ਨਵੀਂ ਦਿੱਲੀ— ਭਾਰਤ ’ਚ ਕੋਰੋਨਾ ਵਾਇਰਸ ਦੇ 38,948 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 3,30,27,621 ਹੋ ਗਈ ਹੈ। ਜਦਕਿ ਇਸ ਦੌਰਾਨ 219 ਮਰੀਜ਼ਾਂ ਦੀ ਮੌਤ ਮਗਰੋਂ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 4,40,752 ’ਤੇ ਪਹੁੰਚ ਗਿਆ ਹੈ। ਪਿਛਲੇ 167 ਦਿਨਾਂ ਵਿਚ ਸਾਹਮਣੇ ਆਏ ਵਾਇਰਸ ਨਾਲ ਮੌਤ ਦੇ ਇਹ ਸਭ ਤੋਂ ਘੱਟ ਮਾਮਲੇ ਹਨ ਅਤੇ ਕੋਵਿਡ-19 ਮੌਤ ਦਰ ਵੀ ਘੱਟ ਕੇ 1.33 ਫ਼ੀਸਦੀ ਹੋ ਗਈ ਹੈ। ਅੰਕੜਿਆਂ ਮੁਤਾਬਕ ਦੇਸ਼ ਵਿਚ 23 ਮਾਰਚ ਨੂੰ ਇਕ ਦਿਨ ਵਿਚ ਕੋਵਿਡ-19 ਨਾਲ 199 ਲੋਕਾਂ ਦੀ ਮੌਤ ਹੋਈ ਸੀ।
ਇਹ ਵੀ ਪੜ੍ਹੋ : ਸਪੂਤਨਿਕ-ਵੀ ਕੋਈ ਲੈਣ ਵਾਲਾ ਨਹੀਂ, ਕੋਵੈਕਸੀਨ ਦੀ ਭਾਰੀ ਕਮੀ, ਹੁਣ ਕੋਵਿਸ਼ੀਲਡ ਦਾ ਹੀ ਆਸਰਾ
ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ’ਚ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 4.04 ਲੱਖ ਹੋ ਗਈ ਹੈ। ਸਿਹਤ ਮੰਤਰਾਲਾ ਨੇ ਜਾਣਕਾਰੀ ਦਿੱਤੀ ਕਿ ਪਿਛਲੇ 24 ਘੰਟਿਆਂ ਵਿਚ ਦੇਸ਼ ’ਚ ਵਾਇਰਸ ਨਾਲ 43,903 ਲੋਕ ਸਿਹਤਯਾਬ ਵੀ ਹੋਏ ਹਨ, ਜਿਸ ਤੋਂ ਬਾਅਦ ਹੁਣ ਤਕ ਠੀਕ ਹੋਣ ਵਾਲਿਆਂ ਦੀ ਗਿਣਤੀ 3,21,81,995 ਹੋ ਗਈ ਹੈ। ਉੱਥੇ ਹੀ ਸਰਗਰਮ ਕੇਸਾਂ ਦੀ ਗਿਣਤੀ ਫ਼ਿਲਹਾਲ 4,04,874 ਹੈ, ਜੋ ਕਿ ਕੁੱਲ ਕੇਸਾਂ ਦਾ 1.23 ਫ਼ੀਸਦੀ ਹੈ।
ਇਹ ਵੀ ਪੜ੍ਹੋ : ਕੇਰਲ ’ਚ ਕੋਰੋਨਾ ਦਰਮਿਆਨ ਇਕ ਹੋਰ ਖ਼ਤਰਾ, ਨਿਪਾਹ ਵਾਇਰਸ ਨਾਲ 12 ਸਾਲ ਦੇ ਬੱਚੇ ਦੀ ਮੌਤ
ਸਿਹਤ ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿਚ ਰਿਕਵਰੀ ਰੇਟ ਹੁਣ 99.44 ਫ਼ੀਸਦੀ ਹੋ ਗਿਆ ਹੈ। ਉੱਥੇ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ. ਸੀ. ਐੱਮ. ਆਰ.) ਨੇ ਦੱਸਿਆ ਕਿ ਭਾਰਤ ’ਚ ਐਤਵਾਰ ਨੂੰ ਕੋਰੋਨਾ ਵਾਇਰਸ ਲਈ 14,10,649 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਦੇਸ਼ ’ਚ ਕੁੱਲ ਨਮੂਨਿਆਂ ਦੀ ਜਾਂਚ ਦਾ ਅੰਕੜਾ ਹੁਣ ਤਕ 53,14,68,867 ਹੋ ਗਿਆ ਹੈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ ਕੋਰੋਨਾ ਵੈਕਸੀਨ ਦੀਆਂ ਕੁੱਲ 68,75,41,762 ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ’ਚ ਖੜ੍ਹੇ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ, ਟਵੀਟ ਕਰ ਆਖੀ ਵੱਡੀ ਗੱਲ
ਦੇਸ਼ ਦੇ 100 ਚੋਟੀ ਦੇ ਡਰੱਗ ਮਾਫੀਆ ਆਗੂਆਂ ਦੀ ਪਛਾਣ, ਕਾਰਵਾਈ ਸ਼ੁਰੂ
NEXT STORY