ਨਵੀਂ ਦਿੱਲੀ (ਭਾਸ਼ਾ)— ਭਾਰਤ ’ਚ ਕੋਰੋਨਾ ਵਾਇਰਸ ਦਾ ਕਹਿਰ ਹੁਣ ਥੰਮ੍ਹਦਾ ਜਾ ਰਿਹਾ ਹੈ। ਰੋਜ਼ਾਨਾ ਆਉਣ ਵਾਲੇ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਮੱਠੀ ਪੈਣ ਅਤੇ ਇਸ ਮਹਾਮਾਰੀ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ’ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਇਕ ਦਿਨ ਵਿਚ ਕੋਵਿਡ-19 ਦੇ 1,14,460 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ 60 ਦਿਨਾਂ ’ਚ ਸਭ ਤੋਂ ਘੱਟ ਗਿਣਤੀ ਹੈ। ਉੱਥੇ ਹੀ ਇਸ ਮਹਾਮਾਰੀ ਨਾਲ 2,677 ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਐਤਵਾਰ ਨੂੰ ਜਾਰੀ ਆਪਣੇ ਅੰਕੜਿਆਂ ਵਿਚ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਵਾਇਰਸ ਦੇ ਨਵੇਂ ਮਾਮਲਿਆਂ ਨਾਲ ਦੇਸ਼ ’ਚ ਮਹਾਮਾਰੀ ਦੇ ਮਾਮਲਿਆਂ ਦੀ ਕੁੱਲ ਗਿਣਤੀ ਵੱਧ ਕੇ 2,88,09,339 ਹੋ ਗਈ ਹੈ। ਉੱਥੇ ਹੀ ਵਾਇਰਸ ਨਾਲ 2,677 ਹੋਰ ਲੋਕਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦੀ ਗਿਣਤੀ 3,46,759 ਹੋ ਗਈ ਹੈ। ਕਰੀਬ 42 ਦਿਨਾਂ ਵਿਚ ਮਿ੍ਰਤਕਾਂ ਦੀ ਇਹ ਸਭ ਤੋਂ ਘੱਟ ਗਿਣਤੀ ਹੈ।
ਇਹ ਵੀ ਪੜ੍ਹੋ : ਭਾਰਤ ’ਚ ਘੱਟ ਹੁੰਦੀ ਕੋਰੋਨਾ ਦੀ ਰਫ਼ਤਾਰ, ਇਕ ਦਿਨ ’ਚ ਆਏ 1.20 ਲੱਖ ਨਵੇਂ ਮਾਮਲੇ
ਦੇਸ਼ ’ਚ ਇਲਾਜ ਅਧੀਨ ਮਾਮਲਿਆਂ ਦੀ ਗਿਣਤੀ ਵੀ ਘੱਟ ਕੇ 15 ਲੱਖ ਤੋਂ ਘੱਟ ਰਹਿ ਗਈ ਹੈ। ਦੇਸ਼ ’ਚ ਹੁਣ 14,77,799 ਮਾਮਲੇ ਇਲਾਜ ਅਧੀਨ ਹਨ, ਜੋ ਕੁੱਲ ਮਾਮਲਿਆਂ ਦਾ 5.13 ਫ਼ੀਸਦੀ ਹੈ। ਉੱਥੇ ਹੀ ਕੋਵਿਡ-19 ਨਾਲ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ ਸੁਧਰ ਕੇ 93.67 ਫ਼ੀਸਦੀ ਹੋ ਗਈ ਹੈ। ਹੁਣ ਤੱਕ 2,69,84,781 ਲੋਕ ਵਾਇਰਸ ਮੁਕਤ ਹੋ ਚੁੱਕੇ ਹਨ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਵਿਚ 16 ਜਨਵਰੀ 2021 ਤੋਂ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ 5 ਜੂਨ ਤੱਕ 23,13,22,417 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ। ਸ਼ਨੀਵਾਰ ਯਾਨੀ ਕਿ ਕੱਲ੍ਹ 33,53,539 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਾਏ ਗਏ।
ਇਹ ਵੀ ਪੜ੍ਹੋ : ਵੈਕਸੀਨ ਲਾਉਣ ਲਈ ਨਦੀ ਪਾਰ ਕਰਦੇ ਦਿੱਸੇ ਸਿਹਤ ਕਾਮੇ, ਸੋਸ਼ਲ ਮੀਡੀਆ ’ਤੇ ਹਰ ਕੋਈ ਕਰ ਰਿਹੈ ਤਾਰੀਫ਼
ਰਾਸ਼ਟਰੀ ਰਾਜਧਾਨੀ ਦਿੱਲੀ, ਮਹਾਰਾਸ਼ਟਰ ’ਚ ਕੋਰੋਨਾ ਮਾਮਲੇ ਘੱਟ ਹੋਏ ਹਨ। ਆਬਾਦੀ ਦੇ ਹਿਸਾਬ ਨਾਲ ਦੇਸ਼ ਦੇ ਸਭ ਤੋਂ ਵੱਡੇ ਸੂਬੇ ਉੱਤਰ ਪ੍ਰਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 3439 ਘੱਟ ਹੋਏ ਹਨ ਅਤੇ ਇਨ੍ਹਾਂ ਦੀ ਗਿਣਤੀ 19,438 ਰਹਿ ਗਈ ਹੈ। ਦੱਸ ਦੇਈਏ ਕਿ ਦੇਸ਼ ਦੇ ਕਈ ਸੂਬਿਆਂ ’ਚ ਕੋਰੋਨਾ ਦੀ ਦੂਜੀ ਲਹਿਰ ਕਾਰਨ ਤਾਲਾਬੰਦੀ ਜਾਂ ਕੋਰੋਨਾ ਕਰਫਿਊ ਜਿਹੀਆਂ ਪਾਬੰਦੀਆਂ ਲਾਈਆਂ ਗਈਆਂ ਹਨ, ਤਾਂ ਕਿ ਵਾਇਰਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਕੋਰੋਨਾ ਤੋਂ ਬਚਾਅ ਲਈ ਵੈਕਸੀਨ ਜ਼ਰੂਰ ਲਗਵਾਓ। ਵੈਕਸੀਨ ਲਗਵਾਉਣ ਤੋਂ ਬਾਅਦ ਵੀ ਮਾਸਕ ਜ਼ਰੂਰ ਪਹਿਨ ਕੇ ਰੱਖੋ। ਭੀੜ ਵਾਲੀਆਂ ਥਾਂ ’ਤੇ ਜਾਣ ਤੋਂ ਗੁਰੇਜ਼ ਕਰੋ। ਦੋ ਗਜ਼ ਦੀ ਦੂਰੀ ਬਣਾ ਕੇ ਰੱਖੋ। ਹੱਥਾਂ ਨੂੰ ਸਾਫ਼ ਰੱਖੋ, ਸਾਬਣ ਨਾਲ ਧੋਵੋ ਜਾਂ ਸੈਨੇਟਾਈਜ਼ ਕਰਦੇ ਰਹੋ।
ਇਹ ਵੀ ਪੜ੍ਹੋ : ਕੋਰੋਨਾ ਦੀ ਦੂਜੀ ਲਹਿਰ ਦੌਰਾਨ ਦੇਸ਼ ’ਚ 646 ਡਾਕਟਰਾਂ ਦੀ ਮੌਤ: IMA
ਮਮਤਾ ਦੇ ਟੈਲੀਫੋਨ ਤੋਂ ਬਾਅਦ ਪੀ. ਕੇ. ਨੂੰ ਮਿਲੇ ਅਖਿਲੇਸ਼, ਰੋਡਮੈਪ ਤਿਆਰ ਕਰਨ ਲਈ ਕਿਹਾ
NEXT STORY