ਨਵੀਂ ਦਿੱਲੀ- ਬੈਂਕ 'ਚ ਨੌਕਰੀ ਕਰਨ ਦੇ ਇੱਛੁਕ ਉਮੀਦਵਾਰਾਂ ਲਈ ਚੰਗੀ ਖ਼ਬਰ ਹੈ। ਇੰਡੀਆ ਪੋਸਟ ਪੇਮੈਂਟ ਬੈਂਕ (IPPB) 'ਚ ਅਸਾਮੀ ਨਿਕਲੀ ਹੈ। IPPB ਨੇ ਆਈ. ਟੀ. ਮੈਨੇਜਰ ਸਪੈਸ਼ਲਿਸਟ ਅਫ਼ਸਰ ਭਰਤੀ ਦਾ ਸ਼ਾਰਟ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਇਸ ਭਰਤੀ ਲਈ ਬੈਂਕ ਦੀ ਅਧਿਕਾਰਤ ਵੈੱਬਸਾਈਟ www.ippbonline.com 'ਤੇ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਰਹੀ ਹੈ। ਯੋਗ ਉਮੀਦਵਾਰ ਆਖ਼ਰੀ ਤਾਰੀਖ਼ 10 ਜਨਵਰੀ 2025 ਤੱਕ ਅਪਲਾਈ ਕਰ ਸਕਦੇ ਹਨ।
ਉਮਰ ਹੱਦ
ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਘੱਟ ਤੋਂ ਘੱਟ ਉਮਰ 18 ਸਾਲ ਹੋਣੀ ਚਾਹੀਦੀ ਹੈ।
ਯੋਗਤਾ
ਵੱਧ ਤੋਂ ਵੱਧ ਉਮਰ, ਸਿੱਖਿਅਕ ਯੋਗਤਾ, ਤਨਖ਼ਾਹ ਸਮੇਤ ਹੋਰ ਭਰਤੀ ਡਿਟੇਲ ਦੀ ਵਿਸਥਾਰਪੂਰਵਕ ਜਾਣਕਾਰੀ ਲਈ ਜਲਦੀ ਹੀ ਲਾਗੂ ਕੀਤਾ ਜਾਵੇਗਾ।
ਅਰਜ਼ੀ ਫ਼ੀਸ
IPPB ਦੀ ਇਸ ਖਾਲੀ ਥਾਂ ਲਈ ਅਰਜ਼ੀ ਦਿੰਦੇ ਸਮੇਂ ਜਨਰਲ/ਓ. ਬੀ. ਸੀ/ਈ. ਡਬਲਯੂ. ਐਸ ਸ਼੍ਰੇਣੀ ਦੇ ਉਮੀਦਵਾਰਾਂ ਨੂੰ 700 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਇਹੀ ਫੀਸ SC/ST/PH ਸ਼੍ਰੇਣੀ ਦੇ ਉਮੀਦਵਾਰਾਂ ਲਈ ਵੀ ਲਾਗੂ ਹੁੰਦੀ ਹੈ। ਉਮੀਦਵਾਰ ਨੈੱਟ ਬੈਂਕਿੰਗ, ਕ੍ਰੈਡਿਟ ਕਾਰਡ, ਮੋਬਾਈਲ ਵਾਲਿਟ, ਡੈਬਿਟ ਕਾਰਡ ਆਦਿ ਰਾਹੀਂ ਅਰਜ਼ੀ ਫੀਸ ਦਾ ਭੁਗਤਾਨ ਕਰ ਸਕਦੇ ਹਨ।
ਇੰਝ ਹੋਵੇਗੀ ਚੋਣ
ਇਨ੍ਹਾਂ ਅਹੁਦਿਆਂ 'ਤੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ ਰਾਹੀਂ ਕੀਤੀ ਜਾਵੇਗੀ। ਇਸ ਭਰਤੀ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਲਈ ਉਮੀਦਵਾਰ IPPB ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਗ੍ਰਹਿ ਮੰਤਰੀ ਨੇ ਬਾਬਾ ਸਾਹਿਬ ਦਾ ਅਪਮਾਨ ਕੀਤਾ, ਅਸਤੀਫ਼ਾ ਦੇਣ: ਖੜਗੇ
NEXT STORY