ਨੈਸ਼ਨਲ ਡੈਸਕ- ਭਾਰਤ-ਪਾਕਿਸਤਾਨ ਵਿਚਾਲੇ ਵੱਧਦਾ ਤਣਾਅ ਹੁਣ ਜੰਗ ਵੱਲ ਵੱਧਦਾ ਨਜ਼ਰ ਆ ਰਿਹਾ ਹੈ। ਪਾਕਿਸਤਾਨ, ਭਾਰਤ 'ਤੇ ਲਗਾਤਾਰ ਹਮਲੇ ਕਰ ਰਿਹਾ ਹੈ। ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲਾਂ ਜ਼ਰੀਏ ਭਾਰਤ ' 36 ਤੋਂ ਵੱਧ ਥਾਵਾਂ ਨਿਸ਼ਾਨਾ ਬਣਾਇਆ ਹੈ ਅਤੇ ਹਮਲੇ ਕੀਤੇ ਗਏ। ਫ਼ੌਜ ਵਲੋਂ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਗਿਆ। ਇਸ ਦਰਮਿਆਨ ਭਾਰਤ ਨੇ ਫੈਸਲਾ ਕੀਤਾ ਹੈ ਕਿ ਭਵਿੱਖ ਵਿਚ ਹੋਣ ਵਾਲੀ ਕਿਸੇ ਵੀ ਅੱਤਵਾਦੀ ਕਾਰਵਾਈ ਨੂੰ ਭਾਰਤ ਵਿਰੁੱਧ ਜੰਗ ਮੰਨਿਆ ਜਾਵੇਗਾ ਅਤੇ ਉਸ ਅਨੁਸਾਰ ਜਵਾਬ ਦਿੱਤਾ ਜਾਵੇਗਾ। ਇਹ ਜਾਣਕਾਰੀ ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ- ਬਾਰਡਰ 'ਤੇ ਮੂੰਹ ਦੀ ਖਾਣ ਮਗਰੋਂ ਹੁਣ ਭਾਰਤ ਖ਼ਿਲਾਫ਼ ਜ਼ਹਿਰ ਉਗਲਣ ਲੱਗਾ ਪਾਕਿਸਤਾਨ
ਦੱਸ ਦੇਈਏ ਕਿ ਪਹਿਲਗਾਮ ਹਮਲੇ ਵਿਚ ਪਾਕਿਸਤਾਨੀ ਅੱਤਵਾਦੀਆਂ ਵਲੋਂ 26 ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਹਮਲੇ ਮਗਰੋਂ ਭਾਰਤ ਨੇ ਜਵਾਬੀ ਕਾਰਵਾਈ ਕੀਤੀ ਅਤੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ 9 ਅੱਤਵਾਦੀ ਟਿਕਾਣਿਆਂ 'ਤੇ ਸਟੀਕ ਏਅਰ ਸਟਰਾਈਕ ਕੀਤੀ ਅਤੇ ਇਨ੍ਹਾਂ ਅੱਤਵਾਦੀ ਟਿਕਾਣਿਆਂ ਨੂੰ ਢਹਿ-ਢੇਰੀ ਕਰ ਦਿੱਤਾ ਗਿਆ। ਭਾਰਤ ਵਲੋਂ ਇਸ ਨੂੰ 'ਆਪ੍ਰੇਸ਼ਨ ਸਿੰਦੂਰ' ਦਾ ਨਾਂ ਦਿੱਤਾ ਗਿਆ। ਜਿਸ ਤੋਂ ਬਾਅਦ ਪਾਕਿਸਤਾਨ ਪੂਰੀ ਤਰ੍ਹਾਂ ਬੌਖਲਾ ਗਿਆ। ਪਾਕਿਸਤਾਨ ਵਲੋਂ ਭਾਰਤ 'ਚ ਲਗਾਤਾਰ ਡਰੋਨ ਅਤੇ ਮਿਜ਼ਾਈਲ ਹਮਲੇ ਕੀਤੇ ਜਾ ਰਹੇ ਹਨ। ਭਾਰਤ ਵਲੋਂ ਵੀ ਪਾਕਸਿਤਾਨ ਦੇ ਹਮਲਿਆਂ ਦਾ ਜਵਾਬ ਦਿੱਤਾ ਜਾ ਰਿਹਾ ਹੈ। ਪਾਕਿਸਤਾਨ ਵਲੋਂ ਇਕ ਤੋਂ ਬਾਅਦ ਇਕ ਹਮਲਿਆਂ ਮਗਰੋਂ ਭਾਰਤ ਨੇ ਫ਼ੈਸਲਾ ਲਿਆ ਹੈ ਕਿ ਹੁਣ ਕਿਸੇ ਵੀ ਤਰ੍ਹਾਂ ਦੀ ਅੱਤਵਾਦੀ ਕਾਰਵਾਈ ਨੂੰ ਜੰਗਾ ਦਾ ਐਲਾਨ ਮੰਨਿਆ ਜਾਵੇਗਾ।
ਇਹ ਵੀ ਪੜ੍ਹੋ- 'S-400 ਡਿਫੈਂਸ ਸਿਸਟਮ ਪੂਰੀ ਤਰ੍ਹਾਂ ਸੁਰੱਖਿਅਤ, ਪਾਕਿ ਦਾ ਦਾਅਵਾ ਬਿਲਕੁਲ ਝੂਠਾ': ਕਰਨਲ ਸੋਫੀਆ
ਹੱਜ ਲਈ ਉਡਾਣਾਂ ਰੱਦ, ਇੰਨੇ ਦਿਨਾਂ ਲਈ ਮਿਲੇ Orders
NEXT STORY