ਅੰਬਾਲਾ- ਹਰਿਆਣਾ ਦੇ ਅੰਬਾਲਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਵੱਧਦੇ ਤਣਾਅ ਨੂੰ ਵੇਖਦੇ ਹੋਏ ਰਾਤ ਦੇ ਸਮੇਂ ਬਲੈਕ ਆਊਟ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ। ਅੰਬਾਲਾ ਇਕ ਪ੍ਰਮੁੱਖ ਏਅਰ ਫੋਰਸ ਬੇਸ ਹੈ। ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਵੱਲੋਂ ਜਾਰੀ ਹੁਕਮ 'ਚ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਜਨਤਕ ਸੁਰੱਖਿਆ ਅਤੇ ਰਣਨੀਤਕ ਹਿੱਤਾਂ ਦੀ ਰੱਖਿਆ ਲਈ ਰਾਤ ਦੇ ਸਮੇਂ ਬਲੈਕ ਆਊਟ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।
ਹੁਕਮ ਵਿਚ ਕਿਹਾ ਗਿਆ ਹੈ ਕਿ ਅੰਬਾਲਾ ਜ਼ਿਲ੍ਹੇ ਵਿਚ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਬਾਹਰੀ ਲਾਈਟਾਂ, ਬਿਲ ਬੋਰਡਾਂ, ਸਟਰੀਟ ਲਾਈਟਾਂ ਆਦਿ ਲਈ ਵਰਤੇ ਜਾਣ ਵਾਲੇ ਇਨਵਰਟਰ, ਜਨਰੇਟਰਾਂ ਅਤੇ ਕਿਸੇ ਵੀ ਹੋਰ 'ਪਾਵਰ ਬੈਕਅੱਪ' ਦੀ ਵਰਤੋਂ 'ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ।
ਹਾਲਾਂਕਿ ਇਨ੍ਹਾਂ ਦੀ ਵਰਤੋਂ 'ਅੰਦਰੂਨੀ' ਤੌਰ 'ਤੇ ਕੀਤੀ ਜਾ ਸਕਦੀ ਹੈ। ਬਸ਼ਰਤੇ ਸਾਰੇ ਦਰਵਾਜ਼ੇ ਅਤੇ ਖਿੜਕੀਆਂ ਪੂਰੀ ਤਰ੍ਹਾਂ ਮੋਟੇ ਪਰਦਿਆਂ ਨਾਲ ਢੱਕੀਆਂ ਹੋਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਰੌਸ਼ਨੀ ਨਾ ਨਿਕਲੇ। ਹੁਕਮ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ 'ਤੇ ਭਾਰਤੀ ਦੰਡ ਸੰਹਿਤਾ (BNSS) ਦੀ ਧਾਰਾ 223 ਦੇ ਤਹਿਤ ਕਾਨੂੰਨ ਅਨੁਸਾਰ ਮੁਕੱਦਮਾ ਚਲਾਇਆ ਜਾਵੇਗਾ ਅਤੇ ਸਜ਼ਾ ਦਿੱਤੀ ਜਾਵੇਗੀ।
8000 ਸਾਲ ਪੁਰਾਣਾ 'ਸਿੰਦੂਰ' ਹੁਣ ਅੱਤਵਾਦ ਲਈ ਬਣਿਆ ਕਾਲ, ਇਸ ਸੂਬੇ ਨਾਲ ਹੈ ਖਾਸ ਸਬੰਧ
NEXT STORY