ਨਵੀਂ ਦਿੱਲੀ— ਭਾਰਤੀ ਡਾਕ ਮਹਿਕਮੇ 'ਚ ਨੌਕਰੀ ਕਰਨ ਦੇ ਚਾਹਵਾਨ ਉਮੀਦਵਾਰਾਂ ਲਈ ਖੁਸ਼ਖ਼ਬਰੀ ਹੈ। ਭਾਰਤੀ ਡਾਕ ਦੇ ਝਾਰਖੰਡ ਅਤੇ ਪੰਜਾਬ ਪੋਸਟਲ ਡਾਕ ਸਰਕਲ ਮਹਿਕਮੇ ਨੇ ਗ੍ਰਾਮੀਣ ਡਾਕ ਸੇਵਕ ਦੇ ਖਾਲੀ ਅਹੁਦਿਆਂ 'ਤੇ ਭਰਤੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਦੀ ਪ੍ਰਕਿਰਿਆ 12 ਨਵੰਬਰ ਤੋਂ ਸ਼ੁਰੂ ਹੋ ਗਈ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਤਾਰੀਖ਼ 11 ਦਸੰਬਰ 2020 ਹੈ।
ਕੁੱਲ ਅਹੁਦੇ— 1634
ਝਾਰਖੰਡ ਸੂਬੇ ਲਈ-1118 ਅਹੁਦੇ
ਪੰਜਾਬ ਸੂਬੇ ਲਈ- 516 ਅਹੁਦੇ
ਉਮਰ ਹੱਦ—
ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਉਮੀਦਵਾਰ ਦੀ ਉਮਰ ਹੱਦ 18 ਤੋਂ 40 ਸਾਲ ਤੈਅ ਕੀਤੀ ਗਈ ਹੈ।
ਜ਼ਰੂਰੀ ਯੋਗਤਾ—
ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਉਮੀਦਵਾਰਾਂ ਦਾ 10ਵੀਂ ਪਾਸ ਹੋਣਾ ਜ਼ਰੂਰੀ ਹੈ।
ਇੰਝ ਕਰੋ ਅਪਲਾਈ—
ਰਜਿਸਟ੍ਰੇਸ਼ਨ ਜਾਂ ਭਰਤੀ ਪ੍ਰਕਿਰਿਆ ਦੇ ਸਬੰਧ 'ਚ ਕਿਸੇ ਵੀ ਜਾਣਕਾਰੀ ਲਈ ਉਮੀਦਵਾਰਾਂ ਨੂੰ ਅਧਿਕਾਰਤ ਨੋਟੀਫ਼ਿਕੇਸ਼ਨ ਚੈਕ ਕਰਨੀ ਹੋਵੇਗੀ। ਕੋਈ ਵੀ ਸਮੱਸਿਆ ਆਉਣ 'ਤੇ ਉਮੀਦਵਾਰ ਅਧਿਕਾਰਤ ਵੈੱਬਸਾਈਟ https://appost.in 'ਤੇ ਦਿੱਤੇ ਹੈਲਪਲਾਈਨ ਨੰਬਰ 'ਤੇ ਕਾਲ ਕਰਸਕਦੇ ਹਨ ਜਾਂ ਈ-ਮੇਲ ਕਰ ਸਕਦੇ ਹਨ।
ਅਪਲਾਈ ਕਰਨ ਲਈ ਉਮੀਦਵਾਰਾਂ ਨੂੰ ਸਭ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਨਾ ਹੋਵੇਗਾ। ਰਜਿਸਟ੍ਰੇਸ਼ਨ ਕਰਨ ਤੋਂ ਬਾਅਦ ਯੂਨਿਕ ਰਜਿਸਟ੍ਰੇਸ਼ਨ ਨੰਬਰ ਜਨਰੇਟ ਹੋਵੇਗਾ, ਜਿਸ ਨੂੰ ਅੱਗੇ ਦੀ ਅਪਲਾਈ ਪ੍ਰਕਿਰਿਆ ਲਈ ਇਸਤੇਮਾਲ ਕਰਨਾ ਹੋਵੇਗਾ। ਦੂਜੇ ਸਟੈਪ ਵਿਚ ਉਮੀਦਵਾਰਾਂ ਨੂੰ ਅਰਜ਼ੀ ਫ਼ੀਸ ਜਮ੍ਹਾਂ ਕਰਨੀ ਹੋਵੇਗੀ। ਆਪਣੀ ਕੈਟੇਗਰੀ ਮੁਤਾਬਕ ਉਮੀਦਵਾਰ ਫ਼ੀਸ ਜਮ੍ਹਾਂ ਕਰਨਗੇ ਅਤੇ ਅਗਲੇ ਸਟੈਪ 'ਤੇ ਜਾਣਗੇ।
ਸ਼੍ਰੀਨਗਰ 'ਚ ਸ਼ਹੀਦ ਹੋਏ ਰਾਕੇਸ਼ ਡੋਭਾਲ ਨੂੰ ਨਿੱਘੀ ਸ਼ਰਧਾਂਜਲੀ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
NEXT STORY