ਨਵੀਂ ਦਿੱਲੀ (ਭਾਸ਼ਾ)— ਭਾਰਤ ਵਿਚ ਇਕ ਦਿਨ ’ਚ ਕੋਵਿਡ-19 ਦੇ 70,421 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 2,95,10,410 ਹੋ ਗਈ ਹੈ। ਦੇਸ਼ ’ਚ 74 ਦਿਨਾਂ ਬਾਅਦ ਵਾਇਰਸ ਦੇ ਇੰਨੇ ਘੱਟ ਮਾਮਲੇ ਸਾਹਮਣੇ ਆਏ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਕਰੀਬ ਦੋ ਮਹੀਨੇ ਬਾਅਦ 10 ਲੱਖ ਤੋਂ ਘੱਟ ਹੋ ਗਈ ਹੈ।
ਇਹ ਵੀ ਪੜ੍ਹੋ: ਅੰਧਵਿਸ਼ਵਾਸ! ਇੱਥੇ ਬਣਾਇਆ ਗਿਆ ‘ਕੋਰੋਨਾ ਮਾਤਾ’ ਦਾ ਮੰਦਰ, ਪੁਲਸ ਨੇ ਰਾਤੋਂ-ਰਾਤ ਢਾਹਿਆ
ਇਹ ਵੀ ਪੜ੍ਹੋ: ਕੋਵਿਡ-19 ਦਾ ‘ਡੈਲਟਾ ਵੈਰੀਐਂਟ’ ਹੁਣ ਦੁਨੀਆ ਭਰ ’ਚ ਮਚਾ ਰਿਹੈ ਤਬਾਹੀ
ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਯਾਨੀ ਕਿ ਅੱਜ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ ਵਿਚ ਪਿਛਲੇ 24 ਘੰਟਿਆਂ ’ਚ ਵਾਇਰਸ ਨਾਲ 3,921 ਮਰੀਜ਼ਾਂ ਦੀ ਮੌਤ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵੱਧ ਕੇ 3,74,305 ਹੋ ਗਈ। ਉੇੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੀ ਘੱਟ ਹੋ ਕੇ 9,73,158 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 3.30 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਾਮਲਿਆਂ ਵਿਚ ਕੁੱਲ 53,001 ਦੀ ਕਮੀ ਆਈ ਹੈ। ਦੇਸ਼ ਵਿਚ ਹੁਣ ਤੱਕ ਕੁੱਲ 2,81,62,947 ਲੋਕ ਵਾਇਰਸ ਮੁਕਤ ਹੋ ਚੁੱਕੇ ਹਨ ਅਤੇ ਮਰੀਜ਼ਾਂ ਦੀ ਠੀਕ ਹੋਣ ਦੀ ਰਾਸ਼ਟਰੀ ਦਰ 95.43 ਫ਼ੀਸਦੀ ਹੈ। ਕੋਵਿਡ-19 ਨਾਲ ਮੌਤ ਦਰ ਵੱਧ ਕੇ 1.27 ਫ਼ੀਸਦੀ ਹੋ ਗਈ ਹੈ। ਦੇਸ਼ ਵਿਚ ਹੁਣ ਤੱਕ ਕੁੱਲ 25,48,49,301 ਲੋਕਾਂ ਨੂੰ ਕੋਵਿਡ-19 ਰੋਕੂ ਟੀਕੇ ਲੱਗ ਚੁੱਕੇ ਹਨ।
ਇਹ ਵੀ ਪੜ੍ਹੋ: ਦੁਰਲੱਭ ਬੀਮਾਰੀ ਤੋਂ ਪੀੜਤ ਇਸ ਬੱਚੇ ਨੂੰ ਦਿੱਤੀ ਗਈ ਦੁਨੀਆ ਦੀ ਸਭ ਤੋਂ ਮਹਿੰਗੀ ਦਵਾਈ
ਅੰਕੜਿਆਂ ਮੁਤਾਬਕ ਦੇਸ਼ ਵਿਚ ਅਜੇ ਤੱਕ ਕੁੱਲ 37,96,24,626 ਨਮੂਨਿਆਂ ਦੀ ਕੋਵਿਡ-19 ਸਬੰਧੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ’ਚੋਂ 14,92,152 ਨਮੂਨਿਆਂ ਦੀ ਜਾਂਚ ਐਤਵਾਰ ਨੂੰ ਕੀਤੀ ਗਈ। ਉੱਥੇ ਹੀ ਵਾਇਰਸ ਮੁਕਤ ਹੋਏ ਲੋਕਾਂ ਦੀ ਗਿਣਤੀ ਲਗਾਤਾਰ 32ਵੇਂ ਦਿਨ ਵਾਇਰਸ ਦੇ ਨਵੇਂ ਮਾਮਲਿਆਂ ਤੋਂ ਵੱਧ ਰਹੀ।
ਇਹ ਵੀ ਪੜ੍ਹੋ: 71 ਦਿਨਾਂ ਬਾਅਦ ਦੇਸ਼ ’ਚ ਆਏ ਸਭ ਤੋਂ ਘੱਟ ਕੋਰੋਨਾ ਦੇ ਮਾਮਲੇ, ਇਕ ਦਿਨ ’ਚ 3303 ਮਰੀਜ਼ਾਂ ਦੀ ਮੌਤ
ਲੱਦਾਖ-ਜੰਗਥਾਂਗ 'ਚ 80 ਫੀਸਦੀ ਤਿੱਬਤੀਆਂ ਨੂੰ ਦਿੱਤੀ ਗਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼
NEXT STORY