ਨਵੀਂ ਦਿੱਲੀ- ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਨੇ ਇਕ ਹੋਰ ਵੱਡਾ ਐਕਸ਼ਨ ਲਿਆ ਹੈ। ਭਾਰਤੀ ਵਣਜ ਮੰਤਰਾਲਾ ਨੇ ਪਾਕਿਸਤਾਨ ਤੋਂ ਸਾਰੀਆਂ ਵਸਤੂਆਂ ਦੇ ਸਿੱਧੇ ਅਤੇ ਅਸਿੱਧੇ ਆਯਾਤ 'ਤੇ ਤੁਰੰਤ ਪ੍ਰਭਾਵ ਤੋਂ ਪਾਬੰਦੀ ਲਗਾ ਦਿੱਤੀ ਹੈ। 2 ਮਈ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ 'ਚ ਕਿਹਾ ਗਿਆ ਕਿ ਵਿਦੇਸ਼ ਵਪਾਰ ਨੀਤੀ (ਐੱਫਟੀਪੀ) 2023 'ਚ ਇਸ ਸੰਬੰਧ 'ਚ ਇਕ ਪ੍ਰਬੰਧ ਜੋੜਿਆ ਗਿਆ ਹੈ। ਨਾਲ ਹੀ ਕਿਹਾ ਗਿਆ ਹੈ ਕਿ ਅਗਲੇ ਆਦੇਸ਼ ਤੱਕ ਤੁਰੰਤ ਪ੍ਰਭਾਵ ਤੋਂ ਪਾਕਿਸਤਾਨ ਤੋਂ ਆਉਣ ਵਾਲੇ ਜਾਂ ਨਿਰਯਾਤ ਕੀਤੇ ਜਾਣ ਵਾਲੇ ਸਾਰੇ ਸਾਮਾਨਾਂ ਦੇ ਸਿੱਧੇ ਜਾਂ ਅਸਿੱਧੇ ਆਯਾਤ-ਨਿਰਯਾਤ 'ਤੇ ਪਾਬੰਦੀ ਲਗਾਈ ਜਾਂਦੀ ਹੈ। ਉੱਥੇ ਹੀ ਜੇਕਰ ਇਸ ਬੈਨ ਤੋਂ ਕਿਸੇ ਨੂੰ ਛੋਟ ਚਾਹੀਦੀ ਹੈ ਤਾਂ ਉਸ ਨੂੰ ਸਰਕਾਰ ਤੋਂ ਮਨਜ਼ੂਰੀ ਲੈਣੀ ਪਵੇਗੀ।
ਇਹ ਵੀ ਪੜ੍ਹੋ : ਇਕ ਵਾਰ ਫ਼ਿਰ ਕੁਦਰਤ ਨੇ ਮਾਰੀ ਡੂੰਘੀ ਮਾਰ ; ਬੱਦਲ ਫਟਣ ਮਗਰੋਂ ਖ਼ਿਸਕ ਗਈ ਜ਼ਮੀਨ
ਦੱਸਣਯੋਗ ਹੈ ਕਿ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਚ 26 ਲੋਕ ਮਾਰੇ ਗਏ ਸਨ। ਮ੍ਰਿਤਕਾਂ 'ਚ ਜ਼ਿਆਦਾਤਰ ਸੈਲਾਨੀ ਸਨ। ਇਸ ਹਮਲੇ ਦੇ ਬਾਅਦ ਤੋਂ ਜੰਮੂ ਕਸ਼ਮੀਰ 'ਚ ਕੰਟਰੋਲ ਰੇਖਾ 'ਤੇ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਵਿਚਾਲੇ ਝੜਪ ਜਾਰੀ ਹੈ। ਘਾਟੀ ਦੇ ਵੱਖ-ਵੱਖ ਸੈਕਟਰਾਂ 'ਚ ਪਾਕਿਸਤਾਨ ਵਲੋਂ ਲਗਾਤਾਰ 9 ਦਿਨਾਂ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਦਾ ਭਾਰਤੀ ਫ਼ੌਜ ਵਲੋਂ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PoK 'ਚ ਵਧੀ ਟੈਂਸ਼ਨ ! 1,000 ਤੋਂ ਵੱਧ ਮਦਰੱਸੇ ਕੀਤੇ ਗਏ ਬੰਦ, ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਐਮਰਜੈਂਸੀ ਟ੍ਰੇਨਿੰਗ
NEXT STORY