ਨਵੀਂ ਦਿੱਲੀ— ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ’ਚ ਕੋਰੋਨਾ ਵਾਇਰਸ ਦੇ 56 ਹਜ਼ਾਰ ਤੋਂ ਵਧੇਰੇ ਕੇਸ ਸਾਹਮਣੇ ਆਏ ਹਨ। ਹਾਲਾਂਕਿ ਕੋਰੋਨਾ ਕੇਸਾਂ ’ਚ ਮਾਮੂਲੀ ਗਿਰਾਵਟ ਆਈ ਹੈ। ਇਸ ਤੋਂ ਪਹਿਲਾਂ ਯਾਨੀ ਕਿ ਕੱਲ੍ਹ ਸੋਮਵਾਰ ਨੂੰ ਵਾਇਰਸ ਦੇ 68,020 ਕੇਸ ਦਰਜ ਕੀਤੇ ਗਏ ਸਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 56,211 ਨਵੇਂ ਕੇਸ ਸਾਹਮਣੇ ਆਏ। ਇਸ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ 1,20,95,855 ਹੋ ਗਈ ਹੈ। ਉੱਥੇ ਹੀ ਇਸ ਦੌਰਾਨ 37,028 ਮਰੀਜ਼ ਸਿਹਤਮੰਦ ਹੋਏ ਹਨ, ਜਿਸ ਨੂੰ ਮਿਲਾ ਕੇ 1,13,93,021 ਮਰੀਜ਼ ਕੋਰੋਨਾ ਮੁਕਤ ਹੋ ਚੁੱਕੇ ਹਨ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 6,11,13,354 ਲੋਕਾਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲੱਗ ਚੁੱਕਾ ਹੈ।
ਇਹ ਵੀ ਪੜ੍ਹੋ: ਭਾਰਤ ’ਚ ਮੁੜ ਵਧਣ ਲੱਗੀ ‘ਕੋਰੋਨਾ’ ਆਫ਼ਤ, ਇਕ ਦਿਨ ’ਚ ਆਏ 68,020 ਨਵੇਂ ਕੇਸ
ਸਰਗਰਮ ਕੇਸ 5,40,720 ਹੋ ਗਏ ਹਨ। 271 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,62,214 ਹੋ ਗਈ ਹੈ। ਮਹਾਰਾਸ਼ਟਰ ੍ਟ੍ਟਸੂਬਾ ਕੋਰੋਨਾ ਦੇ ਸਰਗਰਮ ਕੇਸਾਂ ’ਚ ਪਹਿਲੇ ਨੰਬਰ ’ਤੇ ਹੈ। ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਕੇਸਾਂ ਦੀ ਗਿਣਤੀ 10,687 ਵੱਧ ਕੇ 3,37,928 ਹੋ ਗਈ ਹੈ। ਜਦਕਿ 102 ਹੋਰ ਮਰੀਜ਼ਾਂ ਦੀ ਮੌਤ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 54,283 ਹੋ ਗਿਆ ਹੈ।
ਇਹ ਵੀ ਪੜ੍ਹੋ: ਭਾਰਤ ’ਚ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ’ਚੋਂ 84 ਫ਼ੀਸਦੀ ਕੇਸ ਇਨ੍ਹਾਂ 8 ਸੂਬਿਆਂ ਤੋਂ, ਜਾਣੋ ਲਿਸਟ
ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ
NEXT STORY