ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਰਿਕਾਰਡ 2 ਲੱਖ ਨਵੇਂ ਕੇਸ ਦਰਜ ਕੀਤੇ ਗਏ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ 2,00,739 ਨਵੇਂ ਕੇਸ ਦਰਜ ਕੀਤੇ ਗਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ 1 ਕਰੋੜ 40 ਲੱਖ 74 ਹਜ਼ਾਰ 564 ਹੋ ਗਈ ਹੈ। ਇਸ ਤਰ੍ਹਾਂ ਹੀ 24 ਘੰਟਿਆਂ ਦੌਰਾਨ 1,038 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,73,123 ਹੋ ਗਈ ਹੈ।
ਇਹ ਵੀ ਪੜ੍ਹੋ: ਕੋਰੋਨਾ ਦੇ ਖ਼ੌਫ ਦਰਮਿਆਨ ਰਾਹਤ ਦੀ ਖ਼ਬਰ, ਅਕਤੂਬਰ ਤੱਕ ਭਾਰਤ ਨੂੰ ਮਿਲ ਸਕਦੀਆਂ ਹਨ 5 ਹੋਰ ‘ਕੋਵਿਡ ਵੈਕਸੀਨ’
ਇਹ ਵੀ ਪੜ੍ਹੋ: ਵੱਡੀ ਖੁਸ਼ਖ਼ਬਰੀ! ਭਾਰਤ ’ਚ ਤੀਜੇ ਕੋਰੋਨਾ ਟੀਕੇ ‘ਸਪੂਤਨਿਕ ਵੀ’ ਨੂੰ ਮਿਲੀ ਮਨਜ਼ੂਰੀ
ਉੱਥੇ ਹੀ ਇਸ ਦੌਰਾਨ 93,528 ਮਰੀਜ਼ ਸਿਹਤਮੰਦ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ 1,24,29,564 ਮਰੀਜ਼ ਕੋਰੋਨਾ ਮੁਕਤ ਹੋ ਚੁੱਕੇ ਹਨ। ਦੇਸ਼ ਵਿਚ ਸਰਗਰਮ ਕੇਸ 14 ਲੱਖ ਨੂੰ ਪਾਰ ਕਰ ਕੇ 14, 71,877 ਹੋ ਗਏ ਹਨ। ਦੇਸ਼ ’ਚ ਰਿਕਵਰੀ ਦਰ ਘੱਟ ਕੇ 88.31 ਫ਼ੀਸਦੀ ਅਤੇ ਸਰਗਰਮ ਕੇਸਾਂ ਦੀ ਦਰ ਵੱਧ ਕੇ 10.46 ਫ਼ੀਸਦੀ ਹੋ ਗਈ ਹੈ, ਜਦਕਿ ਮੌਤ ਦਰ ਘੱਟ ਕੇ 1.23 ਫ਼ੀਸਦੀ ਰਹਿ ਗਈ ਹੈ। ਜੇਕਰ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ 16 ਜਨਵਰੀ 2021 ਤੋਂ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਤੋਂ ਲੈ ਕੇ ਹੁਣ ਤੱਕ 11,44,93,238 ਲੋਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾ ਚੁੱਕੀ ਹੈ।
ਇਹ ਵੀ ਪੜ੍ਹੋ– ਕੋਰੋਨਾ ਖ਼ਿਲਾਫ਼ ਦੇਸ਼ ’ਚ ਅੱਜ ਤੋਂ ‘ਟੀਕਾ ਉਤਸਵ’, PM ਮੋਦੀ ਨੇ ਕੀਤੀਆਂ 4 ਬੇਨਤੀਆਂ
ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਕੇਸਾਂ ਵਿਚ ਪਹਿਲੇ ਨੰਬਰ ’ਤੇ ਹੈ ਅਤੇ ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਕੇਸ 19,050 ਵੱਧ ਕੇ 6,13,635 ਹੋ ਗਈ ਹੈ। ਇਸ ਦੌਰਾਨ ਸੂਬੇ ਵਿਚ 39,624 ਹੋਰ ਮਰੀਜ਼ ਸਿਹਤਮੰਦ ਹੋਏ, ਜਿਨ੍ਹਾਂ ਨੂੰ ਮਿਲਾ ਕੇ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 29,05,721 ਪਹੁੰਚ ਗਈ ਹੈ। ਜਦਕਿ 278 ਹੋਰ ਮਰੀਜ਼ਾਂ ਦੀ ਮੌਤ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 58,804 ਹੋ ਗਿਆ ਹੈ।
ਇਹ ਵੀ ਪੜ੍ਹੋ– ਸਪੂਤਨਿਕ-ਵੀ ਸਮੇਤ ਕਈ ਹੋਰ ਵਿਦੇਸ਼ੀ ਟੀਕਿਆਂ ਨਾਲ ਭਾਰਤ ਲੜੇਗਾ ‘ਕੋਰੋਨਾ ਨਾਲ ਜੰਗ’
ਛੱਤੀਸਗੜ੍ਹ: ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਮਗਰੋਂ ਵੀ ਡਾ. ਸੁਭਾਸ਼ ਪਾਂਡੇ ਦੀ ਕੋਰੋਨਾ ਨਾਲ ਮੌਤ
NEXT STORY