ਨਵੀਂ ਦਿੱਲੀ— ਭਾਰਤ ’ਚ 147 ਦਿਨਾਂ ਬਾਅਦ ਇਕ ਦਿਨ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਘੱਟ 28,204 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 3,19,98,158 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਯਾਨੀ ਕਿ ਸਰਗਰਮ ਮਾਮਲਿਆਂ ਦੀ ਗਿਣਤੀ 139 ਦਿਨਾਂ ਬਾਅਦ ਸਭ ਤੋਂ ਘੱਟ 3,88,508 ਹੋਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 97.45 ਫ਼ੀਸਦੀ ਹੋ ਗਈ ਹੈ, ਜੋ ਹੁਣ ਤੱਕ ਦੀ ਸਭ ਤੋਂ ਵੱਧ ਦਰ ਹੈ।
ਦੇਸ਼ ਵਿਚ ਵਾਇਰਸ ਕਾਰਨ 373 ਹੋਰ ਲੋਕਾਂ ਦੀ ਮੌਤ ਮਗਰੋਂ ਮਿ੍ਰਤਕਾਂ ਦਾ ਅੰਕੜਾ ਵੱਧ ਕੇ 4,28,682 ਹੋ ਗਿਆ ਹੈ। ਅਜੇ ਵੀ 3,19,98,158 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 1.21 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 13,680 ਦੀ ਕਮੀ ਆਈ ਹੈ। ਦੇਸ਼ ’ਚ ਹੁਣ ਤੱਕ ਕੁੱਲ 3,11,80,968 ਲੋਕ ਵਾਇਰਸ ਮੁਕਤ ਹੋ ਚੁੱਕੇ ਹਨ ਅਤੇ ਕੋਵਿਡ-19 ਮੌਤ ਦਰ 1.34 ਫ਼ੀਸਦੀ ਹੈ। ਜੇਕਰ ਕੋਰੋਨਾ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਟੀਕਿਆਂ ਦੀਆਂ ਕੁੱਲ 51.45 ਕਰੋੜ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਤੱਕ ਕੁੱਲ 48,32,78,545 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ’ਚ 15,11,313 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਕੀਤੀ ਗਈ।
ਭਾਰਤ-ਮਿਆਂਮਾਰ ਸਰਹੱਦ ਕੋਲ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਜ਼ਖੀਰਾ ਬਰਾਮਦ
NEXT STORY