ਦਾ ਗੜ੍ਹ ਬਹਾਵਲਪੁਰ ਅਤੇ ਲਸ਼ਕਰ-ਏ-ਤੋਇਬਾ ਦਾ ਅੱਡਾ ਮੁਰੀਦਕੇ ਸ਼ਾਮਲ ਹੈ। ਇਹ ਫੌਜੀ ਹਮਲੇ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ 26 ਨਾਗਰਿਕਾਂ ਦੀ ਹੱਤਿਆ ਤੋਂ ਦੋ ਹਫ਼ਤੇ ਬਾਅਦ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਕੀਤੇ ਗਏ ਸਨ। ਇਸ ਤੋਂ ਪਹਿਲਾਂ ਸਰਕਾਰ ਨੇ ਪਹਿਲਗਾਮ ਹਮਲੇ ਬਾਰੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਜਾਣਕਾਰੀ ਦੇਣ ਲਈ 24 ਅਪ੍ਰੈਲ ਨੂੰ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖ਼ਬਰੀ, ਵਿਦੇਸ਼ਾਂ 'ਚ ਕੰਮ ਕਰਨ ਦਾ ਮੌਕਾ, ਮਿਲੇਗੀ ਇੰਨੀ ਤਨਖਾਹ
NEXT STORY