ਨਵੀਂ ਦਿੱਲੀ- ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧਾਂ 'ਚ ਤਣਾਅ ਵੱਧ ਗਿਆ ਹੈ। ਇਸ ਹਮਲੇ ਵਿਚ 26 ਸੈਲਾਨੀਆਂ ਦੀ ਜਾਨ ਚੱਲੀ ਗਈ। ਹਮਲੇ ਮਗਰੋਂ ਭਾਰਤ ਸਰਕਾਰ ਨੇ ਜਿੱਥੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਹੈ, ਉੱਥੇ ਹੀ ਭਾਰਤ ਹੁਣ ਪਾਕਿਸਤਾਨ ਨੂੰ ਇਕ ਹੋਰ ਝਟਕਾ ਦੇਣ ਦੀ ਤਿਆਰੀ ਵਿਚ ਹੈ। ਭਾਰਤ, ਪਾਕਿਸਤਾਨ ਨਾਲ ਪੋਸਟਲ ਸਰਵਿਸ ਨੂੰ ਬੰਦ ਕੀਤਾ ਜਾ ਸਕਦਾ ਹੈ। ਯਾਨੀ ਕਿ ਭਾਰਤ ਜਲਦ ਹੀ ਪਾਕਿਸਤਾਨ ਲਈ ਆਪਣੀਆਂ ਡਾਕ ਸੇਵਾਵਾਂ ਨੂੰ ਬੰਦ ਕਰ ਸਕਦਾ ਹੈ। ਇਸ ਬਾਰੇ ਜਲਦੀ ਹੀ ਕੋਈ ਐਲਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ- 'ਜੰਗ' ਦੀ ਸੰਭਾਵਨਾ ਦਰਮਿਆਨ ਭਾਰਤ ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਦਿੱਤੀ ਵੱਡੀ ਰਾਹਤ
ਹਾਲਾਂਕਿ ਅਧਿਕਾਰਤ ਰੂਪ ਨਾਲ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧਾਂ ਵਿਚ ਤਣਾਅ ਕਾਰਨ ਇਹ ਕਦਮ ਚੁੱਕਿਆ ਜਾ ਸਕਦਾ ਹੈ। ਇਹ ਕਦਮ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਪਾਰ ਅਤੇ ਡਾਕ ਸੇਵਾਵਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਦੱਸ ਦੇਈਏ ਕਿ ਭਾਰਤ, ਪਾਕਿਸਤਾਨ ਨੂੰ ਸਭ ਤੋਂ ਵੱਧ ਦਵਾਈਆਂ ਦਾ ਨਿਰਯਾਤ ਕਰਦਾ ਹੈ। ਜਦਕਿ ਪਾਕਿਸਤਾਨ ਤੋਂ ਭਾਰਤ ਵਿਚ ਅੰਜੀਰ ਅਤੇ ਕੁਝ ਹੋਰ ਡਰਾਈ ਫਰੂਡਜ਼ ਆਉਂਦੇ ਹਨ।
ਇਹ ਵੀ ਪੜ੍ਹੋ- ਪੰਜਾਬ ਤੇ ਹਰਿਆਣਾ ਵਿਚਾਲੇ ਛਿੜੇ 'ਪਾਣੀ' ਦੇ ਵਿਵਾਦ ਦਰਮਿਆਨ BBMB ਨੇ ਲਿਆ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣ ਕਮਿਸ਼ਨ ਨੇ ਚੁੱਕਿਆ ਵੱਡਾ ਕਦਮ ! ਕਰਨ ਜਾ ਰਿਹਾ ਅਹਿਮ ਬਦਲਾਅ
NEXT STORY