ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨੇ ਭਾਰਤ-ਪਾਕਿਸਤਾਨ 'ਚ ਜਾਰੀ ਫ਼ੌਜੀ ਸੰਘਰਸ਼ ਦਰਮਿਆਨ ਦੇਸ਼ ਦੇ ਹਸਪਤਾਲਾਂ ਦੇ ਸਿਹਤ ਪ੍ਰਬੰਧ ਦੀ ਸ਼ੁੱਕਰਵਾਰ ਨੂੰ ਸਮੀਖਿਆ ਕੀਤੀ। ਬੈਠਕ ਦੌਰਾਨ ਸਿਹਤ ਮੰਤਰਾਲਾ ਦੇ ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਿਹਤ ਵਿਵਸਥਾ ਨਾਲ ਸਬੰਧਤ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕੰਟਰੋਲ ਕੇਂਦਰ ਤੋਂ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ।
ਸੂਤਰਾਂ ਨੇ ਕਿਹਾ ਕਿ ਨੱਢਾ ਅਤੇ ਉਨ੍ਹਾਂ ਦੀ ਟੀਮ ਨੇ ਦੇਸ਼ ਭਰ ਦੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੀ ਤਿਆਰੀ ਦਾ ਮੁਲਾਂਕਣ ਕੀਤਾ। ਆਪ੍ਰੇਸ਼ਨ ਸਿੰਦੂਰ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਵੱਖ-ਵੱਖ ਮੰਤਰਾਲਿਆਂ ਦੇ ਸਕੱਤਰਾਂ ਨਾਲ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਅਤੇ ਰਾਸ਼ਟਰੀ ਸੁਰੱਖਿਆ ਅਤੇ ਪਰਿਚਾਲਨ ਤਿਆਰੀਆਂ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਲਗਾਤਾਰ ਚੌਕਸੀ ਬਣਾ ਕੇ ਰੱਖਣ ਦੀ ਅਪੀਲ ਕੀਤੀ।
ਦੱਸ ਦੇਈਏ ਕਿ ਪਹਿਲਗਾਮ ਵਿਚ 22 ਅਪ੍ਰੈਲ ਦੇ ਹਮਲੇ ਦੇ ਜਵਾਬ ਵਿਚ ਭਾਰਤੀ ਹਥਿਆਰਬੰਦ ਬਲਾਂ ਵਲੋਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿਚ ਅੱਤਵਾਦੀਆਂ ਦੇ 9 ਟਿਕਾਣਿਆਂ ਨੂੰ ਨਸ਼ਟ ਕਰਨ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ।
ਦੋ ਬੱਚਿਆਂ ਦੇ ਪਿਓ ਨੂੰ ਪਿਆਰ ਕਰਨਾ ਪਿਆ ਮਹਿੰਗਾ, ਕੁੜੀ ਦੇ ਘਰਦਿਆਂ ਨੇ ਘਰ ਬੁਲਾ ਕੇ ਵੱਢ 'ਤਾ
NEXT STORY