ਨਵੀਂ ਦਿੱਲੀ- ਡਾਕ ਵਿਭਾਗ 'ਚ ਨੌਕਰੀ ਦਾ ਸੁਫ਼ਨਾ ਵੇਖ ਰਹੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਡਾਕ ਵਿਭਾਗ ਨੇ ਗ੍ਰਾਮੀਣ ਡਾਕ ਸੇਵਕ (GDS) ਸ਼ੈਡਿਊਲ-1 ਜਨਵਰੀ 2025 ਦਾ ਭਰਤੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਭਰਤੀ ਲਈ ਫਾਰਮ ਭਰਨ ਦੀ ਪ੍ਰਕਿਰਿਆ 10 ਫਰਵਰੀ ਤੋਂ ਸ਼ੁਰੂ ਹੋ ਚੁੱਕੀ ਹੈ। ਇੱਛੁਕ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਪਲਾਈ ਕਰਨ ਦੀ ਆਖ਼ਰੀ ਤਾਰੀਖ਼ 3 ਮਾਰਚ 2025 ਹੈ।
ਭਰਤੀ ਡਿਟੇਲ
ਡਾਕ ਵਿਭਾਗ ਦੀ ਇਹ ਭਰਤੀ ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ, ਛੱਤੀਸਗੜ੍ਹ, ਦਿੱਲੀ, ਰਾਜਸਥਾਨ, ਹਰਿਆਣਾ, ਝਾਰਖੰਡ, ਮੱਧ ਪ੍ਰਦੇਸ਼ ਸਮੇਤ ਹੋਰ ਸਾਰੇ ਸੂਬਿਆਂ ਲਈ ਹੈ।
ਯੋਗਤਾ
ਇਸ ਭਰਤੀ ਲਈ ਉਮੀਦਵਾਰਾਂ ਦਾ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 10ਵੀਂ ਪਾਸ ਹੋਣਾ ਚਾਹੀਦਾ ਹੈ। ਨਾਲ ਹੀ ਉਮੀਦਵਾਰ ਜਿਸ ਸੂਬੇ ਤੋਂ ਅਪਲਾਈ ਕਰ ਰਹੇ ਹਨ, ਉਸ ਦੀ ਸਥਾਨਕ ਭਾਸ਼ਾ ਦਾ ਉਨ੍ਹਾਂ ਨੂੰ ਤਜ਼ਰਬਾ ਹੋਣਾ ਚਾਹੀਦਾ ਹੈ।
ਉਮਰ ਹੱਦ
ਡਾਕ ਵਿਭਾਗ ਦੀ ਇਸ ਭਰਤੀ 'ਚ ਫਾਰਮ ਭਰਨ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ ਉਮਰ 40 ਸਾਲ ਤੈਅ ਕੀਤੀ ਗਈ ਹੈ। ਬਿਨੈਕਾਰਾਂ ਦੀ ਉਮਰ ਦੀ ਗਣਨਾ 3 ਮਾਰਚ 2025 ਦੇ ਆਧਾਰ 'ਤੇ ਕੀਤੀ ਜਾਵੇਗੀ। ਜਦੋਂ ਕਿ ਰਾਖਵੀਆਂ ਸ਼੍ਰੇਣੀਆਂ ਨੂੰ ਉਪਰਲੀ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ
ਗ੍ਰਾਮੀਣ ਡਾਕ ਸੇਵਕ ਬਣਨ ਲਈ ਉਮੀਦਵਾਰਾਂ ਨੂੰ ਕਿਸੇ ਲਿਖਤੀ ਪ੍ਰੀਖਿਆ ਲਈ ਨਹੀਂ ਬੈਠਣਾ ਪਵੇਗਾ। ਉਮੀਦਵਾਰਾਂ ਦੀ ਚੋਣ ਉਨ੍ਹਾਂ ਦੇ 10ਵੀਂ ਦੇ ਅੰਕਾਂ ਦੇ ਆਧਾਰ 'ਤੇ ਤਿਆਰ ਕੀਤੀ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਦੋ ਮਹੀਨਿਆਂ ਲਈ ਡਰੋਨ 'ਤੇ ਲੱਗੀ ਪਾਬੰਦੀ
NEXT STORY